ਬਾਦਲ ਦਲ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੇ ਸ਼੍ਰੀ ਗੁਰੂ ਰਾਮਦਾਰ ਲੰਗਰ ਦੀ ਸੇਵਾ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਰਾਹੀਂ ਉਨ੍ਹਾਂ ਦੇ ਹਲਕਿਆਂ ਦੀ ਸੰਗਤ ਨੂੰ ਲੈ ਕੇ ਹੱਥੀਂ ਸੇਵਾ ਕਰਨ ਦੀ ਮੁਹਿੰਮ ਮੁੜ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਅੱਜ ਲੁਧਿਆਣਾ ਦੇ ਪੱਛਮੀ ਹਲਕੇ ਦੀ ਸੰਗਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਵਿੱਚ ਲੰਗਰ ਤਿਆਰ ਕਰਨ ਅਤੇ ਵਰਤਾਉਣ ਦੀ ਸੇਵਾ ਕੀਤੀ ਗਈ।
ਕੁੜੀਆਂ ਨੂੰ ਕੁੱਖ ਵਿੱਚ ਮਾਰਨ, ਪੰਜਾਬ ਵਿੱਚ ਫੇਲੇ ਨਸ਼ਿਆਂ ਖਿਲਾਫ ਅਤੇ ਮਾਂ ਬੋਲੀ ਪੰਜਾਬੀ ਦੇ ਹੱਕ ਵਿੱਚ ਸੰਗਰਸ਼ ਕਰਨ ਵਾਲੀ ਉਘੀ ਲੇਖਿਕਾ ਅਤੇ ਡਾ. ਹਰਸ਼ਿੰਦਰ ਕੌਰ ਨੇ ਕਿਹਾ ਕਿ ਜੇਕਰ ਸਮਾਂ ਰਹਿੰਦੇ ਪੰਜਾਬ ਨੂੰ ਬਚਾਉਣ ਲਈ ਹੰਭਲਾ ਨਾ ਮਾਰਿਆ ਗਿਆ ਤਾਂ ਆੳੁਣ ਵਾਲੇ ਡੇਢ ਦੋ ਦਹਾਕਿਆਂ ਤੱਕ ਨਾ ਪੰਜਾਬ ਅਸਲ ਪੰਜਾਬ ਰਹੇਗਾ, ਨਾ ਪੰਜਾਬੀ ਰਹੇਗੀ ਅਤੇ ਨਾ ਹੀ ਪੰਜਾਬੀਅਤ।
ਪਿਛਲੇ ਦਿਨੀ ਹਰਿਆਣਾ ਵਿੱਚ ਜਾਟ ਅੰਦੋਲਨ ਦੌਰਾਨ ਸੋਨੀਪਤ ਦੇ ਮੁਰਥਲ ਢਾਬੇ ਨਜਦੀਕ ਰਾਹਗੀਰ ਬੀਬੀਆਂ ਨਾਲ ਹੋਏ ਸਮੂਹਿਕ ਬਲਾਤਕਾਰ ਦੀ ਘਟਨਾ ਦੇ ਗਵਾਹ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਅਮਰੀਕਾ ਦੇ ਉੱਘੇ ਸੰਸਦ ਮੈਬਰਾਂ ਨੇ ਭਾਰਤ ਵਿੱਚ ਫਿਰਕੂ ਕਾਰਵਾਈਆਂ ਦੌਰਾਨ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾਂ ਦੇ ਖਿਲਾਫ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।
ਹਰਿਆਣਾ ਸਰਕਾਰ ਨੇ 22 ਤੇ 23 ਫਰਵਰੀ ਦੀ ਰਾਤ ਨੂੰ ਮੁਰਥਲ ਨੇੜੇ ਕੁਝ ਔਰਤਾਂ ਦੇ ਜਬਰ ਜਨਾਹ ਦੀਆਂ ਘਟਨਾਵਾਂ ਸਬੰਧੀ ਸੂਚਨਾ ਇਕੱਠੀ ਕਰਨ ਲਈ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਡਾ: ਰਾਜਸ੍ਰੀ ਸਿੰਘ ਦੀ ਪ੍ਰਧਾਨਗੀ ਹੇਠ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਹੈ, ਜਿਸ ਵਿਚ ਦੋ ਮਹਿਲਾ ਪੁਲਿਸ ਡਿਪਟੀ ਸੁਪਰਡੈਂਟ ਵੀ ਸ਼ਾਮਿਲ ਹਨ।
