Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 7, 2016

February 7, 2016

ਆਪਣੇ ਪਿਛਲੇ ਲੇਖ ਵਿੱਚ ਅਸੀਂ ਪੰਜਾਬ ਦੇ ਰਵਾਇਤੀ ਸਿਆਸੀ ਮਹੌਲ ਵਿੱਚ ਆ ਰਹੀਆਂ ਤਬਦੀਲੀਆਂ ਦੀ ਛਾਣਬੀਣ ਕੀਤੀ ਸੀ। ਪੰਜਾਬ ਵਿੱਚ ਰਵਾਇਤੀ ਅਕਾਲੀ ਦਲ ਅਤੇ ਕਾਂਗਰਸ ਤੋਂ ਮੂੰਹ ਮੋੜ ਕੇ ਇਸ ਰਾਜ ਦੇ ਲੋਕਾਂ ਅਤੇ ਖਾਸ ਕਰ ਸਿੱਖਾਂ ਵੱਲੋਂ ਆਮ ਆਦਮੀ ਪਾਰਟੀ ਵੱਲ ਝੁਕਣ ਦੇ ਸਿਆਸੀ ਵਰਤਾਰੇ ਦਾ ਵਿਸ਼ਲੇਸ਼ਣ ਅਸੀਂ ਆਪਣੇ ਪਿਛਲੇ ਲੇਖ ਵਿੱਚ ਕਰ ਚੁੱਕੇ […]

