Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 26, 2016

January 26, 2016

ਪੰਥਕ ਭਾਵਨਾਵਾਂ ਦੇ ਵਿਰੁੱਧ ਫੈਂਸਲੇ ਕਰਨ ਵਾਲੇ ਤਖਤਾਂ ਦੇ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਹੁਕਮਨਾਮਾ ਦੇਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਬਰਖਾਸਤ ਕੀਤੇ ਗਏ ਪੰਜ ਪਿਆਰਿਆਂ ਦੇ ਫੈਂਸਲੇ ਦੇ ਸਮਰਥਨ ਵਿੱਚ ਸਾਹਮਣੇ ਆਉਂਦਿਆਂ ਵੱਖੋ ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਅੱਜ ਮੋਹਾਲੀ ਵਿਖੇ ਗੁਰਦੁਆਰਾ ਸਾਚਾ ਧੰਨ ਸਾਹਿਬ ਵਿੱਚ ਇੱਕ ਸਮਾਗਮ ਦੌਰਾਨ ਅਖੰਡ ਕੀਰਤਨੀ ਜਥੇ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

ਅੰਮ੍ਰਿਤਸਰ ਸਾਹਿਬ: 26 ਜਨਵਰੀ ਨੂੰ ਸਿੱਖਾਂ ਲਈ ਵਿਸਾਹਘਾਤ ਦਿਹਾੜਾ ਦੱਸਦਿਆਂ ਦਲ ਖਾਲਸਾ ਵੱਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਅਕਾਲੀ ਦਲ ਪੰਚ ਪ੍ਰਧਾਨੀ ਅਤੇ ਸਿੱਖ ਯੂਥ ਆਫ ਪੰਜਾਬ ਨਾਲ ਮਿਲਕੇ ਭਾਰਤ ਦੇ ਗਣਤੰਤਰ ਦਿਹਾੜੇ 26 ਜਨਵਰੀ ਤੋਂ ਇੱਕ ਦਿਨ ਪਹਿਲਾਂ ਅੰਮ੍ਰਿਤਸਰ ਸਾਹਿਬ ਵਿੱਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ।

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਹੋ ਰਹੀ ਜ਼ਿਮਨੀ ਚੋਣ ਲਈ ਅੱਜ ਬਾਦਲ ਦਲ ਦੇ ਉਮੀਦਵਾਰ ਵਜੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਕਾਗਜ਼ ਸਥਾਨਕ ਐਸ.ਡੀ.ਐਮ. ਰਵਿੰਦਰ ਸਿੰਘ ਕੋਲ ਦਾਖਲ ਕੀਤੇ। ਇਸ ਮੌਕੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਸੰਸਦ ਮੈਂਬਰ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਅਜੀਤ ਸਿੰਘ ਕੋਹਾੜ, ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਵਿਧਾਇਕ ਮਨਜੀਤ ਸਿੰਘ ਮੰਨਾ, ਵਿਧਾਇਕ ਹਰਮੀਤ ਸਿੰਘ ਸੰਧੂ, ਵਿਧਾਇਕ ਵਿਰਸਾ ਸਿੰਘ ਵਲਟੋਹਾ ਆਦਿ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਵੱਲੋਂ ਪੰਜਾਬ ਪੁਲਿਸ ਿਖ਼ਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਾਈ ਗਈ ਪਟੀਸ਼ਨ 'ਤੇ ਸੁਣਵਾਈ ਮੁਲਤਵੀ ਹੋ ਗਈ ਹੈ | ਪਿਛਲੀ ਸੁਣਵਾਈ ਦੌਰਾਨ ਜਸਟਿਸ ਸਬੀਨਾ ਦੇ ਇਕਹਿਰੇ ਬੈਂਚ ਨੇ ਪੰਜਾਬ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਕਿਉਂ ਨਾ ਮਾਮਲੇ ਨਾਲ ਸਬੰਧਿਤ ਪੁਲਿਸ ਅਫ਼ਸਰਾਾ ਿਖ਼ਲਾਫ਼ ਕਾਰਵਾਈ ਕੀਤੀ ਜਾਵੇ |
ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ-ਸੰਧਿਆ ਮੌਕੇ ਦਲ ਖਾਲਸਾ ਅਤੇ ਉਸ ਦੀਆਂ ਸਹਿਯੋਗੀ ਜਥੇਬੰਦੀਆਂ ਨੇ ਸੰਵਿਧਾਨ ਦੁਆਰਾ ਹੋਈਆਂ ਜਿਆਦਤੀਆਂ ਅਤੇ ਬੇਇਨਸਾਫੀਆਂ ਖਿਲਾਫ ਰੋਹ ਭਰਿਆ ਮੁਜ਼ਾਹਰਾ ਕੀਤਾ ਅਤੇ ਦੇਸ਼ ਦੀ ਮੌਜੂਦਾ ਲੀਡਰਸ਼ਿਪ ਨੂੰ ਕਿਹਾ ਕਿ ਉਹ ਸਰਹੱਦੀ ਖੇਤਰ ਅੰਦਰ ਸੰਘਰਸ਼ੀਲ ਕੌਮਾਂ ਨੂੰ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਲੋਂ 3 ਜੂਨ 1947 ਨੂੰ ਕੀਤੇ ਵਾਅਦੇ ਦੀ ਰੌਸ਼ਨੀ ਵਿੱਚ "ਸਵੈ-ਨਿਰਣੇ ਦਾ ਹੱਕ ਅਤੇ ਅਲੱਗ ਹੋਣ ਦਾ ਹੱਕ" ਦੇਕੇ ਵੱਡਾ ਦਿਲ ਦਿਖਾਉਣ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।