Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 20, 2016

March 20, 2016

ਅਕਾਲੀ ਦਲ ਵਲੋਂ ਹੋਲੇ ਮਹੱਲੇ 'ਤੇ ਪ੍ਰਕਾਸ਼ ਸਿੰਘ ਬਾਦਲ ਨੂੰ 'ਪੰਜਾਬ ਦੇ ਰਾਖੇ' ਅਤੇ ਸੁਖਬੀਰ ਸਿੰਘ ਬਾਦਲ ਨੂੰ 'ਪਾਣੀਆਂ ਦੇ ਰਾਖੇ' ਦਾ ਮਾਣ ਦੇਣ ਦੇ ਫੈਸਲੇ ਉਤੇ ਤਿੱਖੀ ਟਿਪਣੀ ਕਰਦਿਆ ਦਲ ਖਾਲਸਾ ਨੇ ਕਿਹਾ ਕਿ ਸੱਚ ਤਾਂ ਇਹ ਹੈ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਪਾਣੀਆਂ ਦੇ ਮੁੱਦੇ ਉਤੇ ਉਹਨਾਂ ਦੀ ਪੁਹੰਚ ਦੋਗਲੀ, ਸਮਝੌਤਾਵਾਦੀ ਅਤੇ ਨਾ-ਲਾਇਕੀ ਵਾਲੀ ਰਹੀ ਹੈ।
ਪੰਜਾਬ ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਲਈ ਬਦਨਾਮ ਕਰਨ ਵਾਲੇ ਰਾਹੁਲ ਗਾਂਧੀ ਪੰਜਾਬ ਦੇ ਸਭ ਤੋਂ ਵੱਡੇ ਦੁਸ਼ਮਣ ਹਨ ਅਤੇ ਉਨ੍ਹਾਂ ਨੇ ਅਜਿਹੀ ਸੋਚ ਦੇ ਪ੍ਰਗਟਾਅ ਸਦਕਾ ਕਾਂਗਰਸ ਦੇ ਮੁੱਢ ਕਦੀਮ ਤੋਂ ਪੰਜਾਬ ਤੇ ਸਿੱਖ ਵਿਰੋਧੀ ਹੋਣ ਦਾ ਸਬੂਤ ਪੇਸ਼ ਕਰ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਵਾਕਈ ਕਹਿੰਦੇ ਹਨ ਕਿ ਪੰਜਾਬ ਵਿਚ ਨਸ਼ਾ ਬਹੁਤ ਹੈ ਤਾਂ ਉਹ ਪਹਿਲਾਂ ਯੂਥ ਕਾਂਗਰਸ ਦੇ ਨੇਤਾਵਾਂ ਦਾ ਡੋਪ ਟੈਸਟ ਕਰਵਾ ਲੈਣ ਅਤੇ ਜੇਕਰ ਉਨ੍ਹਾਂ ਵਿਚੋਂ ਨਸ਼ੇੜੀ ਨਿਕਲੇ ਤਾਂ ਸਮਝ ਲਓ ਕਿ ਪੰਜਾਬ ਵਿਚ ਨਸ਼ਾ ਹੈ।
ਸਤਲੁਜ ਜਮੁਨਾ ਲਿੰਕ ਨਹਿਰ ਬੀਤੇ ਸਮੇਂ ਵਿਚ ਜ਼ਬਰੀ ਪੰਜਾਬੀਆਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਕੁੱਚਲਕੇ ਪੰਜਾਬ ਦੇ ਕੀਮਤੀ ਪਾਣੀਆਂ ਨੂੰ ਲੁੱਟਣ ਲਈ ਕੱਢੀ ਗਈ ਸੀ, ਉਸਦੀ ਬਦੌਲਤ ਹੀ ਪੰਜਾਬ ਸੂਬੇ ਅਤੇ ਗੁਆਂਢੀ ਸੂਬਿਆਂ ਅਤੇ ਹਿੰਦ ਦੇ ਹਾਲਾਤ ਵਿਸਫੋਟਕ ਬਣੇ ਸਨ । ਕਿਉਂਕਿ ਇਹ ਸਤਲੁਜ ਜਮੁਨਾ ਲਿੰਕ ਨਹਿਰ ਕੌਮਾਂਤਰੀ ਰੀਪੇਰੀਅਨ ਕਾਨੂੰਨ ਦੀ ਉਲੰਘਣਾ ਕਰਕੇ ਪੰਜਾਬ ਦੇ ਦਰਿਆਵਾਂ ਸਤਲੁਜ ਅਤੇ ਬਿਆਸ ਦੇ ਪਾਣੀਆਂ ਨੂੰ ਜ਼ਬਰੀ ਗੈਰ-ਕਾਨੂੰਨੀ ਤਰੀਕੇ ਹਰਿਆਣੇ, ਰਾਜਸਥਾਨ ਆਦਿ ਨੂੰ ਦਿੱਤੇ ਗਏ ਸਨ । [...]
ਦਿੱਲੀ ਵਿੱਚ ਭਾਰਤ ਦੀ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1 ਨਵੰਬਰ 1984 ਨੂੰ ਸ਼ੁਰੂ ਹੋਏ ਸਿੱਖ ਕਤਲੇਆਮ ਦੀ ਯਾਦ ਵਿੱਚ 1 ਨਵੰਬਰ ਨੂੰ ਸਰਕਾਰੀ ਤੌਰ 'ਤੇ ਕਾਲੇ ਦਿਨ ਵਜੋਂ ਮਨਾਇਆ ਜਾਵੇ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਨੂੰ ਲਿਖੇ ਆਪਣੇ ਪੱਤਰ ’ਚ 1 ਨਵੰਬਰ ਨੂੰ ਕਾਲੇ ਦਿਹਾੜੇ ਵਜੋਂ ਮਨਾਉਣ ਦਾ ਮਤਾ ਦਿੱਲੀ ਵਿਧਾਨ ਸਭਾ ਵਿੱਚ ਪਾਸ ਕਰਨ ਦੀ ਤਜਵੀਜ਼ ਦਿੱਤੀ ਹੈ।
ਪਿਛਲੇ ਦਿਨੀ ਦੇਸ਼ ਦਰੋਹ ਦੇ ਕੇਸ ਵਿੱਚ ਦਿੱਲੀ ਪੁਲਸ ਨੇ ਗ੍ਰਿਫਤਾਰ ਕੀਤੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਤੇ ਦੋਸ਼ ਧ੍ਰੋਹ ਦੇ ਦੋਸ਼ੀ ਐਸ.ਏ.ਆਰ. ਗਿਲਾਨੀ ਨੂੰ ਪਟਿਆਲਾ ਹਾਊਸ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ ।
ਸਿੱਖਾਂ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੀ ਰਸਮੀ ਸ਼ੁਰੂਆਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਗੁਲਾਬ ਦੇ ਫੁੱਲਾਂ ਦੀ ਵਰਖਾ ਕਰਕੇ ਅਤੇ ਪੰਥ ਦੀਆਂ ਮਹਾਨ ਸਖਸ਼ੀਅਤਾਂ ਵੱਲੋਂ ਪੰਜ ਪੁਰਾਤਨ ਨਗਾਰੇ ਵਜਾਉਣ ਉਪਰੰਤ ਕਰ ਦਿੱਤੀ ਗਈ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।