Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 8, 2016

March 8, 2016

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਅੱਜ ਦਰਿਆਵਾਂ ਦੇ ਪਾਣੀਆਂ ਦੀ ਵੰਡ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤ ਨੂੰ ਅਮਲ ਵਿਚ ਲਿਆ ਕੇ ਇਸ ਮੁੱਦੇ ਦੇ ਸਥਾਈ ਨਿਪਟਾਰੇ ਦੀ ਮੰਗ ਕੀਤੀ ਜਿਵੇਂ ਕਿ ਸਮੁੱਚੇ ਮੁਲਕ ਵਿਚ ਦਰਿਆਈ ਪਾਣੀ ਦੇ ਨਿਪਟਾਰੇ ਲਈ ਇਸ ਸਿਧਾਂਤ ਦੀ ਹੀ ਪਾਲਣਾ ਕੀਤੀ ਗਈ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ਅੱਜ ਖ਼ਾਲਸਾਈ ਖੇਡ ਉਤਸਵ ਸ਼ਾਨੋ^ਸ਼ੌਕਤ ਨਾਲ ਅਰੰਭ ਹੋ ਗਿਆ ਹੈ। ਇਸ ਤਿੰਨ ਰੋਜ਼ਾ ਖੇਡ ਉਤਸਵ ਵਿਚ ਸ ਸੁਖਦੇਵ ਸਿੰਘ ਢੀਂਡਸਾ, ਮੈਂਬਰ ਪਾਰਲੀਮੈਂਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦੀ ਪ੍ਰਧਾਨਗੀ ਜਥੇਦਾਰ ਅਵਤਾਰ ਸਿੰਘ, ਚਾਂਸਲਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਅਤੇ ਪ੍ਰਧਾਨ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੇ ਕੀਤੀ ਅਤੇ ਪ੍ਰੋ ਕਿਰਪਾਲ ਸਿੰਘ ਬਡੂੰਗਰ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
- ਅਵਤਾਰ ਸਿੰਘ ਯੂ. ਕੇ.
ਜਵਾਹਰ ਲਾਲ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਨੇਤਾ ਕਨ੍ਹਈਆ ਕੁਮਾਰ ਨੇ ਆਪਣੀ ਜਮਾਨਤ ਅਤੇ ਰਿਹਾਈ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਜੁਝਾਰੂ ਕਿਸਮ ਦਾ ਭਾਸ਼ਣ ਕਰਕੇ ਦੇਸ਼ ਭਰ ਵਿੱਚ ਰਾਸ਼ਟਰਵਾਦ ਅਤੇ ਦੇਸ਼-ਧਰੋਹੀ ਬਾਰੇ ਬਹਿਸ ਛੇੜ ਦਿੱਤੀ ਹੈੈ। ਭਾਰਤ ਨੂੰ ਇੱਕ ਕੌਮ ਅਤੇ ਇੱਕ ਕੌਮੀ-ਦੇਸ਼ ਬਣਾਉਣ ਵਾਲਿਆਂ ਦੇ ਸੁਪਨਿਆਂ ਨੂੰ ਬਹੁਤ ਦੇਰ ਬਾਅਦ ਕਿਸੇ ਨੇ ਵਿਚਾਰਧਾਰਕ ਅਤੇ ਸਿਆਸੀ ਚੁਣੌਤੀ ਦਿੱਤੀ ਹੈ। ਇਸ ਮੁਲਕ ਨੂੰ ਵੱਖ ਵੱਖ ਕੌਮਾਂ ਦਾ ਜੇਲ੍ਹਖਾਨਾ ਦੱਸਕੇ ਉਸਨੇ ਮਨੂੰਵਾਦੀਆਂ ਦੀਆਂ ਸਾਜਿਸ਼ਾਂ ਨੂੱੰ ਕਾਮਯਾਬ ਨਾ ਹੋਣ ਦੇਣ ਦਾ ਐਲਾਨ ਵੀ ਕਰ ਦਿੱਤਾ ਹੈੈ।
