Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 3, 2016

March 3, 2016

ਸਿੱਖ ਰਾਜਸੀ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਟਾਡਾ ਦੀ ਵਿਸ਼ੇਸ਼ ਅਦਾਲਤ ਨੇ 1992 ਦੇ ਕੇਸ ਜ਼ਮਨਾਤ ਦੇ ਦਿੱਤੀ ਹੈ।ਇਸ ਨਾਲ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਛੁੱਟੀ ਉੱਤੇ ਰਿਹਾਈ ਦੀ ਆਸ ਬਣ ਗਈ ਹੈ।
ਸ਼੍ਰੋਮਣੀ ਕਮੇਟੀ ਨੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਜੂਨ 2016 ਮੌਕੇ ਪਾਕਿਸਤਾਨ ਜਥੇ 'ਚ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ 15 ਮਾਰਚ ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ ਲਈ ਕਿਹਾ ਹੈ ।
ਪੰਜਾਬ ਦੀ ਬਾਦਲ ਸਰਾਕਰ ਅਤੇ ਬਾਦਲ ਦਲ ਖਿਲਾਫ ਤਿੱਖੀਆਂ ਸੁਰਾਂ ਰੱਖਣ ਵਾਲੀ ਭਜਾਪਾ ਆਗੂ ਅਤੇ ਸਾਬਕਾ ਕ੍ਰਿਕਟ ਖਿਡਾਰੀ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਸਿੱਧੂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਮੁਲਕਾਤ ਦੌਰਾਨ ਬਾਦਲ ਦਲ ਖਿਲਾਫ ਭੜਾਸ ਕੱਢਦਿਆਂ ਸਿੱਖ ਕਤਲੇਆਮ ਦੇ ਪੀੜਤਾਂ ਲਈ ਕੇਂਦਰ ਵੱਲੋਂ ਜਾਰੀ ਰਾਸ਼ੀ ਵਿੱਚ ਬਾਦਲ ਦਲ ਵੱਲੋਂ ਘੁਟਾਲਾ ਕਰਨ ਦਾ ਦੋਸ਼ ਲਾਇਆ।
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕਾਂਡ ਦੇ ਸੱਤ ਦੋਸ਼ੀਆਂ ਦੀ ਪੱਕੀ ਰਿਹਾਈ ਬਾਰੇ ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ । ਪੱਤਰ ਵਿਚ ਲਿਖਿਆ ਗਿਆ ਹੈ ਕਿ ਇਨ੍ਹਾਂ ਹੱਤਿਆਰਿਆਂ ਨੇ 24 ਸਾਲ ਤੋਂ ਜ਼ਿਆਦਾ ਸਮਾਂ ਸਜ਼ਾ ਕੱਟ ਲਈ ਹੈ ਅਤੇ ਮਾਨਵੀ ਆਧਾਰ 'ਤੇ ਇਨ੍ਹਾਂ ਤੱਥਾਂ ਨੂੰ ਵੇਖਦੇ ਹੋਏ ਇਨ੍ਹਾਂ ਸਾਰਿਆਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ ।
ਅਮਰੀਕਾ ਵਿੱਚ ਨਸਲੀ ਹਮਲਿਆਂ ਅਤੇ ਵਿਤਕਰਿਆਂ ਨਾਲ ਜੂਝ ਰਹੇ ਸਿੱਖਾਂ ਨੂੰ ਸਰਕਾਰੀ ਅਤੇ ਗੈਰਸਰਕਾਰੀ ਪੱਥਰ ‘ਤੇ ਕੀਤੇ ਜਾ ਰਹੇ ਯਤਨਾਂ ਦੇ ਕੁਝ ਨਤੀਜ਼ੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਸਿੱਖਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾ ਸਦਕਾ ਹੀ ਬੀਤੇ ਸਾਲ ਨਵੰਬਰ 'ਚ ਇਕ ਸਿੱਖ ਬੱਸ ਡਰਾਈਵਰ 'ਤੇ ਹਮਲਾ ਕਰਨ ਵਾਲੇ ਤੇ ਉਸ ਨੂੰ ਅੱਤਵਾਦੀ ਤੇ ਆਤਮਘਾਤੀ ਹਮਲਾਵਰ ਕਹਿਣ ਵਾਲੇ ਇਕ ਵਿਅਕਤੀ ਖਿਲਾਫ਼ ਲਾਸ ਏਾਜਲਸ ਦੇ ਅਧਿਕਾਰੀਆਂ ਨੇ ਨਫ਼ਰਤੀ ਹਿੰਸਾ ਦੇ ਦੋਸ਼ ਦਰਜ ਕੀਤੇ ਹਨ।
ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਭਾਰਤੀ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ ਹੈ ਅਤੇ ਭਾਰਤੀ ਸੁਪਰੀਮ ਕੋਰਟ ਵੱਲੋਂ 2004 ਵਿੱਚ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ‘ਤੇ ਪਹਿਲੋਂ ਹੋਏ ਸਮਝੌਤੇ ਰੱਦ ਕਰਨ ਦੇ ਪਾਸ ਕੀਤੇ ਕਾਨੂੰਨ ਦੀ ਸੰਵਿਧਾਨਕ ਜ਼ਾਇਜਤਾ ਬਾਰੇ ਫੈਸਲਾ ਦੇਣਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।