Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 28, 2016

March 28, 2016

ਪਿਛਲੇ ਦਿਨੀ ਇੱਕ ਸ਼ਿਵ ਸੈਨਾ ਆਗੂ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ ਸ਼ਿਵ ਸੈਨਿਕਾਂ ਵੱਲੋਂ ਗੁੰਡਾਗਰਦੀ ਕਰਦੇ ਹੋਏ ਸਿੱਖ ਰਾਹਗੀਰਾਂ ਦੀ ਕੁੱਟਮਾਰ ਕਰਕੇ ਗਾਲੀਗਲੋਚ ਕਰਨ ਦੇ ਮਾਮਲੇ ਵਿੱਚ ਕਾਰਵਾਈ ਕਰਨ ਲਈ ਸਿੱਖ ਜੱਥੇਬੰਦੀਆਂ ਨੇ ਕਾਰਵਾਈ ਦੀ ਮੰਗ ਕੀਤੀ ਹੈ।
ਜਿਉਂ ਜਿਊਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਦੇ ਵੱਖ-ਵੱਖ ਦਬਾਅ ਸਮੂਹ ਆਪੋ ਆਪਣੇ ਹਿੱਤਾਂ ਨੂੰ ਲੈਕੇ ਰਾਜਸੀ ਪਾਰਟੀਆਂ ਨਾਲ ਗੰਢਤੁੱਪ ਕਰ ਰਹੀਆਂ ਹਨ।ਅੱਜ ਆਪਣੇ ਭਾਈਚਾਰੇ ਦੇ ਹਿੱਤਾਂ ਨੂੰ ਲੈਕੇ ਪੰਜਾਬ ਕਰਿਸ਼ਚਿਅਨ ਯੂਨਾਇਟੇਡ ਫਰੰਟ ਨੇ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਆਮ ਆਦਮੀ ਪਾਰਟੀ (ਆਪ) ਦੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਿਮਾਇਤ ਕਰਨ ਦਾ ਐੈਲਾਨ ਕਰ ਦਿੱਤਾ ਹੈ।
ਭਾਰਤ ਦੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੁਨਿਆਰਿਆਂ 'ਤੇ ਲਾਏ ਟੈਕਸ ਨੂੰ ਲਏ ਕੇ ਪੰਜਾਬ ਦੇ ਸੁਨਿਆਰਿਆਂ ਦਾ ਇੱਕ ਵਫਦ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਿਆ।
ਸਿੱਖ ਸਿਆਸਤ ਦੇ ਪੇਸ਼ਕਾਰ ਸੁਖਵਿੰਦਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਮਹਿਲਾ ਵਿੰਗ ਦੀ ਕਨਵੀਨਰ ਬੀਬੀ ਬਲਜਿੰਦਰ ਕੌਰ ਨਾਲ ਪੰਜਾਬ ਦੇ ਮੁੱਦਿਆਂ ਬਾਰੇ ਕੀਤੀ ਗਈ ਖਾਸ ਮੁਲਾਕਾਤ ਵੇਖੋ।
ਪਠਾਨਕੋਟ ਦੇ ਫੌਜੀ ਹਵਾਈ ਅੱਡੇ 'ਤੇ ਜਨਵਰੀ ਮਹੀਨੇ ਵਿੱਚ ਹੋਏ ਹਥਿਆਰਬੰਦ ਹਮਲੇ ਦੇ ਮਾਮਲੇ ਦੀ ਜਾਂਚ ਕਰਨ ਲਈ ਪਾਕਿਸਤਾਨ ਤੋਂ ਪੰਜ ਮੈਂਬਰੀ ਸਾਂਝੀ ਜਾਂਚ ਟੀਮ ਭਾਰਤ ਪਹੁੰਚ ਗਈ ਹੈ।ਇਸ ਟੀਮ ਵਿੱਚ ਆਈ. ਐਸ. ਆਈ. ਦਾ ਇਕ ਅਧਿਕਾਰੀ ਵੀ ਸ਼ਾਮਿਲ ਹੈ । ਇਹ ਪਹਿਲਾ ਮੌਕਾ ਹੈ ਜਦੋਂ ਪਾਕਿਸਤਾਨ ਦੀ ਕੋਈ ਟੀਮ ਹਮਲੇ ਦੀ ਜਾਂਚ ਕਰਨ ਲਈ ਇਥੇ ਆਈ ਹੈ । ਇਹ ਟੀਮ ਹੁਣ ਤਕ ਕੌਮੀ ਜਾਂਚ ਏਜੰਸੀ ਵਲੋਂ ਕੀਤੀ ਜਾਂਚ ਦਾ ਵਿਸ਼ਲੇਸ਼ਣ ਵੀ ਕਰੇਗੀ ।
ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸ਼ਾਮ ਸਿੰਘ ਦੀ ਮੌਤ ਨਾਲ ਸਿੱਖ ਕੌਮ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।ਜਿਹਨਾਂ ਨੇ ਆਪਣੀ ਜਿੰਦਗੀ ਦਾ ਲੰਬਾ ਅਰਸਾ ਪਾਕਿਸਤਾਨ ਸਥਿਤ ਗੁਰਦਵਾਰਾ ਸਹਿਬਾਨ ਦੀ ਸੇਵਾ ,ਸੰਭਾਲ ਅਤੇ ਪ੍ਰਬੰਧ ਵਿੱਚ ਖਾਸ ਯੋਗਦਾਨ ਪਾਇਆ ਹੈ । ਪਾਕਿਸਤਾਨ ਵਿੱਚ ਸਿੱਖੀ ਦਾ ਪ੍ਰਚਾਰ ਅਤੇ ਪਸਾਰ ਕਰਨ ਲਈ ਸਖਤ ਮਿਹਨਤ ਕੀਤੀ । ਅਖੀਰ ਅਕਾਲ ਪੁਰਖ ਵਾਹਿਗੁਰੂ ਵਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਖਰਚ ਕਰਦੇ ਹੋਏ ਅਕਾਲ ਚਲਾਣਾ ਕਰ ਗਏ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੀ ਕਿਤਾਬ 'ਸਿੱਖ ਸੰਕਲਪ, ਸਿਧਾਂਤ ਤੇ ਸੰਸਥਾਵਾਂ' ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਸਰਬੋਤਮ ਸਾਹਿਤ ਪੁਸਰਕਾਰਾਂ ਤਹਿਤ ਪਿੰ੍ਰਸੀਪਲ ਤੇਜਾ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।