ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ 2017 ਦੀਆਂ ਚੋਣਾਂ ਵਿੱਚ ਭਾਜਪਾ ਨੇ ਮਾਲਵੇ ਦੀਆਂ 5 ਸੀਟਾਂ 'ਤੇ ਦਾਅਵੇਦਾਰੀ ਜਤਾਈ ਹੈ।ਭਾਜਪਾ ਦੇ ਕੌਮੀ ਸੀਨੀਅਰ ਆਗੂ ਅਤੇ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਸ: ਹਰਜੀਤ ਸਿੰਘ ਗਰੇਵਾਲ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਮੰਗੀਆਂ ਜਾ ਰਹੀਆਂ ਸੀਟਾਂ ਬਰਨਾਲਾ, ਸੰਗਰੂਰ, ਬਠਿੰਡਾ, ਮਾਨਸਾ ਅਤੇ ਪਟਿਆਲਾ ਸੀਟ ਸ਼ਾਮਿਲ ਹਨ।