Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 2016

March 2016

ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਉਪਰ ਦੋਗਲੀ ਨੀਤੀ ਅਪਣਾਉਣ ਦਾ ਦੋਸ਼ ਲਗਾਉਂਦੇ ਹੋਏ ਅਸਤੀਫੇ ਦੀ ਮੰਗ ਕੀਤੀ।
ਗੁਰਦਾਸਪੁਰ ਗੋਲੀਕਾਂਡ ਦੇ ਸ਼ਹੀਦ ਭਾਈ ਜਸਪਾਲ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਦੇ ਪਿੰਡ ਚੌੜ ਸਿੱਧਵਾਂ ਵਿੱਖੇ ਸ਼ਹੀਦੀ ਸਮਾਗਮ ਕੀਤਾ ਗਿਆ, ਜਿਸ ਵਿੱਚ ਪੰਥਕ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰ ਹੋ ਕੇ ਸ਼ਰਧਾਂ ਦੇ ਫੁੱਲ ਭੇਟ ਕੀਤੇ।
ਪੰਜ ਤੀਰ ਰਿਕਾਰਡਜ਼ ਅਤੇ ਪ੍ਰਦੀਪ ਸਿੰਘ ਪਿਛਲ਼ੇ ਕਾਫੀ ਸਮੇਂ ਤੋਂ ਸਿੱਖੀ ਸਿਧਾਂਤ ਅਤੇ ਵਿਚਾਰਧਾਰਾ ਛੋਟੀਆਂ ਫਿਲਮਾਂ ਬਣਾੳੇਣ ਦਾ ਉਪਰਾਲਾ ਕਰ ਰਹੇ ਹਨ। ਇਨ੍ਹਾਂ ਫਿਲਮਾਂ ਰਾਹੀ ਜਿੱਥੇ ਸਿੱਖੀ ਸਿਧਾਂਤ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ, ਉੱਥੇ ਨਾਲ ਹੀ ਸਿੱਖਾਂ, ਖਾਸ ਕਰ ਨੌਜਾਵਨੀ ਵਿੱਚ ਆਈਆਂ ਸਿਧਾਂਤਕ ਕਮਜ਼ੌਰੀਆਂ ਵੱਲ ਵੀ ਦਰਸ਼ਕਾਂ ਦਾ ਧਿਆਨ ਖਿੱਚਿਆ ਜਾਂਦਾ ਹੈ।
ਪੰਜਾਬ ਅਤੇ ਸਿੱਖ ਪੰਥ ਦੇ ਮੌਜੂਦਾ ਭਖਦੇ ਮਸਲਿਆਂ 'ਤੇ ਵਿਚਾਰਾਂ ਕਰਨ ਲਈ ਹਨੂਮਾਨਗੜ੍ਹ ਟਾਊਨ ਦੇ ਗੁਰਦੁਆਰਾ ਸਾਹਿਬ ਭਾਈ ਸੁੱਖਾ ਸਿੰਘ, ਮਹਿਤਾਬ ਸਿੰਘ ਵਿੱਚ ਇੱਕ ਇਕੱਤਰਤਾ 30 ਮਾਰਚ ਨੂੰ ਰੱਖੀ ਗਈ ਹੈ।
ਸਿੱਖ ਸਿਧਾਂਤਾਂ 'ਤੇ ਮਾਰੂ ਵਾਰ ਕਰਦੀ ਵਿਵਾਦਤ ਫਿਲਮ ਨਾਨਕਸ਼ਾਹ ਫਕੀਰ ਨੂੰ ਅੱਜ ਇਥੇ 63ਵੇਂ ਕੌਮੀ ਫ਼ਿਲਮ ਪੁਰਸਕਾਰ ਸਮਾਰੋਹ ਦੌਰਾਨ ਕੌਮੀ ਏਕਤਾ ਲਈ ਸਰਬੋਤਮ ਫੀਚਰ ਫ਼ਿਲਮ ਲਈ 'ਨਰਗਿਸ ਦੱਤ' ਐਵਾਰਡ ਦਿੱਤਾ ਗਿਆ।
ਬੀਤੇ ਦਿਨੀ ਹਰਿਆਣਾ ਵਿੱਚ ਜਾਟ ਅੰਦੋਲਨ ਦੌਰਾਨ ਰਾਹਗੀਰ ਬੀਬੀਆਂ ਦੀ ਪੁੱਤ ਲੁਟਣ ਦੇ ਮਾਮਲੇ ਵਿੱਚ ਪਰਚਾ ਦਰਜ਼ ਨਾ ਕਰਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਿਚਾਈ ਕੀਤੀ ਹੈ।
80-90ਵਿਆਂ ਤੋਂ ਵਿਦੇਸ਼ਾਂ ਵਿੱਚ ਰਾਜਸੀ ਸ਼ਰਨ ਲੈਣ ਵਾਲੇ ਹਜ਼ਾਰਾਂ ਸਿੱਖਾਂ ਦੇ ਨਾਂਅ ਭਾਰਤੀ ਸਰਕਾਰ ਨੇ ਆਪਣੀ ਕਾਲੀ ਸੂਚੀ ਵਿੱਚ ਸ਼ਾਮਲ ਕੀਤੇ ਸਨ, ਉਨ੍ਹਾਂ ਵਿੱਚ ਕੁਝ ਸਿੱਖਾਂ ਦੇ ਨਾਮ ਕੱਢਣ ਦੀ ਸੂਚਨਾ ਮਿਲੀ ਹੈ।
ਸੁਖਬੀਰ ਬਾਦਲ ਵੱਲੋਂ ਪੱਤਰਕਾਰ ਦੀ ਕੁੱਟਮਾਰ ਦੇ ਮਾਮਲੇ ਵਿੱਚ ਅਦਾਲਤ ਨੇ 2 ਅਪ੍ਰੈਲ ਨੂੰ ਅਦਾਲਤ ਵਿੱਚ ਨਿੱਜ਼ੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਗਿਆਨੀ ਗੁਰਬਚਨ ਸਿੰਘ ਨੇ ਸ਼ਿਵ ਸ਼ੈਨਾ ਨੂੰ ਤੜਨਾ ਕਰਦਿਆਂ ਕਿਹਾ ਕਿ ਉਹ ਸਿੱਖਾਂ ਦੇ ਸਬਰ ਦਾ ਹੋਰ ਇਮਤਿਹਾਨ ਨਾ ਲਵੇ, ਸਿੱਖਾਂ ਦੇ ਸਬਰ ਦਾ ਪਿਆਲ ਭਰ ਚੁੱਕਿਆ ਹੈ।
ਪਿਛਲੇ ਦਿਨੀ ਇੱਕ ਸ਼ਿਵ ਸੈਨਾ ਆਗੂ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ ਸ਼ਿਵ ਸੈਨਿਕਾਂ ਵੱਲੋਂ ਗੁੰਡਾਗਰਦੀ ਕਰਦੇ ਹੋਏ ਸਿੱਖ ਰਾਹਗੀਰਾਂ ਦੀ ਕੁੱਟਮਾਰ ਕਰਕੇ ਗਾਲੀਗਲੋਚ ਕਰਨ ਦੇ ਮਾਮਲੇ ਵਿੱਚ ਕਾਰਵਾਈ ਕਰਨ ਲਈ ਸਿੱਖ ਜੱਥੇਬੰਦੀਆਂ ਨੇ ਕਾਰਵਾਈ ਦੀ ਮੰਗ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।