Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 24, 2016

March 24, 2016

ਹੈਦਰਾਬਾਦ ਯੂਨੀਵਰਸਿਟੀ ਵਿੱਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਜਵਾਹਰ ਲਾਲ ਯੂਨਵਿਰਸਿਟੀ ਦੇ ਵਿਦਿਆਰਥੀ ਕਨ੍ਹਈਆ ਕੁਮਾਰ 'ਤੇ ਇੱਕ ਨੌਜਵਾਨ ਵੱਲੋਂ ਚੱਪਲ ਸੁੱਟਣ ਦੀ ਕੋਸ਼ਿਸ਼ ਕੀਤੀ ਗਈ। ਮਾਮਲੇ 'ਚ ਪੁਲਿਸ ਨੇ ਦੋ ਦੋਸ਼ੀਆਂ ਨੂੰ ਹਿਰਾਸਤ 'ਚ ਲਿਆ ਹੈ।
ਹਿੰਦੂਤਵਾ ਪੱਖੀ ਸਿਆਸੀ ਪਾਰਟੀਆਂ ਅਤੇ ਮੀਡੀਆ ਮੋਹਾਲੀ ਵਿਖੇ ਬਣਨ ਜਾ ਰਹੇ ਹਵਾਈ ਅੱਡੇ ਦਾ ਨਾਮ ਸ. ਭਗਤ ਸਿੰਘ ਦੇ ਨਾਮ ਤੇ ਰੱਖੇ ਜਾਣ ਦਾ ਮੁੱਦਾ ਵਾਰ-ਵਾਰ ਉਠਾਇਆ ਜਾ ਰਿਹਾ ਹੈ ।ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਪ੍ਰਗਟ ਕਰਦਿਆ ਕਿਹਾ ਕਿ ਅਕਾਲੀ ਦਲ (ਅੰਮ੍ਰਿਤਸਰ) ਇਸ ਹਵਾਈ ਅੱਡੇ ਦਾ ਨਾਮ ਸਿੱਖ ਕੌਮ ਦੇ ਹੀਰੋ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ਤੇ ਰੱਖੇ ਜਾਣ ਦੀ ਮੰਗ ਕਰਦਾ ਹੈ ।
ਕੇਸਾਂ ਦੀ ਸਿੱਖ ਧਰਮ ਵਿੱਚ ਬੜੀ ਮਹਾਨਤਾ ਹੈ ਅਤੇ ਇਨ੍ਹਾਂ ਨੂੰ ਗੁਰੂ ਦੀ ਮੋਹਰ ਆਖਿਆ ਗਿਆ ਹੈ।ਕੇਸਾਂ ਦੀ ਪਵਿੱਤਰਤਾ ਲਈ ਸਿੱਖਾਂ ਨੇ ਇਤਿਹਾਸ ਵਿੱਚ ਅਨੇਕਾ ਕੁਰਬਾਨੀਆਂ ਕੀਤੀਆਂ, ਆਪਣੀਆਂ ਜਾਨਾਂ ਤੱਕ ਦੇ ਦਿੱਤੀਆਂ, ਪਰ ਕੇਸਾਂ 'ਤੇ ਆਂਚ ਨਹੀਂ ਆਉਣ ਦਿੱਤੀ।
ਪੰਜ ਦਰਿਆ'- ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਸਬੰਧੀ ਦਸਤਾਵੇਜ਼ੀ ਫ਼ਿਲਮ, 1920 ਤੋਂ ਹੁਣ ਤੱਕ ਪੰਜਾਬ ਦੇ ਪਾਣੀਆਂ ਦਾ ਇਤਿਹਾਸ, ਸਰਕਾਰਾਂ ਦੇ ਧੱਕੇ ਤੇ ਲੀਡਰਾਂ ਦੀਆਂ ਬੇਵਫਾਈਆਂ ਦੇ ਸਬੂਤ, ਦਿੱਲੀ ਦੇ ਦੁੱਧ ਵਰਗੇ ਪੰਜਾਬ ਦੇ ਪਾਣੀ ਦਾ ਜ਼ਹਿਰ ਬਣ ਜਾਣ ਤੱਕ ਦਾ ਸਫਰ, ਛੇ ਦਰਿਆਵਾਂ ਤੋਂ ਬੰਜ਼ਰ ਹੋਣ ਵੱਲ ਵਧਣ ਦੀ ਕਹਾਣੀ, ਤੱਥਾਂ ਦੀ ਜ਼ੁਬਾਨੀ 'ਪੰਜ ਦਰਿਆ'
ਅੱਜ ਗੱਲ ਤਾਂ ਐਸ. ਵਾਈ.ਐਲ ਨਹਿਰ ਦੀ ਕਰਨੀ ਹੈ ਪਰ ਇਸ ਵਿੱਚ ਨਾ ਇਹਦੇ ਪੁਰਾਣੇ ਇਤਿਹਾਸ ਨੂੰ ਛੇੜਣਾ ਹੈ ਤੇ ਨਾ ਪਾਣੀ ਦੀ ਵੰਡ ਮੁੱਤਲਕ ਪਾਣੀ ਮਿਕਦਾਰ ਵਾਲੇ ਅੰਕੜੇ ਦੱਸਣੇ ਨੇ ਤੇ ਤਾਂ ਨਾ ਹੀ ਵੱਖ ਵੱਖ ਮੌਕਿਆ ਤੇ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਧੱਕਿਆ ਦੀ ਦਾਸਤਾਨ ਦਹਰਾਉਣੀ ਹੈ। ਗੱਲ ਇਹ ਕਰਨੀ ਹੈ ਕਿ ਕੀ ਬਾਦਲ ਸਰਕਾਰ ਪੰਜਾਬ ਦੇ ਪਾਣੀ ਨੁੰ ਬਚਾਉਣ ਲਈ ਕਾਮਯਾਬ ਹੋ ਸਕੇਗੀ?
