Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 10, 2016

February 10, 2016

ਚੰਡੀਗੜ੍ਹ: ਕੱਲ੍ਹ ਕਲਾਕਾਰ ਬਲਕਾਰ ਸਿੱਧੂ ਦੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਦਾ ਹਿੱਸਾ ਬਣਨ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵਿੱਚ ਇੱਕ ਨਵੇਂ ਕਲਾਕਾਰ ਗੁਰਪ੍ਰੀਤ ਘੁੱਗੀ ਦੀ ਸ਼ਮੂਲੀਅਤ ਹੋਈ।
ਜਿੱਥੇ ਇੱਕ ਪਾਸੇ ਭਾਜਪਾ ਦੀ ਹਾਈ ਕਮਾਂਡ ਅਤੇ ਬਾਦਲ ਦਲ ਦੋਹਾਂ ਪਾਰਟੀਆਂ ਦੇ ਸਬੰਧਾਂ ਦਰਮਿਆਨ ਪੈਦਾ ਹੋਈਆਂ ਤਰੇੜਾਂ ਨੂੰ ਭਰਨ ਲਈ ਦਿੱਲੀ ਵਿੱਚ ਅਮਿਤ ਸ਼ਾਹ ਅਤੇ ਸੁਖਬੀਰ ਬਾਦਲ ਅਗਲੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਕਰ ਰਹੇ ਹਨ, ਤਾਂ ਦੂਸਰੇ ਪਾਸੇ ਡਾ. ਨਵਜੋਤ ਸਿੱਧੂ ਬਾਦਲ ਦਲ-ਭਾਜਪਾ ਗਠਜੋੜ ਦੀ ਤਕੜੀ ਵਿਰੋਧਤਾ ਕਰ ਰਹੀ ਹੈ।
ਕਸ਼ਮੀਰੀ ਅਜ਼ਾਦੀ ਨਾਲ ਸਬੰਧਿਤ ਅਫਜ਼ਲ ਗੁਰੁ ਦੇ ਤੀਜੇ ਸ਼ਹੀਦੇ ਦਿਹਾੜੇ ‘ਤੇ ਕਸ਼ਮੀਰੀ ਲੋਕਾਂ ਨਾਲ ਮਿਲਕੇ ਸਿੱਖ ਅਜ਼ਾਦੀ ਸੰਘਰਸ਼ ਨੂੰ ਪਰਨਾਈ ਜੱਥੇਬੰਦੀ ਦਲ ਖਾਲਸਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਦਲ ਖਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਨੇ ਸਿੱਖ ਸਿਆਸਤ ਨੂੰ ਭੇਜੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਭਾਰਤ ਸਰਕਾਰ ਨੇ ਅਫਜਲ ਗੁਰੁ ਨੂੰ ਤਿੰਨ ਸਾਲ ਪਹਿਲਾਂ ਕਤਲ ਕਰ ਦਿੱਤਾ ਸੀ।
ਪੰਜਾਬ ਭਾਜਪਾ ਅਤੇ ਬਾਦਲ ਦਲ ਵਿੱਚ ਵਧੀਆਂ ਦੂਰੀਆਂ ਨੂੰ ਖਤਮ ਕਰਨ ਲਈ ਅੱਜ ਸੁਖਬੀਰ ਬਾਦਲ ਅਤੇ ਅਰੁਣ ਜੇਤਲੀ ਸਾਂਝੇ ਤੌਰ ‘ਤੇ ਯਤਨ ਕਰਨਗੇ। ਇਸਦਾ ਫੈਸਲਾ ਅੱਜ ਰਾਤ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਦੇ ਨਿਵਾਸ ਅਸਥਾਨ 'ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨਾਲ ਅਕਾਲੀ-ਭਾਜਪਾ ਸੰਬੰਧਾਂ ਨੂੰ ਵਿਚਾਰਨ ਲਈ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਲਿਆ ਗਿਆ ਕਿ ਬਾਦਲ ਦਲ ਅਤੇ ਭਾਜਪਾ ਪੰਜਾਬ ਵਿਧਾਨ ਸਭਾ ਦੀਆਂ ਆਉਂਦੀਆਂ ਚੋਣਾਂ ਇਕੱਠੀਆਂ ਲੜਨ ਲਈ ਇੱਕ ਸਾਂਝੀ ਚੋਣ ਤਾਲਮੇਲ ਕਮੇਟੀ ਦਾ ਗਠਨ ਕਰਕੇ ਅਤੇ ਦੋਵੇਂ ਪਾਰਟੀਆਂ ਇਹ ਚੋਣ ਇੱਕਮੁੱਠ ਹੋ ਕੇ ਲੜਨ ।
ਪਿਛਲੇ ਦਿਨੀ ਬਾਦਲ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਢਾਡੀ ਵਾਰਾਂ ਗਾ ਰਹੇ ਢਾਡੀ ਜੱਥੇ ਤੋਂ ਮਾਇਕ ਖੋਹਣ ਦੀ ਕਰਤੂਤ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਭਰ ਕਰਨੈਲ ਸਿੰਘ ਪੰਜੌਲੀ ਨੇ ਨਿੰਦਿਆ ਕਰਦਿਆਂ ਅੱਜ ਅਕਾਲ ਤਖ਼ਤ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਸੁੱਚਾ ਸਿੰਘ ਲੰਗਾਹ ਖਿਲਾਫ਼ ਗੁਰਮਤਿ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ।
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ 2017 ਦੀਆਂ ਆ ਰਹੀਆਂ ਚੋਣਾਂ ਲਈ ਪੂਰੀ ਸਰਗਰਮੀ ਨਾਲ ਤਿਆਰੀਆਂ ਆਰੰਭੀਆਂ ਹੋਈਆਂ ਹਨ।ਇਸ ਬਾਰੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਨਾਲ ਸਲਾਹ ਮਸ਼ਵਰਾ ਕਰਕੇ ਚੋਣ ਮਨੋਰਥ ਪੱਤਰ ਤਿਆਰ ਕਰੇਗੀ।
ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਮੇਅਫੀਲਡ/ ਏਅਰਪੋਰਟ ਰੋਡ ਦੀ ਨੁੱਕਰ 'ਤੇ ਸਥਿਤ ਗੁਰਦੁਆਰਾ ਸਿੱਖ ਹੈਰੀਟੇਜ ਸੈਂਟਰ ਦੀ ਇਮਾਰਤ ਦਾ ਅੱਗ ਲੱਗਣ ਨਾਲ ਵੱਡਾ ਨੁਕਸਾਨ ਹੋਣ ਦੀ ਖ਼ਬਰ ਹੈ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਦੱਸੇ ਜਾ ਰਹੇ ਹਨ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।