Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 1, 2016

March 1, 2016

ਚੰਡੀਗੜ੍ਹ: ਲੰਬੇ ਸਮੇਂ ਤੋਂ ਨਵੀਨੀਕਰਨ ਦੀ ਉਡੀਕ ਕਰ ਰਹੀ ਮੋਰਿੰਡਾ-ਬਸੀ ਪਠਾਣਾ-ਫਤਿਹਗੜ੍ਹ ਸਾਹਿਬ ਸੜਕ ਦੇ ਨਵੀਨੀਕਰਨ ਦਾ ਕੰਮ ਭਾਵੇਂ ਲਟਕ ਲਟਕ ਕੇ ਚੱਲ ਰਿਹਾ ਹੈ ਪਰ ਬਸੀ ਪਠਾਣਾ ਦੇ ਐਮ.ਐਲ.ਏ ਰਿਟਾਇਰਡ ਜੱਜ ਨਿਰਮਲ ਸਿੰਘ ਦੀ ਬੇਨਤੀ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਸ ਸੜਕ ਨੂੰ "ਦੀਵਾਨ ਟੋਡਰ ਮੱਲ ਮਾਰਗ" ਨਾਮ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਨਵੀਂ ਦਿੱਲੀ: ਦੇਸ਼ ਧ੍ਰੋਹ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਜੇਐਨਯੂ ਦੇ ਵਿਦਿਆਰਥੀ ਉਮਰ ਖਾਲਿਦ ਅਤੇ ਅਨਿਰਬਨ ਭੱਟਾਚਾਰੀਆ ਨੂੰ ਅੱਜ ਦਿੱਲੀ ਦੀ ਹੇਠਲੀ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਤੇ ਜੇਲ ਭੇਜ ਦਿੱਤਾ ਹੈ।
ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੌਰਾਨ ਹਰਿਆਣਾ ਦੇ ਗੁੜਗਾਂਵਾ ਅਤੇ ਰੇਵਾੜੀ ਜਿਲ੍ਹੇ ਵਿਚ ਮਾਰੇ ਗਏ 79 ਸਿੱਖਾਂ ਦੇ ਨਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰ ’ਤੇ ਉਕੇਰੇ ਜਾਣਗੇ। ਇਸ ਗੱਲ ਦਾ ਭਰੋਸਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਭਾਈ ਦਰਸ਼ਨ ਸਿੰਘ ਘੋਲਿਆ ਦੀ ਅਗਵਾਈ ਹੇਠ ਆਏ ਪੀੜਿਤਾਂ ਦੇ ਵਫ਼ਦ ਨੂੰ ਮੁਲਾਕਾਤ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਤਾ।
ਨਾਭਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਸਿੱਖ ਰਾਜਸੀ ਕੈਦੀ ਪ੍ਰੋ. ਦਵਿੰਦਰਪਾਲ ਸਿਮਘ ਭੁੱਲਰ ਨੂੰ ਇੱਥੇ ਟਾਡਾ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਵਕੀਲ਼ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਪ੍ਰੋ. ਭੁੱਲਰ ਨੂੰ ਸੁਰਿੰਦਰ ਸਿੰਘ ਸਾਹਨੀ ਦੀ ਟਾਡਾ ਅਦਾਲਤ ਵਿੱਚ 1992 ਨੂੰ ਬਟਾਲਾ ਪੁਲਿਸ ਥਾਣੇ ਵਿੱਚ ਦਰਜ਼ ਹੋਏ ਕੇਸ ਵਿੱਚ ਪੇਸ਼ ਕੀਤਾ।
