Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 1, 2016

April 1, 2016

ਲਾਹੌਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਅੱਜ ਪਾਕਿਸਤਾਨ ਦੇ ਸਿੰਧ ਇਲਾਕੇ ਨਾਲ ਸਬੰਧਿਤ 35 ਸਾਲਾ ਨੋਜਵਾਨ ਸ. ਤਾਰਾ ਸਿੰਘ ਨੂੰ ਸਰਬਸੰਮਤੀ ਨਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ।
ਅੰਮ੍ਰਿਤਸਰ ਸਾਹਿਬ: ਸਿੱਖ ਰਾਜਸੀ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਅੱਜ ਬਟਾਲਾ ਟਾਡਾ ਕੇਸ ਵਿੱਚ ਅੰਮ੍ਰਿਤਸਰ ਸਾਹਿਬ ਵਿਖੇ ਟਾਡਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਖਿਲਾਫ ਪੰਜਾਬ ਪੁਲਿਸ ਵੱਲੋਂ ਦਾਇਰ ਕੀਤੀ ਗਈ ਚਾਰਜਸ਼ੀਟ ਤੇ ਅਦਾਲਤ ਨੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣੀਆਂ।
ਸੀਬੀਆਈ ਅਦਾਲਤ ਵਿੱਚ ਬਲਾਤਕਾਰ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਰਸਾ ਦੇ ਬਦਨਾਮ ਸੌਦਾ ਸਾਧ ਨੂੰ ਪੰਜਾਬ ਅਤੇ ਹਾਈਕੋਰਟ ਨੇ ਝਟਕਾ ਦਿੰਦੀਆਂ ਕਥਿਤ ਸਾਧਵੀ ਜਬਰ ਜਨਾਹ ਮਾਮਲੇ 'ਚ ਅੱਜ ਸੌਦਾ ਸਾਧ ਦੀਆਂ ਤਿੰਨ ਅਰਜ਼ੀਆਾ ਖ਼ਾਰਜ ਕਰ ਦਿੱਤੀਆਂ ਹਨ ।
ਨਵਾਂਸ਼ਹਿਰ/ਬੰਗਾ: ਬੀਤੇ ਦਿਨੀਂ ਪਿੰਡ ਝੰਡੇਰ ਕਲਾਂ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸ ਵਿੱਚ ਪੁਲਿਸ ਵੱਲੋਂ ਇੱਕ ਗ੍ਰੰਥੀ ਜਸਵਿੰਦਰ ਉਰਫ ਬਿੱਟੂ ਪੁੱਤਰ ਹਰਨਾਮ ਸਿੰਘ ਵਾਸੀ ਪਿੰਡ ਅਨੋਖਰਵਾਲ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਐਸ.ਪੀ ਬੰਗਾ ਸਰਬਜੀਤ ਸਿੰਘ ਬਾਹੀਆ ਅਨੁਸਾਰ ਦੋਸ਼ੀ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਤੇ ਪੁਲਿਸ ਵੱਲੋਂ ਉਸ ਖਿਲਾਫ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬਾਗੀ ਸੁਰਾਂ ਰੱਖਣ ਵਾਲੇ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੂੰ ਅੱਜ ਅਨੁਸ਼ਾਸ਼ਨਹੀਣਤਾ ਦੇ ਦੋਸ਼ਾਂ ਅਧੀਨ ਬਰਖਾਸਤ ਕਰ ਦਿੱਤਾ ਹੈ।
