Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 29, 2016

February 29, 2016

ਪੰਜਾਬ ਦੇ ਪੰਜ ਦਿਨਾਂ ਦੌਰੇ ਦੌਰਾਨ ਇੱਥੇ ਪੁੱਜੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜ਼ਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਾਂਗ ਪੰਜਾਬ 'ਚ ਵੀ ਝਾੜੂ ਚਲਾ ਕੇ ਗੰਦਗੀ ਸਾਫ ਕਰਦਿਆਂ 'ਆਪ' ਦੀ ਸਰਕਾਰ ਬਣਾਓ ਤਾਂ ਜੋ ਹਰ ਤਰ੍ਹਾਂ ਦਾ ਮਾਫੀਆ ਰਾਜ ਖਤਮ ਕਰਕੇ ਮੁੜ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰ ਸਕੀਏ ।
ਗੁਰਦੁਆਰਾ ਗਲੈਨਵੁੱਡ ਵਿਖੇ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਦੀ ਮੌਜੂਦਾ ਕਮੇਟੀ ਵੱਲੋਂ ਵਿਸ਼ੇਸ਼ ਇਕੱਤਰਤਾ ਰੱਖੀ ਗਈ, ਜਿਸ ਵਿਚ ਕੋਰਮ ਨਾ ਪੂਰਾ ਹੋਣ 'ਤੇ ਕਾਰਵਾਈ ਮੁਲਤਵੀ ਕਰ ਦਿੱਤੀ ਗਈ । ਜਨਰਲ ਸੈਕਟਰੀ ਜਗਤਾਰ ਸਿੰਘ ਨੇ ਕਿਹਾ ਕਿ 20 ਫੀਸਦੀ ਕੁੱਲ ਮੈਂਬਰਸ਼ਿਪ 'ਚ ਹਾਜ਼ਰ ਹੋਣਾ ਜ਼ਰੂਰੀ ਸੀ, ਜਿਸ ਅਧੀਨ 427 ਮੈਂਬਰ ਹਾਜ਼ਰ ਹੋਣੇ ਲਾਜ਼ਮੀ ਸਨ ਪਰ 361 ਹੀ ਹੋਏ । ਇਸ ਕਾਰਣ ਪਿਛਲੇ ਕਈ ਸਾਲਾਂ ਤੋਂ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਨੂੰ ਕੰਪਨੀ ਵਿਚ ਤਬਦੀਲ ਕਰਨ ਦਾ ਕੰਮ ਹੋਰ ਅਗਾਂਹ ਪੈ ਗਿਆ ਹੈ ।
ਪੰਜਾਬ ਦੇ ਪਾਣੀਆਂ ਦੇ ਚੱਲ ਰਹੇ ਵਿਵਾਦ ‘ਤੇ ਭਾਰਤੀ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ।ਹਰਿਆਣਾ ਵੱਲੋਂ ਪੰਜਾਬ ਤੋਂ ਪਾਣੀ ਲੈਣ ਲਈ ਚੱਲ ਰਹੇ ਮਾਮਲੇ ਸਬੰਧੀ ਪਿਛਲੇ ਹਫ਼ਤੇ ਹਰਿਅਾਣਾ ਦੇ ਸਹਾਇਕ ਐਡਵੋਕਟ ਜਨਰਲ ਅਨਿਲ ਗਰੋਵਰ ਨੇ ਛੇਤੀ ਸੁਣਵਾਈ ਦੀ ਅਪੀਲ ਕੀਤੀ ਸੀ, ਜਿਸ ੳੱਤੇ ਚੀਫ ਜਸਟਿਸ ਟੀਐਸ ਠਾਕੁਰ ਨੇ ਇਸ ਵਾਸਤੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਕਾਇਮ ਕਰ ਦਿੱਤਾ ਸੀ।
ਦਿੱਲੀ ਦੀ ਜਾਵਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਖਿਲਾਫ ਦੇਸ਼ ਧਰੋਹ ਦੇ ਪਰਚੇ ਦਰਜ਼ ਹੋਣ ਤੋਂ ਬਾਅਦ ਉਠੇ ਵਿਵਾਦ ਦਰਮਿਆਨ ਹੁਣ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਾਕਪਾ ਦੇ ਸਕੱਤਰ ਸੀਤਾਰਾਮ ਯੇਚੁਰੀ ਸਮੇਤ 9 ਲੋਕਾਂ 'ਤੇ ਦੇਸ਼ ਧ੍ਰੋਹ ਦਾ ਕੇਸ ਦਰਜ ਦੀਆਂ ਖ਼ਬਰਾਂ ਮਿਲੀਆਂ ਹਨ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਮਾਮਲੇ 'ਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਦਿੱਲੀ ਹਾਈ ਕੋਰਟ ਅੱਜ ਸੁਣਵਾਈ ਕਰੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।