Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 18, 2016

January 18, 2016

ਲੁਧਿਆਣਾ ਪੁਲਿਸ ਨੇ ਅੱਜ ਸਵੇਰੇ ਇੱਥੇ ਆਰ,ਐੱਸ.ਐੱਸ ਦੀ ਸਥਾਨਿਕ ਸ਼ਾਖਾ ‘ਤੇ ਅਣਪਛਾਤੇ ਮੋਟਰਸਾਇਕਲ ਸਵਾਰਾਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾਂ ਦੀ ਜਾਂਚ ਦੇ ਸਬੰਧ ਵਿੱਚ ਇੱਕ ਨੌਜਵਾਨ ਨੁੰ ਹਿਰਾਸਤ ਵਿੱਚ ਲਿਆ ਹੈ।
ਸਰਬੱਤ ਖਾਲਸਾ ਦੁਆਰਾ ਥਾਪੇ ਗਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਜੇਲ੍ਹ ਪ੍ਰਸ਼ਾਸ਼ਨ ਪੂਰਾ ਸਮਾਂ ਚੱਕੀ ਵਿੱਚ ਬੰਦ ਰੱਖਕੇ ਮਨਾਸਿਕ ਤੇ ਸਰੀਰਕ ਤੌਰ ਤੇ ਖਤਮ ਕਰਨ ਦੀ ਰਾਹ ਤੁਰ ਰਿਹਾ ਹੈ ।ਬੀਤੇ ਦਿਨ ਗੁਰੂ ਨਾਨਕ ਹਸਪਤਾਲ ਵਿੱਚ ਜਥੇਦਾਰ ਅਮਰੀਕ ਸਿੰਘ ਅਜਨਾਲਾ ਦੀ ਸਿਹਤ ਬਾਰੇ ਜਾਨਣ ਲਈ ਪੁਜੇ ਦਮਦਮੀ ਟਕਸਾਲ ਅਜਨਾਲਾ ਦੇ ਬਾਈ ਹਰੀ ਸਿੰਘ ਅਤੇ ਸੁਖਦੇਵ ਸਿੰਘ ਨਾਗੋਕੇ ਨੇ ਦੱਸਿਆ ਕਿ ਜਥੇਦਾਰ ਅਮਰੀਕ ਸਿੰਘ ਦੀ ਹਾਲਤ ਅਜੇ ਵੀ ਚਿੰਤਾਜਨਕ ਹੈ ।
ਗੁਰੂ ਸਿਧਾਂਤ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਘਾੜਤ ਘੜਨ ਦੇ ਉਪਰਾਲਿਆਂ ਤਹਿਤ ਸਿੱਖ ਯੂਥ ਆਫ ਪੰਜਾਬ ਜਥੇਬੰਦੀ ਵੱਲੋਂ ਅੱਜ ਸ੍ਰੀ ਹਰਿਗੋਬਿੰਦਪੁਰ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਇੱਕ ਸਮਾਗਮ ਕਰਵਾਇਆ ਗਿਆ।ਭਗਤ ਸਾਹਿਬਾਨ ਨੂੰ ਸਮਰਪਿਤ ਇਹ ਸਮਾਗਮ ਉਸ ਲੜੀ ਤਹਿਤ ਕਰਵਾਇਆ ਗਿਆ ਜਿਸ ਵਿੱਚ ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਉਹ ਦਲਿਤ ਭਾਈਚਾਰੇ ਨਾਲ ਸਨਮਾਨਜਨਕ ਤਰੀਕੇ ਨਾਲ ਸਾਂਝ ਨੂੰ ਪੱਕਿਆਂ ਕਰਨ ਲਈ ਸੰਵਾਦ ਦਾ ਸਿਲਸਿੱਲਾ ਸ਼ੂਰੂ ਕਰੇਗੀ।
ਭਗਵਾਵਾਦੀ ਹਿੰਦੂੀ ਜੱਥੇਬੰਦੀ ਆਰ. ਐੱਸ. ਐੱਸ ਦੇ ਵਰਕਰਾਂ ‘ਤੇ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੀਡੀਆ ਵਿੱਚ ਨਸ਼ਰ ਖ਼ਬਰ ਅਨੁਸਾਰ ਸਥਾਨਕ ਕਿਦਵਈ ਨਗਰ 'ਚ ਅੱਜ ਸਵੇਰੇ 2 ਮੋਟਰ ਸਾਈਕਲ ਸਵਾਰਾਂ ਵੱਲੋਂ ਆਰ ਐੱਸ ਐੱਸ ਦੀ ਸ਼ਾਖਾ 'ਚ ਵਰਕਰਾਂ ਤੇ ਗੋਲੀਆਂ ਦਿੱਤੀਆਂ। ਘਟਨਾਂ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਪੁਸ਼ਟੀ ਨਹੀਂ ਹੋ ਸਕੀ।
