Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 21, 2016

February 21, 2016

ਮਾਂ ਬੋਲੀ ਦਾ ਸਬੰਧ ਮਾਂ ਦੀ ਬੋਲੀ ਨਾਲ ਜੋੜਿਆ ਜਾਂਦਾ ਹੈ। ਇਸ ਦੇ ਪਿਛੇ ਇਕ ਤਰਕ ਇਹ ਵੀ ਹੈ ਕਿ ਬੱਚਾ ਆਪਣੇ ਅਰੰਭਲੇ ਸਾਲਾਂ ਵਿੱਚ ਜਿਸ ਚੁਗਿਰਦੇ ਨਾਲ ਜੁੜਦਾ ਹੈ ਉਹ ਉਸ ਦੀ ਮਾਂ ਹੀ ਹੁੰਦੀ ਹੈ। ਮਾਂ ਹੀ ਉਸ ਦੇ ਚਾਰੇ ਪਾਸੇ ਦਿਖਾਈ ਦਿੰਦੀ ਹੈ। ਉਸ ਨੂੰ ਹਰ ਖ਼ਤਰੇ ਤੋਂ ਬਚਾਉਂਦੀ ਹੈ ਤੇ ਉਸ ਨੂੰ ਹਰ ਖ਼ਤਰੇ ਬਾਰੇ ਦੱਸਦੀ ਹੈ, ਸਮਝਾਉਂਦੀ ਹੈ। ਇਸ ਲਈ ਬੱਚਾ ਆਪਣੀ ਸੁਰਖਿਅਤਾ ਲਈ ਮਾਂ ਦਾ ਆਸਰਾ ਲੈਂਦਾ ਹੈ ਤੇ ਮਾਂ ਨਾਲ ਭਾਵੁਕ ਸਾਂਝ ਪਾਉਂਦੀ ਹੈ।
ਜਦੋਂ ਤੱਕ ਅਸੀਂ ਆਪਣੇ ਅੰਦਰੋਂ ਫਿਰਕਾਪ੍ਰਸਤ ਸੋਚ ਨੂੰ ਖਤਮ ਨਹੀਂ ਕਰਾਂਗੇ ਅਸੀਂ ਲੋਕਾਂ ਦੇ ਸਾਹਿਤਕਾਰ ਨਹੀਂ ਬਣ ਸਕੇਗਾ। ਇਹੀ ਸਾਡੇ ਭਵਿੱਖ ਲਈ ਸਾਡੀ ਸਭ ਤੋਂ ਵੱਡੀ ਚੁਣੌਤੀ ਹੈ, ਇਹ ਵਿਚਾਰ ਜੰਮੂ-ਕਸ਼ਮੀਰ ਤੋਂ ਆਏ ਪੰਜਾਬੀ ਕਹਾਣੀਕਾਰ ਖ਼ਾਲਿਦ ਹੁਸੈਨ ਨੇ ਸੰਸਾਰ ਪੰਜਾਬੀ ਕਾਨਫਰੰਸ ਦੇ ਦੂਸਰੇ ਦਿਨ ਚੌਥੇ ਸੈਸ਼ਨ ਦੌਰਾਨ ਪੰਜਾਬੀ ਸਾਹਿਤ ਦਾ ਕੱਲ, ਅੱਜ ਅਤੇ ਭਲਕ ਵਿਸ਼ੇ ਬਾਰੇ ਪ੍ਰਧਾਨਗੀ ਭਾਸ਼ਨ ਦਿੰਦਿਆਂ ਪ੍ਰਗਟ ਕੀਤੇ।
ਜੇਕਰ ਉਤਰ ਪ੍ਰਦੇਸ਼ ਦੀ ਅਖਿਲੇਸ਼ ਯਾਦਵ ਸਰਕਾਰ ਸਿੱਖ ਬੰਦੀ ਭਾਈ ਵਰਿਆਮ ਸਿੰਘ ਨੂੰ ਪੱਕੀ ਰਿਹਾਈ ਦੇ ਸਕਦੀ ਹੈ ਤਾਂ ਪੰਜਾਬ ਦੀ ਪੰਥਕ ਅਕਾਲੀ ਸਰਕਾਰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਪੰਜਾਬ ਦੀਆਂ ਜੇਲਾਂ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਨੂੰ ਕਿਉਂ ਰਿਹਾਅ ਨਹੀਂ ਕਰ ਸਕਦੀ?
