Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 7, 2016

March 7, 2016

ਜਲੰਧਰ: ਖਾਲਸਾ ਰਾਜ ਦੀ ਪ੍ਰਾਪਤੀ ਲਈ ਸਿੱਖ ਕੌਮ ਵੱਲੋਂ ਬੀਤੇ ਦਹਾਕਿਆਂ ਦੌਰਾਨ ਲੜੇ ਗਏ ਸੰਘਰਸ਼ ਵਿੱਚ ਸ਼ਹਾਦਤ ਪ੍ਰਾਪਤ ਕਰਨ ਵਾਲੀ ਗੁਰਸਿੱਖ ਜੋੜੀ ਸ਼ਹੀਦ ਭਾਈ ਰਮਿੰਦਰਜੀਤ ਸਿੰਘ ਟੈਣੀ ਬੱਬਰ ਅਤੇ ਸ਼ਹੀਦ ਬੀਬੀ ਮਨਜੀਤ ਕੌਰ ਬੱਬਰ ਦਾ ਸ਼ਹੀਦੀ ਦਿਹਾੜਾ ਬੀਤੇ ਸ਼ਨੀਵਾਰ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮਨਾਇਆ ਗਿਆ। ਗੁਰਦੁਆਰਾ ਸਿੰਘ ਸਭਾ ਵਿਖੇ ਹੋਏ ਸ਼ਹੀਦੀ ਸਮਾਗਮ ਦੌਰਾਨ ਪਹੁੰਚੇ ਸਿੱਖ ਆਗੂਆਂ ਜਿਨ੍ਹਾਂ ਵਿੱਚ ਖਾਸ ਤੌਰ ਤੇ ਨੌਜਵਾਨ ਆਗੂ ਸ਼ਾਮਿਲ ਸਨ, ਉਨ੍ਹਾਂ ਨੇ ਆਜ਼ਾਦ ਖਾਲਸਾ ਰਾਜ ਖਾਲਿਸਤਾਨ ਦੀ ਪ੍ਰਾਪਤੀ ਨੂੰ ਸ਼ਹੀਦਾਂ ਦਾ ਮਕਸਦ ਦੱਸਦਿਆਂ ਇਸ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦਰਸਾਈ।
ਮੈਲਬਰਨ: ਸਿੱਖ ਭਾਈਚਾਰੇ ਦੇ ਧਾਰਮਿਕ ਰਾਜਨੀਤਿਕ ਅਤੇ ਸਿਆਸੀ ਭਵਿੱਖ ਨਾਲ ਸੰਬੰਧਿਤ ਪ੍ਰਮੁੱਖ ਮੁੱਦਿਆਂ ਨੂੰ ਲੈ ਕੇ ਸਥਾਨਕ ਸਿੱਖ ਜਥੇਬੰਦੀਆਂ ਅਤੇ ਸੰਗਤ ਦੇ ਸਾਂਝੇ ਸਹਿਯੋਗ ਨਾਲ ਮੈਲਬਰਨ ਸ਼ਹਿਰ ਵਿੱਚ ਵਰਲਡ ਸਿੱਖ ਕਾਨਫਰੰਸ 10 ਤੋ 13 ਮਾਰਚ ਤੱਕ ਕੀਤੀ ਜਾ ਰਹੀ ਹੈ ਜਿਸ ਵਿੱਚ ਦੁਨੀਆਂ ਭਰ ਤੋਂ ਸਿੱਖ ਵਿਦਵਾਨ, ਚਿੰਤਕ ਅਤੇ ਵੱਖ ਵੱਖ ਧਾਰਮਿਕ, ਸਿਆਸੀ , ਵਿਦਿਅਕ ਅਤੇ ਮਨੁੱਖੀ ਹੱਕਾਂ ਲਈ ਕੰਮ ਕਰਦੀਆਂ ਸੰਸਥਾਵਾਂ ਦੇ ਆਗੂ ਅਤੇ ਬੁਲਾਰੇ ਹਿੱਸਾ ਲੈਣਗੇ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਕੱਤਰ ਜਨਰਲ ਜਸਵੰਤ ਸਿੰਘ ਮਾਨ ਜੋ ਬੀਤੀ 22 ਫਰਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ 6 ਮਾਰਚ ਨੂੰ ਚੰਡੀਗੜ ਦੇ ਸੈਕਟਰ 44 ਸਥਿਤ ਗੁ. ਬਾਗ ਸ਼ਹੀਦਾਂ ਵਿਖੇ ਕੀਤੀ ਗਈ।
ਅਸਟਰੇਲੀਆ ਦੀ ਵਿਕਟੋਰੀਆ ਪੁਲੀਸ ਨੇ ਸਿੱਖ ਵਿਦਿਆਰਥੀ ’ਤੇ ਨਸਲੀ ਹਮਲਾ ਕਰਨ ਵਾਲੇ ਤਿੰਨ ਦੋਸ਼ੀਆਂ ਦੀਆਂ ਫ਼ੋਟੋਆਂ ਨਸ਼ਰ ਕੀਤੀਆਂ ਗਈਆਂ ਹਨ ਜੋ ਸਕੂਲੀ ਵਿਦਿਆਰਥੀ ਹਰਜੀਤ ਸਿੰਘ (13) ’ਤੇ ਹਮਲਾ ਕਰਨ, ਧਮਕਾਉਣ ਅਤੇ ਉਸ ਦੀ ਦਸਤਾਰ ਦੀ ਬੇਅਦਬੀ ਕਰਨ ’ਚ ਸ਼ਾਮਲ ਸਮਝੇ ਜਾਂਦੇ ਹਨ।
ਪਿਛਲੇ ਲੰਮੇ ਸਮੇਂ ਤੋਂ ਸਿੱਖ ਪੰਥ ਅਤੇ ਸੌਦਾ ਸਾਧ ਦਰਮਿਆਨ ਚੱਲ ਰਹੇ ਟਕਰਾਅ ਦੌਰਾਨ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਕੌਰੇਆਣਾ ਵਿਖੇ ਹੋ ਰਹੀ ਬਲਾਕ ਪੱਧਰੀ ਨਾਮ ਚਰਚਾ ਨੂੰ ਰੁਕਵਾਉਣ ਲਈ ਪਹੁੰਚੇ ਤਿੰਨ ਨੌਜਵਾਨਾਂ ਤੇ ਡੇਰਾ ਪ੍ਰੇਮੀਆਂ ਵਿਚਕਾਰ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਪਿੰਡ ਅੰਦਰ ਹਾਲਾਤ ਤਣਾਅ ਪੂਰਣ ਬਣੇ ਹੋਏ ਹਨ ।
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਦੌਰਾਨ ਫੌਜ ਵੱਲੋਂ ਇੱਥੋਂ ਚੁੱਕ ਕੇ ਲਿਜਾਏ ਗਏ ਸਿੱਖ ਰੈਫਰੈਂਸ ਲਾਇਬਰੇਰੀ ਦੇ ਸਾਹਿਤ ਦੀ ਤਿੰਨ ਦਹਾਕੇ ਬੀਤ ਜਾਣ ‘ਤੇ ਵੀ ਕੋਈ ਉੱਘ-ਸੁੱਘ ਨਹੀਂ ਨਿਕਲ ਰਹੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।