Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 9, 2016

February 9, 2016

ਅੱਜ ਸਵੇਰੇ ਉਸ ਸਮੇਂ ਇੱਕ ਵਾਰ ਫੇਰ ਸਿੱਖਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਇੱਕ ਪ੍ਰਸਿੱਧ ਅਮਰੀਕੀ ਸਿੱਖ ਅਦਾਕਾਰ ਤੇ ਡਿਜ਼ਾਈਨਰ ਵਾਰਿਸ ਆਹਲੂਵਾਲੀਆ ਨੂੰ ਉਸ ਦੀ ਦਸਤਾਰ ਕਾਰਨ ਜਹਾਜ ਚੜਨ ਤੋਂ ਰੋਕ ਦਿੱਤਾ ਗਿਆ।
ਦਲ ਖਾਲਸਾ ਅਤੇ ਉਸ ਦੀਆਂ ਸਹਿਯੋਗੀ ਜਥੇਬੰਦੀਆਂ ਨੇ ਖਾਲਸਾ ਕਾਲਜ ਦੇ ਪ੍ਰਬੰਧਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਪ੍ਰਸਤਾਵਿਤ ਖਾਲਸਾ ਯੂਨੀਵਰਸਿਟੀ ਦੀ ਸਥਾਪਨਾ ਅੰਮ੍ਰਿਤਸਰ ਸਾਹਿਬ ਦੇ ਮੌਜੂਦਾ ਇਤਿਹਾਸਕ ਤੇ ਵਿਰਾਸਤੀ ਖਾਲਸਾ ਕਾਲਜ ਕੰਪਲੈਕਸ ਅੰਦਰ ਕਰਨ ਦੀ ਬਜਾਏ ਜਲੰਧਰ ਵਿਖੇ ਕਰਨ। ਜਥੇਬੰਦੀਆਂ ਦਾ ਮੰਨਣਾ ਹੈ ਕਿ ਜੇਕਰ ਪ੍ਰਬੰਧਕ ਅਜਿਹਾ ਕਰਦੇ ਹਨ ਤਾਂ ਪ੍ਰਸਤਾਵਿਤ ਯੂਨੀਵਰਸਿਟੀ ਦਾ ਵਿਰੋਧ ਕਰ ਰਹੇ ਲੋਕਾਂ ਦੇ ਖਦਸ਼ੇ ਆਪ ਹੀ ਨਿਰਵਿਰਤ ਹੋ ਜਾਣਗੇ।
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਦੌਰਾਨ ਬਰਤਾਨੀਆ ਸਰਕਾਰ ਵੱਲੋਂ ਫੌਜ ਦੀ ਹਮਲੇ ਵਿੱਚ ਮੱਦਦ ਕਰਨ ਅਤੇ ਵਪਾਰਕ ਸੌਦਿਆਂ ਦੌਰਾਨ ਤਤਕਾਲੀ ਬਰਤਾਨੀਆਂ ਸਰਕਾਰ ਵੱਲੋਂ ਸਿੱਖ ਕੌਮ ਨਾਲ ਕੀਤੀਆਂ ਵਧੀਕੀਆਂ ਦੇ ਸਬੂਤ ‘ਇਨਸਾਫ ਲਈ ਯਤਨ’ ਮੁਹਿੰਮ ਤਹਿਤ ਸਿੱਖ ਜੱਥੇਬੰਦੀ ਸਿੱਖ ਫੈੱਡਰੇਸ਼ਨ ਯੂਕੇ ਬਰਤਾਨੀਆ ਦੀ ਸੰਸਦ ਵਿੱਚ ਪੇਸ਼ ਕਰੇਗੀ।
ਸਿੱਖ ਗੁਰੁ ਸਾਹਿਬਾਨਾਂ ਨੇ ਗੁਰੁ ਘਰ ਦੇ ਪ੍ਰਚਾਰਕਾਂ, ਰਾਗੀਆਂ, ਢਾਡੀਆਂ ਨੂੰ ਵਿਸ਼ੇਸ਼ ਰੁਤਬਾ ਨਾਲ ਨਿਵਾਜ਼ਿਆ ਜਿਸ ਕਰਕੇ ਸਿੱਖ ਸੰਗਤਾਂ ਵਿੱਚ ਗੁਰੂ ਘਰ ਨਾਲ ਜੋੜਨ ਵਾਲੇ ਇਨ੍ਹਾਂ ਪ੍ਰਚਾਰਕਾਂ, ਰਾਗੀਆਂ, ਢਾਡੀਆਂ ਦਾ ਆਦਰ ਸਤਿਕਾਰ ਹੈ। ਜਿੱਥੇ ਇਹ ਗੁਰਬਾਣੀ ਅਤੇ ਇਤਿਹਾਸ ਨਾਲ ਪ੍ਰਚਾਰ ਰਾਹੀਂ ਕੌਮ ਨੂੰ ਜੋੜਨ ਯਤਨ ਕਰਦੇ ਹਨ, ਉੱਥੇ ਕੌਮੀ ਜੀਵਨ ਵਿੱਚ ਵਕਤੀ ਤੌਰ ‘ਤੇ ਆਏ ਨਿਘਾਰ ਪ੍ਰਤੀ ਸੰਗਤਾਂ ਨੂੰ ਸੁਚੇਤ ਕਰਨਾ ਇਨ੍ਹਾਂ ਦੀ ਜਿੰਮੇਵਾਰੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।