ਬਾਦਲ ਦਲ ਨੇ ਸਰਵ ਭਾਰਤ ਗੁਰਦੁਆਰਾ ਕਾਨੂੰਨ ਵਿੱਚ ਸੋਧ ਕਰਵਾਉਣ ਲਈ ਆਪਣੀ ਭਾਈਵਾਲ ਪਾਰਟੀ ਦੀ ਭਾਜਪਾ ਸਰਕਾਰ ਤੱਕ ਪੂਰੀ ਤਿਆਰੀ ਨਾਲ ਪਹੁੰਚ ਕਰਨ ਦਾ ਮਨ ਬਣਾਇਆ ਹੈ।ਬਾਦਲ ਦਲ ਵਿਧਾਨ ਸਭਾ 2017 ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਇੱਛਕ ਹੈ।ਪਰ ਸਹਿਜਧਾਰੀ ਸਿੱਖਾਂ ਦੇ ਵੋਟ ਦੇ ਹੱਕ ਸਬੰਧੀ ਇੱਕ ਕੇਸ ਭਾਰਤੀ ਸੁਪਰੀਮ ਕੋਰਟ ਵਿੱਚ ਵਿਚਾਰਧੀਨ ਹੈ, ਜਿਸ ਕਰਕੇ ਕੇਸ ਦੇ ਫੈਸਲੇ ਹੋਣ ਤੱਕ ਚੋਣਾਂ ਨਹੀਂ ਹੋ ਸਕਦੀਆਂ।
ਇਸ ਗੱਲ ਦਾ ਦੁੱਖ ਤਾਂ ਬੜੇ ਲੋਕ ਮੰਨਦੇ ਵੇਖੇ ਨੇ ਕਿ ਪੰਜਾਬ ਦੀ ਨਵੀਂ ਪੀੜ੍ਹੀ ਪੰਜਾਬੀ ਬੋਲੀ ਤੋਂ ਮੂੰਹ ਮੋੜ ਰਹੀ ਹੈ ਪਰ ਬੋਲੀ ਦੇ ਸਵਾਲ ਨੂੰ ਲੈ ਕੇ ਨਵੀਂ ਪੀੜ੍ਹੀ ਬਾਰੇ ਹੋਣ ਵਾਲੇ ਦੁੱਖ ਦਾ ਖਾਤਮਾ ਇਥੇ ਹੀ ਨਹੀਂ ਹੋ ਜਾਂਦਾ ਸਗੋਂ ਇਥੋਂ ਸ਼ੁਰੂ ਮੰਨਣਾ ਚਾਹੀਦਾ ਏ। ਦੁਨੀਆਂ ਵਿੱਚ ਇਸ ਵੇਲੇ ਬਹੁਤ ਸਾਰੇ ਸਭਿਆਚਾਰਾਂ ਅਤੇ ਕੌਮਾਂ ਦੇ ਸਿਆਣਿਆਂ ਨੂੰ ਚਿੰਤਾ ਹੈ ਕਿ ਉਹਨਾਂ ਦੀ ਅਗਲੀ ਨਸਲ ਉਹਨਾਂ ਦਾ ਵਿਰਸਾ ਤਿਆਗ ਰਹੀ ਜਾਂ ਭੁੱਲ ਰਹੀ ਹੈ। ਆਪਣੀ ਬੋਲੀ ਨੂੰ ਤਿਆਗਣ ਦਾ ਜਿਹੜਾ ਰੁਝਾਨ ਨਵੀਂ ਪੀੜ੍ਹੀ ਅੰਦਰ ਭਾਰੂ ਹੋ ਰਿਹਾ ਹੈ ਇਸ ਦਾ ਹੱਲ ਹਰ ਸਭਿਆਚਾਰ ਜਾਂ ਕੌਮ ਦੇ ਲੋਕਾਂ ਨੇ ਆਪਣੀ ਆਪਣੀ ਸਮਝ ਅਤੇ ਸਮਰੱਥਾ ਅਨੁਸਾਰ ਕਰਨਾ ਹੈ ਪਰ ਜਿਸ ਕਦਰ ਇਹ ਵਰਤਾਰਾ ਵੱਧ ਰਿਹਾ ਹੈ ਇਸ ਦੇ ਸਿੱਧੇ ਅਤੇ ਸੌਖੇ ਹੱਲ ਦਾ ਕੋਈ ਰਾਹ ਨਜ਼ਰ ਨਹੀਂ ਆਉਂਦਾ।
ਦਿੱਲੀ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਤਲੇਆਮ ਦੇ ਮੁੱਖ ਦੋਸ਼ੀ ਮੰਨੇ ਜਾਂਦੇ ਜਗਦੀਸ਼ ਟਾਇਟਲਰ ਖਿਲਾਫ ਚੱਲ ਰਹੀ ਜਾਂਚ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਦੋਸ਼ ਲਾਇਆ ਕਿ ਕਾਂਗਰਸੀ ਨੇਤਾ ਜਗਦੀਸ਼ ਸਿੱਖ ਕਤਲੇਆਮ ਦੀ ਜਾਂਚ ਵਿਚ ਦਖਲਅੰਦਾਜ਼ੀ ਕਰ ਰਿਹਾ ਹੈ ਅਤੇ ਸੀ. ਬੀ. ਆਈ. ਉਸ ਨੂੰ ਸ਼ਹਿ ਦੇ ਰਹੀ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।