Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 4, 2016

February 4, 2016

ਭਾਰਤੀ ਗਣਤੰਤਰ ਦਿਵਸ ਮੌਕੇ ਸਿੱਖ ਰੈਜਮੈਂਟ ਨੂੰ ਰਾਸ਼ਟਰੀ ਪਰੇਡ ਵਿੱਚ ਸ਼ਾਮਿਲ ਨਾ ਕਰਨ ਕਾਰਨ ਉਠੇ ਵਿਵਾਦਾਂ ਦੇ ਚਲਦਿਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਸਮੇ ਦੀ ਅਕਾਲੀ ਲੀਡਰਸ਼ਿਪ ਨੂੰ ਸੋਗ ਕਰਨ ਦੀ ਥਾਂ "ਦੇਸ਼ਭਗਤੀ" ਦੇ ਭਰਮ-ਜਾਲ ਅਤੇ ਗੁਲਾਮ ਮਾਨਸਿਕਤਾ ਵਿਚੋਂ ਬਾਹਰ ਨਿਕਲਣ ਦਾ ਸੱਦਾ ਦਿੱਤਾ ਹੈ।
ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਦੇ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਦੀ ਖੁਦਕੁਸ਼ੀ ਨੂੰ ਸਰਕਾਰੀ ਤੰਤਰ ਹੱਥੋਂ ਹੋਇਆ ਕਤਲ ਦੱਸਦਿਆਂ ਸਿੱਖ ਯੂਥ ਆਫ ਪੰਜਾਬ ਵੱਲੋਂ ਹੁਸ਼ਿਆਰਪੁਰ ਸਰਕਾਰੀ ਕਾਲੇਜ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਇਸ ਦੀ ਨਿਆਇਕ ਜਾਂਚ ਕਰਕੇ ਦੋਸ਼ੀਆਂ ਨੂੰ ਸਖਤ ਸਜਾ ਮਿਲਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਿੰਦੂਤਵ ਵਿਚਾਰਧਾਰਾ ਵਿਰੁੱਧ ਕੀਤੇ ਜਾ ਰਹੇ ਇਸ ਘੋਲ ਵਿੱਚ ਉਹ ਦਲਿਤ ਵਿਦਿਆਰਥੀ ਸੰਗਠਨਾ ਦੇ ਨਾਲ ਖੜੇ ਹਨ ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਅਸਤੀਫੇ ਦੀ ਮੰਗ ਅਤੇ ਹੋਰ ਮੰਗਾਂ ਦਾ ਸਮਰਥਨ ਕਰਦੇ ਹਨ।
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਥਾਪਿਤ ਭਾਈ ਵੀਰ ਸਿੰਘ ਖੋਜ ਕੇਂਦਰ ਵੱਲੋਂ ਅੰਮਿ੍ਤਸਰ ਵਿਖੇ 'ਭਾਈ ਵੀਰ ਸਿੰਘ ਸਾਹਿਤ : ਵਰਤਮਾਨ ਪਰਿਪੇਖ' ਵਿਸ਼ੇ 'ਤੇ ਦੋ ਦਿਨਾ ਸੈਮੀਨਾਰ 11-12 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬਾਗੀ ਸੁਰਾਂ ਰੱਖਣ ਵਾਲੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਸਿਆਸੀ ਮੈਦਾਨ ਵਿੱਚ ਨਿਤਰਣ ਦਾ ਐਲਾਨ ਕਰ ਦਿੱਤਾ ਹੈ।
ਬੀਤੇ ਦਿਨੀ ਸੰਯੁਕਤ ਅਰਬ ਅਮੀਰਾਤ 'ਚ ਕੁਝ ਸਿੱਖ ਧਿਰਾਂ ਵੱਲੋਂ ਸਿੱਖ ਰਹਿਤ ਮਰਿਆਦਾ ਵਿੱਚ ਕੀਤੀ ਤਬਦੀਲੀ ਨੂੰ ਲੈ ਕੇ ਅ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਵਿਦਵਾਨਾਂ ਤੇ ਪੰਥਕ ਜਥੇਬੰਦੀਆਂ ਦੇ ਮੁਖੀਆਂ ਦੀ ਸੱਦੀ ਬੈਠਕ ਦੌਰਾਨ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਸ਼ਰਾਰਤੀ ਦੱਸ ਕੇ ਸਿੱਖ ਸੰਗਤ ਨੂੰ ਉਨ੍ਹਾਂ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।
ਬਰਤਾਨੀਆ ਵਿੱਚ ਪਾਬੰਦੀਸ਼ੁਦਾ 25 ਜੱਥੇਬੰਦੀਆਂ ਵਿੱਚ ਤਿੰਨ ਸਿੱਖ ਜੱਥੇਬੰਦੀਆਂ ਵੀ ਸ਼ਾਮਲ ਹਨ। ਇਨ੍ਹਾਂ ਸਿੱਖ ਜੱਥੇਬੰਦੀਆਂ ‘ਤੇ ਖਾੜਕੂ ਸਰਗਰਮੀਆਂ ਨਾਲ ਸਬਧਿਤ ਹੋਣ ਕਰਕੇ ਪਾਬੰਦੀ ਲਾਈ ਗਈ ਹੈ। ਇਨ੍ਹਾਂ ਪਾਬੰਦੀਸ਼ੁਦਾ ਸਿੱਖ ਜੱਥੇਬੰਦੀਆਂ ਦੇ ਨਾਮ ਹਨ ਬੱਬਰ ਖਾਲਸਾ, ਸਿੱਖ ਯੂਥ ਫੈਡਰੇਸ਼ਨ ਤੇ ਖਾਲਿਸਤਾਨ ਜ਼ਿੰਦਾਬਾਦ।
ਸ਼ਿਵ ਸੈਨਾ ਨੌਜਵਾਨ ਮੋਰਚਾ ਪੰਜਾਬ ਦੇ ਪ੍ਰਧਾਨ ਅਮਿਤ ਆਰੋੜਾ ਨੂੰ ਰਾਤ ਦੋ ਮੋਟਰ ਸਾੲਕਿਲ ਸਵਾਰਾਂ ਵੱਲੋਂ ਗੋਲੀਆਂ ਹਮਲਾ ਕੀਤਾ ਗਿਆ, ਜਿਸ ਨਾਲ ਉਹ ਗੰਭੀਰ ਰੁਪ ਵਿੱਚ ਜ਼ਖਮੀ ਹੋ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।