Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 19, 2016

February 19, 2016

ਭਾਜਪਾ ਸਰਕਾਰ ਵਲੋਂ ਅਖੌਤੀ 'ਦੇਸ਼ਭਗਤੀ' ਦੇ ਨਾਂ ਹੇਠ ਕੀਤੇ ਜਾ ਰਹੇ ਬੁਨਿਆਦੀ ਹੱਕਾਂ ਦੇ ਘਾਣ ਅਤੇ ਦੇਸ਼ਧ੍ਰੋਹ ਕਾਨੂੰਨ ਦੀ ਦੁਰਵਰਤੋਂ ਵਿਰੁਧ ਵਿਚਾਰ-ਚਰਚਾ ਕਰਨ ਅਤੇ ਉਸ ਨਾਲ ਨਜਿੱਠਣ ਲਈ ਸਾਂਝੀ ਰਣਨੀਤੀ ਬਨਾਉਣ ਲਈ ਸਿਖਜ਼ ਫਾਰ ਹਿਊਮਨ ਰਾਈਟਜ਼ ਵਲੋਂ ਸਰਵ-ਪਾਰਟੀ ਮੀਟਿੰਗ 22 ਫਰਵਰੀ ਨੂੰ ਚੰਡੀਗੜ ਦੇ ਕਿਸਾਨ ਭਵਨ ਵਿਖੇ ਦੁਪਹਿਰ 3 ਵਜੇ ਬੁਲਾਈ ਗਈ ਹੈ।
ਸਥਾਨਕ ਰਿਚਮੰਡ ਹਿੱਲ ਸਥਿਤ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦੋਆਬਾ ਸਿੱਖ ਐਸੋਸੀਏਸ਼ਨ ਵਲੋਂ ਵੀਹਵੀਂ ਸਦੀ ਦੇ ਮਹਾਨ ਸਿੱਖ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਦੀਵਾਨ ਸਜਾਏ ਗਏ। ਗੁਰੂਘਰ ਕਮੇਟੀ ਅਤੇ ਸਥਾਨਕ ਸੰਗਤ ਵਿੱਚ ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਵਸ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਸ਼ਮਸ਼ੀਰ ਪ੍ਰੋਡਕਸ਼ਨ ਦੇ ਬੈਨਰ ਹੇਠ ਤਿਆਰ ਹੋਈ ਫ਼ਿਲਮ ‘‘2ਬੋਲ’’ ਦਾ ਪਹਿਲਾ ਗੀਤ ‘‘ਵਰ ਦੇ ਮੈਨੂੰ ਪਾਤਸ਼ਾਹ’’ ਸਾਗਾ ਮਿਊਜ਼ਿਕ ਵਲੋਂ ਯੂ ਟਿਊਬ ਤੇ ਵੀਰਵਾਰ ਨੂੰ ਸ਼ਾਮ 5 ਵਜੇ ਜਾਰੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਿਲਮ ਪ੍ਰੋਡੀਊਸਰ ਤਰਨਜੀਤ ਸਿੰਘ ਕਨੇਡਾ ਨੇ ਦਸਿਆ ਕਿ ਇਹ ਗੀਤ ਪੰਜਾਬ ਦੇ ਨਾਮੀ ਗਾਇਕ ਨਛੱਤਰ ਗਿੱਲ ਨੇ ਗਾਇਆ ਹੈ ਤੇ ਇਸ ਗੀਤ ਨੂੰ ਗੀਤਕਾਰ ਵਿਸ਼ਾਲ ਨੇ ਲਿਖਿਆ ਹੈ।
ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੋਸਾਇਟੀ ਵੱਲੋਂ ਫ਼ਿਰੋਜ਼ਪੁਰ 'ਚ 23ਵੇਂ ਕੀਰਤਨ ਦਰਬਾਰ ਸਮਾਗਮ 'ਚ ਸ਼ਾਮਿਲ ਹੋਣ ਲਈ ਇਸ ਵਾਰ ਭਾਈ ਲਾਲ ਦੇ ਕੀਰਤਨੀ ਜਥੇ ਨੂੰ ਭਾਰਤੀ ਵਿਦੇਸ਼ ਮੰਤਰਾਲੇ ਦੇ ਪਾਕਿਸਤਾਨ ਸਥਿਤ ਇਸਲਾਮਾਬਾਦ ਦੂਤ ਘਰ ਵੱਲੋਂ ਵੀਜ਼ਾ ਜਾਰੀ ਨਹੀਂ ਕੀਤਾ ਗਿਆ ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ 'ਤੇ ਭਾਰਤੀ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ ।
ਦਿੱਲੀ ਯੂਨੀਵਰਸਿਟੀ ਦੇ ਸਾਬਕਾ ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਦੇਸ਼ਧਰੋਹ ਦੇ ਕੇਸ ਅੱਜ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਗਿਆ। ਪਟਿਆਲਾ ਹਾੳੂਸ ਕੋਰਟ ਕੰਪਲੈਕਸ ’ਚ ਦੋ ਦਿਨ ਹੋਈ ਹਿੰਸਾ ਤੋਂ ਬਾਅਦ ਪੁਲੀਸ ਨੇ ਕੋਈ ਖ਼ਤਰਾ ਨਾ ਲੈਂਦਿਆਂ ਥਾਣੇ ’ਚ ਹੀ ਮੈਜਿਸਟਰੇਟ ਅੱਗੇ ਗਿਲਾਨੀ ਨੂੰ ਪੇਸ਼ ਕਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।