ਅੱਜ ਇੱਥੇ ਹੋਲੇ ਮਹੱਲੇ ਦੇ ਪਹਿਲੇ ਦਿਨ ਸਿੱਖ ਸਦਭਾਵਨਾ ਦਲ ਦੇ ਨਾਂਅ ਹੇਠ ਬੁਲਾਈ ਪੰਥਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਸ਼ਹੀਦਾਂ ਦੇ ਲਹੂ ਨਾਲ ਸਿੰਜੀ ਸੰਸਥਾ ਹੈ ਪਰ ਅੱਜ ਇਸ ’ਤੇ ਕਾਬਜ਼ ਲੋਕ ਨਰੈਣੂ ਮਹੰਤ ਦੀ ਸੋਚ ਦੇ ਧਾਰਨੀ ਹਨ, ਜਿਨਾਂ ਨੇ ਗੁਰਦੁਆਰਿਆਂ ਦੀਆਂ ਗੋਲਕਾਂ ਨੂੰ ‘ਗਰੀਬ ਦਾ ਮੂੰਹ’ ਬਣਾਉਣ ਦੀ ਥਾਂ ਐਸ਼ਪ੍ਰਸ਼ਤੀ, ਭ੍ਰਿਸ਼ਟਾਚਾਰ ਅਤੇ ਸਿੱਖ ਸਿਧਾਂਤਾਂ ਦਾ ਕਤਲ ਕਰਨ ਲਈ ਵਰਤਣਾਂ ਸ਼ੁਰੂ ਕਰ ਦਿੱਤਾ ਹੈ। ਇਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਅੱਜ ਮੁੜ ਨਰੈਣੂ ਮਹੰਤ ਦੇ ਵਾਰਸਾਂ ਕੋਲੋਂ ਆਜ਼ਾਦ ਕਰਵਾਉਣ ਲਈ ਦੂਜੀ ਗੁਰਦੁਆਰਾ ਸੁਧਾਰ ਲਹਿਰ ਦੀ ਆਰੰਭਤਾ ਲੋੜ ਬਣ ਗਈ ਹੈ।