ਸ਼੍ਰੋਮਣੀ ਕਮੇਟੀ ਵਿੱਰੁਧ ਬਗਾਵਤ ਦਾ ਬਿਗਲ ਵਜਾਉਣ ਵਾਲੇ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੂੰ ਸ਼੍ਰੋਮਣੀ ਕਮੇਟੀ ਨੇ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ।
ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਨੇ ਖਟਕੜ ਕਲਾ ਵਿਖੇ ਸ਼ਹੀਦੀ ਕਾਨਫਰੰਸ 'ਚ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਸੀਂ ਭੁੱਲ ਨਹੀਂ ਸਕਦੇ । ਕੈਪਟਨ ਨੇ ਆਖਿਆ ਕਿ ਰਾਜ ਅੰਦਰ ਭਿ੍ਸ਼ਟਾਚਾਰ ਤੇ ਬੇਰੋਜ਼ਗਾਰੀ ਦਾ ਬੋਲਬਾਲਾ ਹੈ ।
ਦਿੱਲੀ ਦੇ 'ਸ੍ਰੀ ਗੁਰੂ ਤੇਗ਼ ਬਹਾਦੁਰ ਖਾਲਸਾ ਕਾਲਜ' ਵਿੱਚ ਪੰਦਰਾਂ ਮਾਰਚ ਨੂੰ ਇੱਕ ਸੈਮੀਨਾਰ ਕੀਤਾ ਗਿਆ, ਜੋ ਪ੍ਰਬੰਧਕਾਂ ਮੁਤਾਬਿਕ ' 'ਹਿੰਦੂ ਯੋਧਾ ਵੀਰ ਬੰਦਾ ਬੈਰਾਗ਼ੀ' ਨੂੰ ਸਮ੍ਰਪਿਤ ਸੀ । ਪ੍ਰਬੰਧਕ ਸੰਸਥਾ ਦਾ ਨਾਮ ਲਿਖਿਆ ਹੈ, 'ਅਖਿਲ ਭਾਰਤੀਯ ਇੱਤਹਾਸ ਸੰਕਲਨ ਯੋਜਨਾ', ਜਿਸ ਦੇ ਪ੍ਰਧਾਨ ਦਾ ਨਾਮ ਲਿਖਿਆ ਹੈ 'ਪ੍ਰੋ: ਸਤੀਸ਼ ਚੰਦਰ ਮਿੱਤਲ'। ਸੰਸਥਾ ਦੇ ਦੋ ਹੋਰ ਅਧੀਕਾਰੀਆਂ ਦੇ ਨਾਮ ਦਿੱਤੇ ਹਨ, ਤੇ ਦੋਵੇਂ ਹਿੰਦੂ ਨਾਮ ਹਨ ।
ਬਰਤਾਨੀਆ ਦੇ ਯੂਰਪੀਅਨ ਯੂਨੀਅਨ ਵਿੱਚ ਰਹਿਣ ਦੇ ਹੱਕ ਵਿੱਚ 57 ਫੀਸਦੀ ਸਿੱਖ ਹਨ ਅਤੇ 12 ਫੀਸਦੀ ਬਾਹਰ ਜਾਣ ਜਦਕਿ 31 ਫੀਸਦੀ ਇਸ ਸਬੰਧੀ ਕੋਈ ਫੈਸਲਾ ਨਹੀਂ ਲੈ ਸਕੇ । ਇਹ ਪ੍ਰਗਟਾਵਾ ਬਰਤਾਬਵੀ ਸਰਕਾਰ ਵੱਲੋਂ ਸਿੱਖਾਂ ਸਬੰਧੀ ਸੰਸਦ ਵਿੱਚ ਜਾਰੀ ਰਿਪੋਰਟ ਵਿੱਚ ਕੀਤਾ ਗਿਆ ਹੈ।
ਸਿੱਖੀ ਦੇ ਨਿਆਰੇਪਨ, ਮਨੁੱਖੀ ਅਜ਼ਾਦੀ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ ਮੁਹੱਲੇ ਦੇ ਜੋੜ ਮੇਲੇ ਮੌਕੇ ਹੋਲੇ ਮਹੱਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਕੀਤੀ ਗਈ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਬਾਦਲ ਦਲ ਨੇ ਪੰਥਕ ਰਵਾਇਤਾਂ ਨੁੰ ਤਹਿਸ-ਨਹਿਸ ਕਰਦਿਆਂ ਤਖ਼ਤ ਸਾਹਿਬਾਨ ਦੇ ਜਥੇਦਾਰ ਤੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ ਕਰਵਾ ਕੇ ਰਾਜਨੀਤਕ ਚਾਲ ਖੇਡੀ ਸੀ ਜੋ ਪੁੱਠੀ ਪਈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।