Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 21, 2016

January 21, 2016

ਅੰਮ੍ਰਿਤਸਰ ਸਾਹਿਬ: ਬੀਤੇ ਕੱਲ੍ਹ ਦਲ ਖਾਲਸਾ ਵੱਲੋਂ ਐਲਾਨ ਕੀਤਾ ਗਿਆ ਕਿ ਉਹ 26 ਜਨਵਰੀ ਨੂੰ ਵਿਸ਼ਵਾਸਘਾਤ ਦਿਹਾੜੇ ਵਜੋਂ ਮਨਾਉਣਗੇ ਤੇ ਭਾਰਤੀ ਸੰਵਿਧਾਨ ਵਿੱਚ ਸਿੱਖਾਂ ਨਾਲ ਹੋਏ ਵਿਤਕਰਿਆਂ ਵਿਰੁੱਧ 25 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਰੋਹ ਭਰਪੂਰ ਮਜ਼ਾਹਰਾ ਕਰਨਗੇ। ਇਸ ਸੰਬੰਧ ਵਿੱਚ ਦਲ ਖਾਲਸਾ ਦਫਤਰ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਵੇਖੋ।

ਭਾਰਤ ਸਰਕਾਰ ਵੱਲੋਂ ਪੁਰਤਗਾਲ ਵਿੱਚ ਇੰਟਰਪੋਲ ਦੁਆਰਾ ਗ੍ਰਿਫਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦੀ ਬਰਤਾਨੀਆ ਵਾਪਸੀ ਲਈ ਬਰਤਾਨੀਆ ਸੰਸਦ ਦੀ ਵਿਰੋਧੀ ਧਿਰ ਦੇ ਨੇਤਾ ਜੈਰਮੀ ਕੌਰਬਿਨ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨੂੰ ਭਾਈ ਪੰਮੇ ਦੀ ਰਿਹਾਈਲਈ ਚਿੱਠੀ ਲਿਖੀ ਹੈ।
ਪਠਾਨਕੋਟ ਦੇ ਫੌਜੀ ਹਵਾਈ ਅੱਡੇ ‘ਤੇ ਹਥਿਆਰਬੰਦ ਬੰਦਿਆਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸ਼ੱਕ ਦਾ ਕੇਂਦਰ ਬਣੇ ਪੰਜਾਬ ਪੁਲਿਸ ਦੇ ਐੱਸ.ਪੀ ਸਲਵਿੰਦਰ ਸਿੰਘ ਦੇ ਘਰ ਕੇਂਦਰੀ ਜਾਂਚ ਏਜ਼ੰਸੀ ਵੱਲੋਂ ਛਾਪਾ ਮਾਰਨ ਦੀਆਂ ਖਬਰਾਂ ਆ ਰਹੀਆਂ ਹਨ।
ਸੋਨੇ ਦੇ ਇੱਕ ਵਾਪਾਰੀ ਤੋਂ ਇੱਕ ਕਿਲੋ ਸੌਨਾ ਖੋਹਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ ੳਾਪਣੇ ਹੀ ਇੱਕ ਥਾਣੇਦਾਰ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ਼ ਕੀਤਾ ਹੈ।
ਸਰਬੱਤ ਖਾਲਸਾ ਸਮਾਗਮ ਦੇ ਮੁੱਖ ਪ੍ਰਬੰਧਕਾਂ ਵਿੱਚੋਂ ਭਾਈ ਮੋਹਕਮ ਸਿੰਘ ਅਤੇ ਹੋਰ ਆਗੂਆਂ ਨੂੰ ਅੱਜ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਣ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਸਰਬੱਤ ਖਾਲਸਾ ਸਮਾਗਮ ਤੋਂ ਪੰਜਾਬ ਪੁਲਿਸ ਨੇ ਦੇਸ਼ ਧਰੋਹ ਦੇ ਕੇਸ ਵਿੱਚ ਗ੍ਰਿਫਤਾਰ ਕਰਕੇ ਜੇਲ ਵਿੱਚ ਬੰਦ ਕੀਤਾ ਹੋਇਆ ਸੀ। ਦੇਸ਼ ਧਰੋਹ ਦੇ ਕੇਸ ਵਿੱਚ ਜ਼ਮਾਨਤ ਮਿਲਣ ਉਪਰੰਤ ਉਨ੍ਹਾਂ ‘ਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਦਾ ਮਾਮਲਾ ਦਰਜ਼ ਕੀਤਾ ਗਿਆ ਸੀ।ਅੱਜ ਇੱਥੇ ਅਦਾਲਤ ਵੱਲੋਂ ਜਮਾਨਤ ਦੇ ਦਿੱਤੀ ਗਈ ਹੈ, ਜਿਸ ਨਾਲ ਇਨ੍ਹਾਂ ਆਗੂਆਂ ਦੀ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ ।
ਬਰਤਾਨੀਆ ਵਿੱਚ ਸਿਆਸੀ ਸ਼ਰਨ ਲੈਕੇ ਰਹਿ ਰਹੇ ਇੰਟਰਪੋਲ ਵੱਲੋਂ ਭਾਰਤ ਸਰਕਾਰ ਦੇ ਕਹਿਣ ‘ਤੇ ਪੁਰਤਗਾਲ ਵਿੱਚ ਗ੍ਰਿਫਤਾਰ ਕੀਤੇ ਭਾਈ ਪਰਮਜੀਤ ਸਿੰਘ ਪੰਮਾ ਨੂੰ ਪੰਜਾਬ ਲਿਆਉਣ ਲਈ ਪੰਜਾਬ ਪੁਲਿਸ ਦੀ ਚਾਰ ਮੈਂਬਰੀ ਟੀਮ ਇਕ-ਦੋ ਦਿਨਾਂ 'ਚ ਪੁਰਤਗਾਲ ਜਾਵੇਗੀ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।