ਪੰਜਾਬ ਵਿਧਾਨ ਸਭਾ ਸ਼ੈਸ਼ਨ ਸ਼ੁਰੂ ਹੋਣ ਦੇ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਵੱਲੋ ਪੜੇ ਗਏ ਭਾਸ਼ਨ ਵਿੱਚ ਕਰਤਾਰਪੁਰ ਦੇ ਲਾਂਘੇ ਦੀ ਕੇਂਦਰ ਕੋਲੋ ਮੰਗ ਕਰਨ ਦੀ ਸ਼ਲਾਘਾ ਕਰਦਿਆ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਇਹ ਸਿਰਫ ਭਾਸ਼ਨ ਤੱਕ ਹੀ ਸੀਮਤ ਨਹੀ ਰਹਿਣਾ ਚਾਹੀਦਾ ਸਗੋ ਕੇਂਦਰ ਦੀ ਐਨ.ਡੀ.ਏ ਸਰਕਾਰ ਤੇ ਦਬਾ ਪਾ ਕੇ ਇਹ ਕਾਰਜ ਬਿਨਾਂ ਕਿਸੇ ਦੇਰੀ ਤੋ ਕਰਵਾਇਆ ਜਾਣਾ ਜ਼ਰੂਰੀ ਹੈ।
ਪੰਜਾਬ ਸਰਕਾਰ ਆ ਰਹੇ ਬਜ਼ਟ ਸ਼ੈਸ਼ਨ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਜ਼ਾ ਨੂੰ ਵਧਾਉਣ ਲਈ ਇੱਕ ਸੋਧ ਬਿੱਲ ਪੇਸ਼ ਕਰਨ ਬਾਰੇ ਵਿੱਚਾਰ ਕਰ ਰਹੀ ਹੈ।
ਸ਼੍ਰੀਨਗਰ: ਬੀਤੇ ਐਤਵਾਰ ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਕੁਲਗਾਮ ਦੇ ਪਿੰਡ ਭੁਚਾਰੂ ਵਿੱਚ ਭਾਰਤੀ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਮਾਰੇ ਗਏ ਹਿਜ਼ਬੁਲ ਮੁਜ਼ਾਹੀਦੀਨ ਦੇ 22 ਸਾਲਾ ਨੌਜਵਾਨ ਖਾੜਕੂ ਦਾਊਦ ਅਹਿਮਦ ਸ਼ੇਖ ਨੂੰ ਦਫਨ ਕਰਨ ਵੇਲੇ ਉਸ ਨੂੰ ਸਤਿਕਾਰ ਭੇਟ ਕਰਨ ਲਈ ਹਜਾਰਾਂ ਲੋਕਾਂ ਦਾ ਹੜ੍ਹ ਆ ਗਿਆ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਮੀਡੀਆ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਕੇਂਦਰ ਵੱਲੋ ਕੱਲ ਪੇਸ਼ ਕੀਤਾ ਬਜਟ ਪੰਜਾਬ ਤੇ ਦੇਸ਼ ਦੇ ਕਿਸਾਨਾ ਤੇ ਗਰੀਬਾ ਨਾਲ ਧੋਖਾ ਹੈ।