ਮਨੀਪੁਰ ਦੀ ਆਇਰਨ ਲੇਡੀ ਅਤੇ ਮਨੁੱਖੀ ਅਧਿਕਾਰ ਕਾਰਕੁਨ ਇਰੋਮ ਚਾਨੂ ਸ਼ਰਮੀਲਾ ਨੂੰ ਇੱਥੋਂ ਦੀ ਇੱਕ ਅਦਾਲਤ ਨੇ ਰਿਹਾਅ ਕਰਨ ਦਾ ਅੱਜ ਹੁਕਮ ਦੇ ਦਿਤਾ।
ਪੰਜਾਬ ਦੀ ਬਾਦਲ ਸਰਕਾਰ ਨੇ ਸਾਂਝਾ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਬੱਤ ਖਾਲਸਾ 2015 ਦੇ ਮੁੱਖ ਪ੍ਰਬੰਧਕਾਂ ਵਿੱਚੋਂ ਇੱਕ ਭਾਈ ਮੋਹਕਮ ਸਿੰਘ ਨੂੰ ਮਿਲੀ ਜ਼ਮਾਨਤ ਵਿਰੁੱਧ ਭਾਰਤੀ ਸੁਪਰੀਮ ਕੋਰਟ ਵਿੱਚ ਅਪੀਲ ਦਾਖਲ ਕੀਤੀ ਹੈ।
ਭਾਜਪਾ ਦੀ ਅਗਵਾਈ ਵਾਲੀ ਕੇਦਰ ਸਰਕਾਰ ਨੇ ਪੰਜਾਬ ਦੇ ਪਾਣੀਆਂ ਦੇ ਮਸਲੇ ‘ਤੇ ਭਾਰਤੀ ਸੁਪਰੀੰ ਕੋਰਟ ਵਿੱਚ ਪੰਜਾਬ ਦੇ ਵਿਰੁੱਧ ਖੜੀ ਹੋ ਗਈ ਹੈ। ਅੱਜ ਭਾਰਤੀ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਪਾਣੀ ਦੇ ਮੁੱਦੇ ‘ਤੇ ਹੋਈ ਸੁਣਵਾਈ ਦੌਰਾਨ ਕੇਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2004 ਵਿੱਚ ਹਰਿਆਣਾ ਸਮੇਤ ਹੋਰ ਗੁਅਾਂਢੀ ਸੂਬਿਅਾਂ ਨੂੰ ਪਾਣੀ ਦੇਣ ਵਾਲੇ ਸਮਝੌਤੇ ਰੱਦ ਕਰਨ ਲਈ ਬਣਾਇਆ ਗਿਆ ਕਾਨੂੰਨ ਸੁਪਰੀਮ ਕੋਰਟ ਦੇ ਸਤਲੁਜ-ਯਮੁਨਾ ਲਿੰਕ (ਅੈਸਵਾਈਅੈਲ) ਨਹਿਰ ਦਾ ਕੰਮ ਮੁਕੰਮਲ ਕਰਨ ਸਬੰਧੀ ਹੁਕਮਾਂ ਖ਼ਿਲਾਫ਼ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵੱਧ ਰਹੀ ਚੜਤ ਤੋਂ ਬੁਖਲਾਏ ਸੁਖਬੀਰ ਬਾਦਲ ਨੇ ਪਹਿਲਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜ ਰੋਜ਼ਾ ਦੌਰੇ ਦੌਰਾਨ ਵਿਰੋਧ ਪ੍ਰਦਰਸ਼ਨ ਕਰਵਾਏ ਅਤੇ ਇਸ ਸਭ ਦੇ ਬਾਵਜੂਦ ਦੌਰਾ ਸਫ਼ਲ ਹੋਣ ਤੋਂ ਬੁਖਲਾ ਕੇ ਅੱਜ ਸ੍ਰੀ ਕੇਜਰੀਵਾਲ ’ਤੇ ਕਾਤਲਾਨਾ ਹਮਲਾ ਕਰਵਾਇਆ।
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦਰ ਕੇਜ਼ਰੀਵਾਲ ਵੱਲੋਂ ਪੰਜਾਬ ਪ੍ਰਤੀ ਵਿਖਾਈ ਜਾ ਰਹੀ ਹਮਦਰਦੀ ‘ਤੇ ਸਵਾਲ ਖੜਾ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ 'ਤੇ ਆਪਣਾ ਸਟੈਂਡ ਸਪਸ਼ਟ ਕਰਨ ਕਿ ਪੰਜਾਬ ਦੇ ਪਾਣੀਆਂ 'ਚੋਂ ਹਰਿਆਣਾ ਨੂੰ ਪਾਣੀ ਜਾਣਾ ਚਾਹੀਦਾ ਹੈ ਜਾਂ ਨਹੀਂ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।