Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 11, 2016

February 11, 2016

ਆਮ ਆਦਮੀ ਪਾਰਟੀ (ਆਪ) ਨੇ ਬਾਦਲ ਸਰਕਾਰ ਦੇ ਪ੍ਰਦਰਸ਼ਨਕਾਰੀਆਂ ਲਈ ਜੇਲ੍ਹਾਂ ਬਣਾਉਣ ਦੇ ਐਲਾਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਵੀਰਵਾਰ ਨੂੰ ਜਾਰੀ ਕੀਤੇ ਬਿਆਨ ਵਿਚ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਕਿਹਾ ਕਿ ਇਸ ਐਲਾਨ ਨਾਲ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਜ਼ਾਲਮ ਚਿਹਰੇ ਤੋਂ ਪਰਦਾ ਲੱਥ ਗਿਆ ਹੈ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਵਿਹੜੇ 'ਚ ਇਤਿਹਾਸਕ ਵਾਰਾਂ ਸੁਣਾਉਣ ਵਾਲੇ ਢਾਡੀ ਸਤਿਕਾਰਤ ਰੁਤਬਾ ਰੱਖਦੇ ਹਨ ਤੇ ਉਨ੍ਹਾਂ ਨੂੰ ਬਾਦਲ ਦਲ ਦੇ ਆਗੂ ਵੱਲੋਂ ਇੰਜ ਅੱਧਵਿਚਾਲੇ ਰੋਕਣਾ ਪੰਥਕ ਰਿਵਾਇਤਾਂ ਦੀ ਤੌਹੀਨ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਲਿਖਤੀ ਸ਼ਿਕਾਇਤ ਆਉਣ 'ਤੇ ਕਾਰਵਾਈ ਕੀਤੀ ਜਾ ਸਕਦੀ ਹੈ ।
ਸੰਸਾਰ ਭਰ ਵਿੱਚ ਵੱਸਦੇ ਸਿੱਖਾਂ ਨੇ ਅਜਿਹਾ ਕੋਈ ਖੇਤਰ ਨਹੀ ਜਿਸ ਵਿੱਚ ਆਪਣੀ ਯੋਗਤਾ ਦਾ ਲੋਹਾ ਨਾ ਮਨਵਾਇਆ ਹੋਵੇ। ਚਾਹੇ ਇਹ ਖੇਤਰ ਬਹਾਦਰੀ, ਵਿਗਿਆਨ, ਰਾਜਨੀਤ, ਕਾਰੋਬਾਰ ਜਾਂ ਕਲਾ ਦਾ ਹੋਵੇ ਸਿੱਖਾਂ ਨੇ ਹਰ ਖੇਤਰ ਵਿੱਚ ਨਾਂਅ ਕਮਾਇਆ ਹੈ। ਕਲਾ ਦੇ ਖੇਤਰ ਵਿੱਚ ਨਾ ਕਮਾਉਣ ਵਾਲਿਆਂ ਵਿੱਚ ਹੁਣ ਇੱਕ ਹੋਰ ਸਿੱਖ ਬੀਬੀ ਸੁਖਪ੍ਰੀਤ ਕੌਰ ਨੇ ਆਪਣੇ ਆਪ ਨੂੰ ਸ਼ਾਮਲ ਕੀਤਾ ਹੈ।
ਸਿੱਖਾਂ ਨੂੰ ਆਪਣੀ ਨਿਵੇਕਲੀ ਪਛਾਣ ਕਰਕੇ ਅਤੇ ਇਸ ਪਛਾਣ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਨਾਲ ਹੋਣ ਕਰਕੇ ਜਿੱਥੇ ਆਮ ਸਿੱਖਾਂ ਨੂੰ ਕਈ ਵਾਰ ਪ੍ਰੇਸ਼ਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਵਿਦੇਸ਼ਾਂ ਵਿੱਚ ਖਾਸ ਕਰਕੇ ਅਮਰੀਕੀ ਸਕੂਲਾਂ ਵਿੱਚ ਪੜ੍ਹਦੇ ਸਿੱਖ ਬੱਚਿਆਂ ਨੂੰ ਧੱਕੇ ਸ਼ਾਹੀ ਦਾ ਸ਼ਿਕਾਰ ਹੋਣਾ ਪੈਦਾ ਹੈ।
ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਸਿੱਖ ਜੁਝਾਰੂ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਮੁਲਾਜ਼ਮਾਂ ਦੀ ਘਾਟ ਹੋਣ ਕਾਰਨ ਭਾਈ ਜਗਤਾਰ ਸਿੰਘ ਹਵਾਰਾ ਨੂੰ ਐਫ ਆਈ ਆਰ ਨੰ. 229/05 ਅਲੀਪੁਰ ਥਾਣਾ ਧਾਰਾ 120 ਬੀ, 121 ਅਤੇ 307 ਅਧੀਨ ਅੱਜ ਜੱਜ ਰੀਤਿਸ਼ ਸਿੰਘ ਦੀ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ।
ਅਮਰੀਕੀ ਸਿੱਖ ਅਦਾਕਾਰ ਤੇ ਡਿਜ਼ਾਈਨਰ ਵਾਰਿਸ ਸਿੰਘ ਆਹਲੂਵਾਲੀਆ ਨੂੰ ਉਸ ਦੀ ਦਸਤਾਰ ਕਾਰਨ ਜਹਾਜ ਚੜਨ ਤੋਂ ਰੋਕਣ ਲਈ ਸਿੱਖਾਂ ਵੱਲੋਂ ਆਲੋਚਨਾ ਦਾ ਸ਼ਿਕਾਰ ਹੋ ਰਹੀ ਮੈਕਸੀਕੋ ਦੀ ਏਅਰੋਮੈਕਸੀਕੋ ਏਅਰਲਾਈਨਜ਼ ਨੇ ਮੁਆਫੀ ਮੰਗੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।