ਫਰੀਦਕੋਟ: ਅੱਜ ਸਿੱਖ ਜਥੇਬੰਦੀਆਂ ਵੱਲੋਂ ਪਿੰਡ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਮਨੁੱਖੀ ਕੜੀ ਬਣਾਈ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਈਆਂ। ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੁਨਾਈਟਿਡ ਅਕਾਲੀ ਦਲ ਵੱਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਰìਖਆ ਗਿਆ ਸੀ।
ਹਵਾਈ ਅੱਡਿਆਂ ‘ਤੇ ਦਸਤਾਰ ਸਬੰਧੀ ਮਾਮਲਿਆਂ ਨੂੰ ਸਤਿਕਾਰ ਸਾਹਿਤ ਨਜਿੱਠਣ ਲਈ ਸੰਸਾਰ ਭਰ ਦੇ ਹਵਾਈ ਅੱਡਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਦੋ ਮਾਵਾਂ। ਇਕ ਨੇ ਮੈਨੂੰ ਊਂਗਲ ਫੜ ਕੇ ਤੁਰਨਾ ਤੇ ਦੂਜੀ ਨੇ ਜਿਉਣਾ ਸਿਖਾਇਆ। ਸਮਾਜ,ਸੱਭਿਆਚਾਰ,ਕਲਾ,ਸਾਹਿਤ ਤੇ ਸਿਆਸਤ ਨੂੰ ਦੇਖਣ-ਸਮਝਣ ਦੀ ਨਜ਼ਰ ਪੈਦਾ ਕੀਤੀ। ਤੁਰਨਾ ਸਿਖਾਉਣ ਵਾਲੀ ਮਾਂ ਦੀ ਗੋਦੀ 'ਚ ਪਿੰਡ (ਧਨੌਲੇ) ਖੇਡਿਆ ਤੇ ਜਿਉਣਾ ਸਿਖਾਉਣ ਵਾਲੀ ਮਾਂ ਦੀ ਗੋਦੀ 'ਚ ਦਿੱਲੀ। ਮੈਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ,ਦਿੱਲੀ ਨੂੰ ਆਪਣੀ ਦੂਜੀ ਮਾਂ ਮੰਨਦਾ ਹਾਂ।
ਦਿੱਲੀ ਦੀ ਜਵਾਹਰ ਲਾਲ ਨਹਿਰੂ ਯੁਨੀਵਰਸਿਟੀ ਵਿੱਚ ਕਸ਼ਮੀਰੀ ਅਜ਼ਾਦੀ ਦੇ ਸਮਰਥਕ ਅਫਜ਼ਲ ਗੁਰੂ ਅਤੇ ਮਕਬੂਲ ਬੱਟ ਦੀ ਬਰਸੀ ‘ਤੇ ਰੋਸ ਮੁਜ਼ਹਰਾ ਕਰਨ ਤੋਂ ਬਾਅਦ ਚੱਲ ਰਹੇ ਵਿਵਾਦ ਦਰਮਿਆਨ ਯੁਨੀਵਰਸਿਟੀ ਵਿੱਚ ਵਿੱਚ ਕਸ਼ਮੀਰ ਦੀ ਅਜ਼ਾਦੀ ਦੀ ਹਮਾਇਤ ਵਿੱਚ ਇਸ਼ਤਿਹਾਰ ਲੱਗੇ ਹਨ।
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜ਼ਰੀਵਾਲ ਦੇ ਪੰਜ ਦਿਨਾਂ ਪੰਜਾਬ ਦੌਰੇ ਦੇ ਦੂਜੇ ਦਿਨ ਬਾਦਲ ਦਲੀਆਂ-ਭਜਾਪਾ ਕਾਰਕੂਨਾਂ ਨੇ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਅਤੇ ਕਾਗਰਸੀਆਂ ਨਾ ਧਰਨਾ ਲਾ ਕੇ ਰਾਹ ਰੋਕਿਆ।
« Previous Page — Next Page »