ਕੇ. ਐਮ. ਓ. ਨੇ ਕਿਹਾ ਕਿ ਮੋਦੀ ਸਰਕਾਰ ਨੇ ਚੋਣ ਮੈਨੀਫੇਸਟੋ ਵਿੱਚ ਵਾਅਦਾ ਕੀਤਾ ਸੀ ਕਿ ਕਿਸਾਨਾ ਨੂੰ ਫਸਲ ਦੇ ਲਾਗਤ ਮੁੱਲ ਵਿੱਚ 50 ਪ੍ਰਤੀਸ਼ਤ ਮੁਨਾਫਾ ਜੋੜ ਕੇ ਕਿਸਾਨੀ ਦੀ ਮਾਲੀ ਹਾਲਤ ਸੁਧਾਰੀ ਜਾਵੇਗੀ ਪਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪੇਸ਼ ਹੋ ਕੇ ਇਸ ਤਜਵੀਜ ਦਾ ਵਿਰੋਧ ਕੀਤਾ ਤੇ ਹੁਣ ਬਜਟ ਵਿੱਚ ਵੀ ਇਸ ਤੋ ਪੱਲਾ ਝਾੜ ਲਿਆ ਹੈ।
ਰੂਹਾਨੀ ਜਗਤ ਵਿਚ ਮਨ ਨੂੰ ਪਰਮਾਤਮਾ ਦਾ ਅੰਗ ਮੰਨਕੇ ਉਸਨੂੰ ਸਾਧਣ ਦੀ ਗੱਲ ਕੀਤੀ ਗਈ ਹੈ। ਮਨ ਚੰਚਲ ਵੀ ਹੈ ਅਤੇ ਮਨ ਪਿਆਰਾ ਵੀ, ਮਨ ਮਿੱਤਰ ਵੀ ਤੇ ਦੁਸ਼ਮਣ ਵੀ। ਵੱਖ-ਵੱਖ ਅਵਸਥਾਵਾਂ ਵਿਚ ਮਨ ਦੀ ਅਵਸਥਾ ਵੱਖ-ਵੱਖ ਹੋ ਜਾਂਦੀ ਹੈ।ਤਨ ਦਾ ਜਿਆਦਾ ਸਬੰਧ ਪਦਾਰਥਕ ਲੋੜਾਂ ਨਾਲ ਹੈ ਅਤੇ ਇਹਨਾਂ ਲੋੜਾਂ ਦੀ ਪੂਰਤੀ ਵਿਚ ਲੱਗਾ ਹੋਇਆ ਮਨ ਕਦੀ ਵੀ ਤਨ ਨੂੰ ਸਹੀ ਅਗਵਾਈ ਨਹੀਂ ਦੇ ਸਕਦਾ ਪਰ ਦੂਜੇ ਪਾਸੇ ਪਰਮਾਰਥਕ ਲੋੜਾਂ ਦੀ ਪੂਰਤੀ ਵਿਚ ਲੱਗਾ ਹੋਇਆ ਮਨ ਹਮੇਸ਼ਾ ਹੀ ਤਨ ਨੂੰ ਦੁਨਿਆਵੀਂ ਤੌਰ ਉਪਰ ਵੀ ਸਫਲਾ ਕਰ ਦਿੰਦਾ ਹੈ।
ਭਾਰਤ ਸਰਕਾਰ ਸਿੱਖ ਗੁਰਦੁਆਰਾ ਕਾਨੂੰਨ 1925 ਵਿਚ ਸੋਧ ਕਰਨ ਲਈ ਸਹਿਮਤ ਹੋ ਗਈ ਹੈ ਅਤੇ ਇਸ ਸਬੰਧੀ ਛੇਤੀ ਹੀ ਪਾਰਲੀਮੈਂਟ 'ਚ ਬਿੱਲ ਪੇਸ਼ ਕੀਤਾ ਜਾਵੇਗਾ ।ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅੱਜ ਭਗਤਾ ਭਾਈਕਾ ਵਿਖੇ ਇਸ ਪੈ੍ਰੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਚੰਡੀਗੜ੍ਹ: ਦੇਸ਼ ਧਰੋਹ ਦੇ ਕੇਸ ਦਾ ਸਾਹਮਣਾ ਕਰ ਰਹੇ ਜੇ.ਐਨ.ਯੂ ਦੇ ਵਿਦਿਆਰਥੀ ਆਗੂ ਕਨਹੀਆ ਕੁਮਾਰ ਦੀ 23 ਮਾਰਚ ਨੂੰ ਪੰਜਾਬ ਦੇ ਹੁਸੈਨੀਵਾਲਾ ਵਿਖੇ ਮਨਾਏ ਜਾ ਰਹੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਵਿੱਚ ਸ਼ਮੂਲੀਅਤ ਕਰਨ ਦੀ ਸੰਭਾਵਨਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।