ਨੇੜਲੇ ਪਿੰਡ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਕਾਂਡ ਦੀ ਜਾਂਚ ਲਈ ਗਠਿਤ ਕਮਿਸ਼ਨ ਦੇ ਚੇਅਰਮੈਨ ਜਸਟਿਸ ਜ਼ੋਰਾ ਸਿੰਘ ਨੇ ਅੱਜ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਆਪਣੀ ਪੂਰੀ ਰਫ਼ਤਾਰ ਵਿਚ ਚੱਲ ਰਹੀ ਹੈ ਅਤੇ ਇਸੇ ਸਾਲ ਜੂਨ ਮਹੀਨੇ ਵਿਚ ਜਾਂਚ ਰਿਪੋਰਟ ਜਾਰੀ ਕਰ ਦਿੱਤੀ ਜਾਵੇਗੀ ।
ਪੰਜਾਬ ਦੇ ਪਾਣੀਆਂ ਦੇ ਮਾਮਲੇ ਵਿੱਚ ਸ਼ੁਰੂ ਤੋਂ ਹੀ ਭਾਰਤ ਸਰਕਾਰ ਵੱਲੋਂ ਪੈਰ ਪੈਰ 'ਤੇ ਪੰਜਾਬ ਵਿਰੋਧੀ ਰਵੱਈਆ ਅਪਨਾਇਆ ਜਾਂਦਾ ਰਿਹਾ ਹੈ, ਪਰ ਪੰਜਾਬ ਦੇ ਪਾਣੀਆਂ ਬਾਰੇ ਸਮਝੌਤੇ ਰੱਦ ਕਰਨ ਵਾਲੇ ਕਾਨੂੰਨ ’ਤੇ ਕੇਂਦਰ ਸਰਕਾਰ ਨੇ ਅੱਜ ਨਿਰਪੱਖ ਰਹਿਣ ਦਾ ਸਟੈਂਡ ਲੈ ਕੇ ਸਾਰਿਆਂ ਨੂੰ ਦੁਚਿੱਤੀ ’ਚ ਪਾ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਸਾਲ 2016-17 ਲਈ 10 ਅਰਬ 64 ਕਰੋੜ 14 ਲੱਖ 20 ਹਜ਼ਾਰ 850 ਰੁਪਏ ਦਾ ਸਾਲਾਨਾ ਬਜਟ ਅੱਜ ਪੇਸ਼ ਕੀਤਾ ਗਿਆ, ਜਿਸ ਨੂੰ ਅੰਤਿ੍ੰਗ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ ।
ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਨੂੰ ਲੈ ਕੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਉੱਤੇ ਹਮਲਾ ਜਾਰੀ ਰੱਖਦੇ ਹੋਏ ਆਮ ਆਦਮੀ ਪਾਰਟੀ (ਆਪ ) ਨੇ ਪੰਜ ਸਵਾਲ ਦਾਗੇ ਹਨ ਅਤੇ ਕਿਹਾ ਹੈ ਕਿ ਪੰਜਾਬ ਦੀ ਜਨਤਾ ਇਨਾਂਸਵਾਲਾਂ ਦੇ ਜਵਾਬ ਖੁਦ ਮਜੀਠੀਆ ਤੋਂ ਚਾਹੁੰਦੀ ਹੈ।
ਆਮ ਆਦਮੀ ਪਾਰਟੀ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਹੱਫਪੋਸਟ-ਸੀਵੋਟਰ ਸਰਵੇ ਅਨੁਸਾਰ ਆਮ ਆਦਮੀ ਪਾਰਟੀ (ਆਪ) ਸਾਲ 2017 ਦੇ ਸ਼ੁਰੂ ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕੁਲ 117 ਵਿਚੋਂ 100 ਸੀਟਾਂ ਜਿੱਤ ਕੇ ਸਰਕਾਰ ਬਣਾਵੇਗੀ। ਹੱਫਪੋਸਟ-ਸੀਵੋਟਰ ਸਰਵੇ ਅਨੁਸਾਰ ਆਮ ਆਦਮੀ ਪਾਰਟੀ (ਆਪ) ਸਾਲ 2017 ਦੇ ਸ਼ੁਰੂ ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕੁਲ 117 ਵਿਚੋਂ 100 ਸੀਟਾਂ ਜਿੱਤ ਕੇ ਸਰਕਾਰ ਬਣਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।