Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 20, 2016

January 20, 2016

ਸੁਰਜ਼ ਮੁਨੀ ਸਾਧ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਭਾਈ ਨਿਰਮਲ ਸਿੰਘ ਖਰਲੀਆਂ ਜ਼ਮਾਨਤ ‘ਤੇ ਰਿਹਾਅ ਹੋ ਗਏ ਹਨ। ਰਾਜਸਥਾਨ ਦੀ ਜੈਪੁਰ ਹਾਈਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦੇ ਹੁਕਮ ਪਿਛਲੇ ਦਿਨੀ ਦਿੱਤੇ ਸਨ।
ਚੋਣ ਕਮਿਸ਼ਨ ਨੇ ਖਡੂਰ ਸਾਹਿਬ ਦੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਪੰਜਾਬ ਦੇ ਸਿਆਲੂ ਦਿਨਾਂ ਦੇ ਪਹਿਲਾਂ ਤੋਂ ਹੀ ਗਰਮ ਸਿਆਸੀ ਮਾਹੌਲ ਵਿੱਚ ਹੋਰ ਗਰਮਾਹਟ ਆ ਗਈ ਹੈ। ਆਮ ਹਾਲਤਾਂ ਵਿੱਚ ਜੇ ਮੁੱਖ ਚੋਣਾਂ ਵਿੱਚ ਅੱਧ ਤੋਂ ਵੱਧ ਸਮਾਂ ਰਹਿੰਦਾ ਹੋਵੇ ਤਾਂ ਜ਼ਿਮਨੀ ਚੋਣ ਮਹਿਜ਼ ਰਸਮੀ ਸੰਵਿਧਾਨਕ ਕਾਰਵਾਈ ਹੀ ਹੁੰਦੀ ਹੈ। ਅਜਿਹੀ ਜ਼ਿਮਨੀ ਚੋਣ ਵਿੱਚ ਆਮ ਕਰਕੇ ਹਾਕਮ ਧਿਰ ਹੀ ਜਿੱਤ ਪ੍ਰਾਪਤ ਕਰਦੀ ਹੈ।
ਭਾਰਤੀ ਗਣਤੰਤਰ ਦਿਵਸ ਨੂੰ ਪੰਜਾਬ ਅਤੇ ਸਿੱਖਾਂ ਲਈ ਵਿਸਾਹਘਾਤ ਦਿਹਾੜੇ ਵਜੋਂ ਮੰਨਦੇ ਹੋਏ, ਦਲ ਖਾਲਸਾ ਆਪਣੇ ਸਹਿਯੋਗੀ ਦਲਾਂ ਨਾਲ ਮਿਲਕੇ ਸੰਵਿਧਾਨ ਅਤੇ ਕਾਲੇ ਕਾਨੂੰਨਾਂ ਦੀ ਛੱਤਰ-ਛਾਇਆ ਹੇਠ ਪੰਜਾਬ ਦੀ ਹੋਈ ਲੁੱਟ-ਖਸੁੱਟ ਅਤੇ ਸਿੱਖਾਂ ਉਤੇ ਹੋਏ ਅੱਤਿਆਚਾਰਾਂ ਅਤੇ ਵਧੀਕੀਆਂ ਵਿਰੁੱਧ ੨੫ ਜਨਵਰੀ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਰੋਹ ਭਰਿਆ ਮੁਜ਼ਾਹਰਾ ਕਰੇਗਾ।
ਇੰਗਲੈਂਡ ਵਿੱਚ ਰਾਜਸੀ ਸ਼ਰਨ ਲੈ ਕੇ ਆਪਣੇ ਪਰਿਵਾਰ ਸਮੇਤ ਰਹਿ ਰਹੇ ਸਿੱਖ ਭਾਈ ਪਰਮਜੀਤ ਸਿੰਘ ਪੰਮੇ ਨੂੰ ਪੁਰਤਗਾਲ ਤੋਂ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹਿੰਦੁਸਤਾਨ ਟਾਈਮਜ਼ ਅਖਬਾਰ ਵਿੱਚ ਛਪੀ ਖਬਰ ਅਨੁਸਾਰ ਪਟਿਆਲਾ ਰੇਂਜ ਦੇ ਡਿਪਟੀ ਇਨਸਪੈਕਟਰ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਇੱਕ ਚਾਰ ਮੈਂਬਰੀ ਪੁਲਿਸ ਟੀਮ ਦੇ ਪੁਰਤਗਾਲ ਦੀ ਰਾਜਧਾਨੀ ਲਿਸਬਨ ਨੂੰ ਵੀਰਵਾਰ ਵਾਲੇ ਦਿਨ ਰਵਾਨਾ ਹੋਣ ਦੀ ਸੰਭਾਵਨਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਪੰਜਾਬ ਦੀ ਸਿਆਸੀ ਫਿਜ਼ਾ ਇਸ ਵਾਰ ਪਹਿਲਾਂ ਨਾਲੋਂ ਕਾਫੀ ਵੱਖਰੀ ਕਿਸਮ ਦੀ ਹੋਵੇਗੀ।ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਉਭਾਰ ਜਿੱਥੇ ਪੰਜਾਬ ਦੀਆਂ ਮੁੱਖ ਰਵਾਇਤੀ ਪਾਰਟੀਆਂ ਬਾਦਲ ਦਲ ਅਤੇ ਕਾਂਗਰਸ ਲਈ ਜਿੱਥੇ ਇੱਕ ਵੱਡੀ ਚੁਣੌਤੀ ਬਣ ਕੇ ਸਾਹਮਣੇ ਆਇਆ ਹੈ, ਉੱਥੇ ਆਮ ਆਦਮੀ ਪਾਰਟੀ ਦਾ ਬਾਗੀ ਧੜਾ ਵੀ ਇਨਾਂ ਆਉਣ ਵਾਲੀਆਂ ਚੋਣਾਂ ਵਿੱਚ ਕੁੱਦਣ ਦੀ ਵਿਉਂਤ ਬਣਾ ਰਿਹਾ ਹੈ।
ਪੰਜਾਬ ਯੋਜਨਾ ਕਮਿਸ਼ਨ ਦੇ ਸਾਬਕਾ ਮੁਖੀ ਡਾ. ਸਰਦਾਰਾ ਸਿੰਘ ਜੋਹਲ ਨੇ ਪੰਜਾਬ ਦੀ ਆਰਥਿਕਤਾ ਨਾਲ ਸੰਬੰਧਿਤ ਕਈ ਚੁਣੌਤੀਆਂ ਖਾਸ ਕਰਕੇ ਕਿਸਾਨੀ ਅਤੇ ਕਿਸਾਨ ਨਾਲ ਸਬੰਧਿਤ ਚੁਣੌਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਅਵਤਾਰ ਸਿੰਘ ਖਿਲਾਫ ਸਥਾਨਿਕ ਅਦਾਲਤ ਵਿੱਚ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਅਧੀਨ ਪਰਚਾ ਦਰਜ਼ ਕਰਨ ਲਈ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।
ਪੰਜਾਬ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਲਈ ਪੰਜਾਬ ਦੀ ਸੱਤਾਧਾਰੀ ਧਿਰ ਬਾਦਲ ਦਲ ਨੇ ਆਪਣੇ ਉਮੀਦਵਾਰ ਦਾ ਅੱਜ ਐਲਾਨ ਕਰ ਦਿੱਤਾ ਹੈ।
ਪਾਕਿਸਤਾਨ ਦੀ ਬੱਚਾ ਖਾਨ ਯੂਨੀਵਰਸਿਟੀ ਚਰਸੱਦਾ 'ਚ 3 ਹਥਿਆਰਬੰਦ ਬੰਦਿਆਂ ਦੇ ਦਾਖਲ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ।ਦਾਖਲ ਹੋ ਗਏ ਹਨ। ਪਾਕਿਸਤਾਨ ਦੇ ਪੇਸ਼ਾਵਰ ਦੀ ਇਸ ਯੂਨੀਵਰਸਿਟੀ 'ਚ 3 ਹਜ਼ਾਰ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ।
ਅਗਾਂਹ ਵਧੂ ਸਮਝੇ ਜਾਂਦੇ ਅਮਰੀਕੀ ਸਮਾਜ ਵਿੱਚ ਨਸਲੀ ਭੇਦਭਾਵ ਸਰਕਾਰ ਦੇ ਯਤਨਾਂ ਦੇ ਬਾਵਜੂਦ ਖਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ।ਅਮਰੀਕਾ ਵਿੱਚ ਵੱਸਦੇ ਸਿੱਖਾਂ, ਮੁਸਲਮਾਨਾਂ ਅਤੇ ਹੋਰ ਗੈਰ ਅਮਰੀਕੀ ਮੂਲ ਦੇ ਨਾਗਰਿਕਾਂ ਨੂੰ ਇਸਦਾ ਕਿਸੇ ਨਾ ਕਿਸੇ ਤਰਾਂ ਸ਼ਿਕਾਰ ਹੋਣਾਂ ਪੈਂਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।