ਪੰਜ ਤਖਤਾਂ ਦੇ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਮਾਫੀਨਾਮਾ ਜਾਰੀ ਕਰਨ ਦੇ ਮਾਮਲੇ ਵਿੱਚ ਅਕਾਲ ਤਖਤ ਸਾਹਿਬ ਵਿਖੇ ਉਨ੍ਹਾਂ ਨੂੰ ਤਲਬ ਕਰਨ ਵਾਲੇ, ਸ਼੍ਰੋਮਣੀ ਕਮੇਟੀ ਵੱਲੋਂ ਬਰਖਾਸਤ ਪੰਜ ਪਿਆਰਿਆਂ ਨੇ ਆਪਣੇ ਕੀਤੇ ਐਲਾਨ ਮੁਤਾਬਿਕ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਪ੍ਰਚਾਰ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ।
ਸੌਦਾ ਸਾਧ ਖਿਲਾਫ ਪਿਛਲੇ 10 ਦਿਨਾਂ ਤੋਂ ਦਿੱਲੀ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀ ਨਵਾਂ ਦੌਰ ਪਾਰਟੀ ਦਾ ਟੈਂਟ ਦਿੱਲ਼ੀ ਦੀ ਪੁਲਿਸ ਨੇ ਪੁੱਟ ਦਿੱਤਾ ਹੈ।ਪਾਰਟੀ ਵੱਲੋਂ ਸੌਦਾ ਸਾਧ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਗਿਆ ਸੀ।
ਸੌਦਾ ਸਾਧ ਮਾਫੀਨਾਮੇ ਤੋਂ ਬਾਅਦ ਸਿੱਖ ਕੌਮ ਵਿੱਚ ਪ੍ਰਚੰਡ ਹੋਏ ਪੰਥਕ ਰੋਹ ਨੂੰ ਠੰਡਾ ਕਰਨ ਲਈ ਬਾਦਲ ਦਲ ਅਤੇ ਸ਼੍ਰੋਮਣੀ ਕਮੇਟੀ ਨੇ ਜੱਥੇਦਾਰਾਂ ਨੂੰ ਰੁਖਸਤ ਕਰਨ ਦਾ ਮਨ ਬਣਾ ਲਿਆ ਹੈ, ਪਰ ਜੱਥੇਦਾਰਾਂ ਦੇ ਅਹੁਦਿਆਂ ਲਈ ਪੰਥ ਪ੍ਰਵਾਨਿਤ ਸ਼ਖਸ਼ੀਅਤਾਂ ਜੋ ਸਾਫ ਅਕਸ਼ ਵਾਲੀਆਂ ਹੋਣ ਦੇ ਨਾਲ-ਨਾਲ ਬਾਦਲ ਦਲ ਦਾ ਵੀ ਦਮ ਭਰਨ ਵਾਲਿਆਂ ਦੇ ਨਾ-ਮਿਲਣ ਕਰਕੇ ਇਹ ਕਾਰਵਾਈ ਲਮਕਦੀ ਆ ਰਹੀ ਹੈ।
ਪਿਛਲੇ ਸਮੇਂ ਵਿੱਚ ਕਾਫੀ ਬਦਨਾਮੀ ਖੱਟਣ ਵਾਲੇ ਸਰਸੇ ਡੇਰੇ ਦੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਖਿਲਾਫ ਹਿੰਦੂ ਜੱਥੇਬੰਦੀਆਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਪਰਚਾ ਦਰਜ਼ ਕਰਵਾਇਆ ਹੈ ।
ਆਪਣੀਆਂ ਜਾਨਾਂ ਨੂੰ ਦਾਅ ‘ਤੇ ਲਾਕੇ ਵਿਦੇਸ਼ਾਂ ਵਿੱਚ ਜਾ ਕੇ ਵੱਸਣ ਦੀ ਪ੍ਰਵਿਰਤੀ ਪੰਜਾਬੀ ਨੌਜਵਨਾਂ ‘ਤੇ ਇਸ ਕਦਰ ਭਾਰੂ ਹੈ ਕਿ ਅਨੇਕਾਂ ਜਾਨ ਲੇਵਾ ਹਦਸਿਆਂ ਦੇ ਵਾਪਰਨ ਦੇ ਬਾਵਜ਼ੂਦ ਪੰਜਾਬ ਨੌਝਵਨਾ ਏਜ਼ੰਟਾਂ ਦੇ ਢਹੇ ਚੜਕੇ ਆਪਣੀ ਜਾਨ ਜ਼ੋਖਮ ਵਿੱਚ ਪਾਉਣ ਤੋਂ ਗੁਰੇਜ਼ ਨਹੀਂ ਕਰ ਰਿਹਾ।ਪੰਜਾਬ ਵਿੱਚ ਸਰਕਾਰਾਂ ਦੀਆਂ ਨੀਤੀਆਂ ਦੀ ਬਦੋਲਤ ਤਬਾਅ ਹੋ ਰਹੀ ਕਿਸਾਨੀ, ਪੰਜਾਬ ਵਿੱਚ ਵੱਡੇ ਉਦਯੋਗਿਕ ਕਾਰਖਾਨਿਆਂ ਦੀ ਅਣਹੋਂ ਦ ਸਰਕਾਰੀ ਨੌਕਰੀਆਂ ਦਾ ਨਾ ਮਿਲਣ ਕਰਕੇ ਬੇਰੁਜ਼ਗਾਰੀ ਦੀ ਚੱਕੀ ਵਿੱਚ ਪਿਸ ਰਿਹਾ ਨੌਜਾਵਾਨ ਜ਼ਾਇਜ਼-ਨਾਜ਼ਾਇਜ਼ ਤਰੀਕੇ ਨਾਲ ਵਿਦੇਸ਼ ਜਾਣਾ ਚਾਹੁੰਦਾ ਹੈ, ਪਰ ਕਈ ਵਾਰ ਇਸ ਤਰਾਂ ਕਰਦਿਆਂ ਪੰਜਾਬ ਦੀ ਨੋਜਵਾਨੀ ਨੂੰ ਇਸਦੀ ਬੜੀ ਮਹਿੰਗੀ ਕੀਮਤ ਤਾਰਨੀ ਪਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।