Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 17, 2016

March 17, 2016

ਭਾਰਤੀ ਸੰਸਦ ਵੱਲੋਂ ਗੁਰਦੁਆਰਾ ਕਾਨੂੰਨ 1925 ਵਿੱਚ ਸੋਧ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਵਿੱਚ ਸਹਿਧਾਰੀਆਂ ਦੇ ਨਾਂ 'ਤੇ ਗੈਰ ਸਿੱਖਾਂ ਦੇ ਵੋਟ ਅਧਿਕਾਰ ਨੂੰ ਖਤਮ ਕਰਨ ਦਾ ਗਿਆਨੀ ਗੁਰਬਚਨ ਸਿੰਘ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਇਹ ਪੈਂਡਾ ਇਥੇ ਹੀ ਸਮਾਪਤ ਨਹੀਂ ਹੋ ਜਾਂਦਾ, ਸਗੋਂ ਕੇਂਦਰ ਨੂੰ ਆਨੰਦ ਮੈਰਿਜ ਐਕਟ ਸਬੰਧੀ ਲੋੜੀਂਦੀ ਯੋਜਨਾਬੰਦੀ ਕਰਨ ਤੋਂ ਇਲਾਵਾ 84 ਦੀ ਸਿੱਖ ਨਸਲਕੁਸ਼ੀ ਉਪਰੰਤ 32 ਵਰਿ੍ਹਆਂ ਤੋਂ ਨਿਆਂ ਦੀ ਉਮੀਦ ਲਗਾ ਰਹੇ ਪੀੜਤਾਂ ਦੀ ਬਾਂਹ ਵੀ ਫੜ੍ਹਨੀ ਚਾਹੀਦੀ ਹੈ ।
ਬਰਤਾਨੀਆ ਸਰਕਾਰ ਨੇ ਸਿੱਖ ਜੱਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ 'ਤੇ ਲੱਗੀ ਪਾਬੰਦੀ ਨੂੰ 15 ਸਾਲਾਂ ਬਾਅਦ ਹਟਾ ਲਿਆ ਹੈ। 2001 ਵਿੱਚ ਖਾਲਿਸਤਾਨ ਪੱਖੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਸਮੇਤ ਤਿੰਨ ਖਾਲਿਸਤਾਨੀ ਸਿੱਖ ਜੱਥੇਬੰਦੀਆਂ 'ਤੇ ਪਾਬੰਦੀ ਲਗਾਈ ਗਈ ਸੀ।
ਪੰਜਾਬ ਸਰਕਾਰ ਵੱਲੋਂ ਸਤਲੁਜ ਜਮੁਨਾ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਤੋਂ ਬਾਅਦ ਕਿਸਾਨਾਂ ਵੱਲੋਂ ਆਪੋ ਆਪਣੇ ਖੇਤਾਂ ਵਿੱਚੋਂ ਨਹਿਰ ਪੁਰਨੀ ਸ਼ੁਰੂ ਕਰਨ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਨੂੰ ਨਹਿਰ ਪੁਰਨ ਤੋਂ ਰੋਕਣ ਲਈ ਕਿਹਾ ਹੈ।
ਪੰਜਾਬ ਵਿਧਾਨ ਸਭਾ ਵਿੱਚ ਸਤਲੁਜ ਜ਼ਮੁਨਾ ਲਿੰਕ ਨਹਿਰ ਦੀ ਜ਼ਮੀਂ ਕਿਸਾਨਾਂ ਨੂੰ ਵਾਪਸ ਕਰਨ ਦੇ ਪਾਸ ਕੀਤੇ ਮਤੇ ਤੋਂ ਬਾਅਦ ਪੰਜਾਬ ਸਰਕਾਰ ਨੇ ਸਤਲੁਜ ਯਮੁਨਾ ਲਿੰਕ ਉਸਾਰਨ ਅਤੇ ਜ਼ਮੀਨ ਦੀ ਪ੍ਰਾਪਤੀ ਆਦਿ ਲਈ ਹਰਿਆਣਾ ਤੋਂ ਪ੍ਰਾਪਤ ਕੀਤੀ ਗਈ 191 ਕਰੋੜ ਦੀ ਰਾਸ਼ੀ ਅੱਜ ਰਾਜ ਸਰਕਾਰ ਵੱਲੋਂ ਹਰਿਆਣਾ ਨੂੰ ਵਾਪਸ ਕਰ ਦਿੱਤੀ ।
ਦਿੱਲੀ ਹਾਈ ਕੋਰਟ ਨੇ ਅੱਜ 1984 ਸਿੱਖ ਕਤਲੇਆਮ ’ਚ ਉਮਰਕੈਦ ਦੀ ਸਜ਼ਾ ਪ੍ਰਾਪਤ ਹੋਣ ਦੇ ਬਾਵਜੂਦ ਆਰਜੀ ਜਮਾਨਤ ਤੇ ਚਲ ਰਹੇ ਕੈਪਟਨ ਭਾਗਮਲ ਦੀ ਆਰਜੀ ਜਮਾਨਤ ਨੂੰ ਰੱਦ ਕਰਦੇ ਹੋਏ ਅਦਾਲਤ ਦੇ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਡਾਕਾ ਮਾਰਦੀ ਸਤਲੁਜ ਜਮੁਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਲਈ ਪਾਸ ਕੀਤੇ ਮਤੇ ਦੇ ਸਬੰਧ ਵਿੱਚ ਹਰਿਆਣਾ ਦੇ ਮੰਤਰੀਆਂ ਨੇ ਕਿਹਾ ਕਿ ਹਰਿਆਣਾ ਪੰਜਾਬ ਦੇ ਦਰਿਆਈ ਪਾਣੀ ਵਿੱਚੋਂ ਆਪਣਾ ਹਿੱਸਾ ਲੈਕੇ ਰਹੇਗਾ, ਜਿਸ 'ਤੇ ਉਹ ਆਪਣਾ ਕਾਨੂੰਨੀ ਹੱਕ ਸਮਝਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।