1966 ਦੀ ਪੰਜਾਬ ਦੀ ਵੰਡ ਸਮੇਂ ਜਿਸ ਕਾਨੂੰਨ ਅਧੀਨ ਇਹ ਵੰਡ ਦੀ ਪ੍ਰਕਿਰਿਆ ਸੁਰੂ ਹੋਈ ਸੀ, ਉਸ ਵਿਚ ਇਹ ਉਚੇਚੇ ਤੌਰ ਤੇ ਦਰਜ ਕੀਤਾ ਗਿਆ ਹੈ ਕਿ ਚੰਡੀਗੜ੍ਹ (ਯੂ.ਟੀ) ਸਟੇਟ ਜੋ ਦੋਵੇ ਪੰਜਾਬ ਅਤੇ ਹਰਿਆਣੇ ਦੀ ਸਾਂਝੀ ਰਾਜਧਾਨੀ ਰਹੇਗੀ, ਉਸ ਵਿਚ ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਦੀ ਭਰਤੀ 60-40 ਕ੍ਰਮਵਾਰ ਪੰਜਾਬ ਅਤੇ ਹਰਿਆਣੇ ਦੇ ਕੋਟੇ ਨੂੰ ਮੁੱਖ ਰੱਖਕੇ ਹੋਵੇਗੀ । ਪਰ ਅਸੀਂ ਆਪਣੇ ਸਾਧਨਾਂ ਤੋ ਜੋ ਜਾਣਕਾਰੀ ਇਕੱਤਰ ਕੀਤੀ ਹੈ, ਇਹ ਅਫ਼ਸਰਾਨ ਤੇ ਮੁਲਾਜ਼ਮਾਂ ਦੀ ਭਰਤੀ ਵਿਚ ਪੰਜਾਬ ਦੇ ਕੋਟੇ ਨਾਲ ਬਹੁਤ ਵੱਡੀ ਬੇਇਨਸਾਫ਼ੀ ਅਤੇ ਧੋਖਾ ਹੁੰਦਾ ਆ ਰਿਹਾ ਹੈ ।
ਪੰਥਕ ਰਵਾਇਤਾਂ ‘ਤੇ ਪਹਿਰਾ ਦੇਣ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦਾ ਅੱਜ ਗੁਰਦੁਆਰਾ ਸ਼ਹੀਦਾਂ ਪਿੰਡ ਜੈਤਪੁਰ-ਸਜਾਵਲਪੁਰ ਪਹੁੰਚਣ ’ਤੇ ਨਿੱਘਾ ਸੁਆਗਤ ਕੀਤਾ ਗਿਆ। ਪੰਜ ਪਿਆਰਿਆਂ ਨੂੰ ਪੰਥਕ ਸ਼ਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਕੰਵਰਪਾਲ ਸਿੰਘ ਦਲ ਖਾਲਸਾ, ਭਾਈ ਅਮਰੀਕ ਸਿੰਘ, ਗਿਆਨੀ ਹਰਬੰਸ ਸਿੰਘ ਤੇਗ, ਭਾਈ ਜਰਨੈਲ ਸਿੰਘ ਖਾਲਸਾ, ਭਾਈ ਹਰਜਿੰਦਰ ਸਿੰਘ, ਸਤਵਿੰਦਰ ਸਿੰਘ ਸੂਬਾ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਿਰੋਪਾਓ ਭੇਟ ਕੀਤੇ ਗਏ।
ਪੁਰਤਗਾਲ ਵਿੱਚ ਗ੍ਰਿਫਤਾਰ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਵਿਰੁੱਧ ਅਤੇ ਉਨ੍ਹਾਂ ਨੂੰ ਰਿਹਾਅ ਕਰਕੇ ਵਾਪਸ ਬਰਤਾਨੀਆ ਭੇਜਣ ਲਈ ਸਿੱਖਾਂ ਨੇ ਵੱਡੀ ਗਿਣਤੀ ਵਿੱਚ ਪੁਰਤਗਾਲ ਸੰਸਦ ਸਾਹਮਣੇ ਇਕੱਠਿਆਂ ਹੋ ਕੇ ਮੁਜ਼ਾਹਰਾ ਕਰਕੇ ਮੰਗ ਪੱਤਰ ਦਿੱਤਾ।
ਲੋਕ ਮਸਲਿਆਂ ‘ਤੇ ਬੇਬਾਕੀ ਨਾਲ ਬੋਲਣ ਵਾਲੇ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਨੇ ਜੂਨ 1984 ਵਿੱਚ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਰਕਾਰੀ ਸਰਪ੍ਰਸਤੀ ਹੇਠ ਹੋਏ ਸਿੱਖ ਕਤਲੇਆਮ ਦੌਰਾਨ ਭਾਰਤੀ ਨਿਆਪਾਲਿਕਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਤਲੇਆਮ ਨੂੰ ਰੋਕਣ ਦੀ ਨਿਆਪਲਿਕਾ ਨੇ ਕੋਈ ਕੋਸ਼ਿਸ਼ ਨਹੀਂ ਕੀਤੀ, ਕਿਉਂਕਿ ਉਸ ਸਮੇਂ ਭਾਰਤੀ ਉੱਚ ਅਦਾਲਤ ਵਿੱਚ ਜੋ ਜੱਜ ਸਨ, ਉਹ ਕਾਂਗਰਸ ਪੱਖੀ ਸਨ।
ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਆਪੋ ਆਪਣੇ ਹਰਬੇ ਵਰਤ ਰਹੀਆਂ ਹਨ ਅਤੇ ਵੱਖ-ਵੱਖ ਧਿਰਾਂ ਰਾਜਸੀ ਬਾਨਣੂ ਬੰਨਣ ਵਿੱਚ ਰੁਝੀਆਂ ਹੋਈਆਂ ਹਨ। ਪੰਜਾਬ ਦੇ ਸਿਆਸੀ ਮੈਦਾਨ ਵਿੱਚ ਬਾਦਲ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਜਿੱਥੇ ਆਪਣੀ ਤਾਕਤ ਦਾ ਮੁਜ਼ਾਹਰਾ ਕਰ ਰਹੀਆਂ ਹਨ, ਉੱਥੇ ਸਰਬੱਤ ਖਾਲਸਾ ਨਾਲ ਜੁੜੀਆਂ ਧਿਰਾਂ ਵੀ ਇੱਕ ਸਾਂਝਾ ਮੁਹਾਜ ਤਿਆਰ ਕਰਨ ਵਿੱਚ ਲੱਗੀਆਂ ਹੋਈਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।