Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 4, 2016

April 4, 2016

ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਵਾਲੇ 47 ਪੁਲਿਸ ਵਾਲਿਆਂ ਨੂੰ ਅੱਜ ਇੱਕ ਸੀਬੀਆਈ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 1991 ਦੇ ਇਸ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਫੈਸਲਾ ਸੁਣਾਉਣ ਮੌਕੇ ਸਿਰਫ 20 ਦੋਸ਼ੀ ਹੀ ਹਾਜ਼ਰ ਸਨ, ਜਦਕਿ ਬਾਕੀ 27 ਪਿਛਲੀ 1ਅਪ੍ਰੈਲ ਦੀ ਪੇਸ਼ੀ ਤੇ ਵੀ ਗੈਰਹਾਜ਼ਰ ਸਨ ਅਤੇ ਉਨ੍ਹਾਂ ਦਾ ਕੋਈ ਅਤਾ-ਪਤਾ ਨਹੀ ਹੈ।
ਸਿੱਖ ਸੰਘਰਸ਼ ਨਾਲ ਸਬੰਧਿਤ ਰਾਜਸੀ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਖਿਲਾਫ 23 ਸਾਲ ਪੁਰਾਣਾ ਟਾਡਾ ਮਾਮਲਾ ਅੰਮ੍ਰਿਤਸਰ ਦੀ ਟਾਡਾ ਅਦਾਲਤ ਨੇ ਖ਼ਾਰਜ਼ ਕਰ ਦਿੱਤਾ ਹੈ।
ਸਰਬੱਤ ਖ਼ਾਲਸਾ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਅਮਰੀਕ ਸਿੰਘ ਅਜਨਾਲਾ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰ ਕੇ ਦੱਸਿਆ ਕਿ 13 ਅਪਰੈਲ ਨੂੰ ਵਿਸਾਖੀ ਮੌਕੇ ਸਰਬੱਤ ਖ਼ਾਲਸਾ ਦੀ ਥਾਂ ਪੰਥਕ ਕਾਨਫ਼ਰੰਸ ਕੀਤੀ ਜਾਵੇਗੀ ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤੇ ਜਾਣ ਕਾਰਨ ਸਰਬੱਤ ਖ਼ਾਲਸਾ ਦੀ ਤਿਆਰੀ ਲਈ ਸਮਾਂ ਥੋੜਾ ਹੈ।
ਪੀਲੀਭੀਤ ਵਿੱਚ 12 ਜੁਲਾਈ 1991 ਨੂੰ ਹੋਏ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ਵਿੱਚ ਸੀਬੀਆਈ ਅਦਾਲਤ ਵੱਲੋਂ ਦੋਸ਼ੀ ਐਲਾਨੇ 47 ਪੁਲਿਸ ਵਾਲਿਆਂ ਵਿੱਚੋਂ 27 ਬੰਦੇ ਅਦਾਲਤ ਵਿੱਚ ਹਾਜ਼ਰ ਨਹੀ ਹੋਏ। ਅੱਜ ਉਨ੍ਹਾਂ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਜਾਣੀ ਸੀ।
ਸਿੱਖਾਂ ਦੇ ਕੌਮੀ ਮਸਲਿਆਂ ਅਤੇ ਮਨੁੱਖੀ ਹੱਕਾਂ ਲਈ ਕੰਮ ਕਰ ਰਹੇ ਸਿੱਖ ਟੀਵੀ ਚੈਨਲ ਟੀ. ਵੀ 84 ਲਈ ਮਾਇਆ ਇਕੱਤਰ ਕਰਨ ਲਈ ਇੱਕ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਲੋਕ ਆਇਲੈਂਡ ਸਿਟੀ ਸਥਿਤ ਸਾਊਂਡ ਵਿਊ ਬਰੌਡਕਾਸਟਿੰਗ ਕੰਪਨੀ ਕੰਪਲੈਕਸ ਵਿਖੇ ਕੀਤਾ ਗਿਆ।
ਗੁਰਦਾਸਪੁਰ: ਬੀਤੀ 29 ਮਾਰਚ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚੌੜ ਸਿਧਵਾਂ ਵਿਖੇ ਭਾਈ ਜਸਪਾਲ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਿਕਰਯੋਗ ਹੈ ਕਿ 29 ਮਾਰਚ 2012 ਨੂੰ ਸਿੱਖ ਨੌਜਵਾਨ ਭਾਈ ਜਸਪਾਲ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਗੋਲੀ ਮਾਰ ਕੇ ਸ਼ਹੀਦ ਕਰਟ ਦਿੱਤਾ ਗਿਆ ਸੀ। ਇਸ ਸ਼ਹੀਦੀ ਸਮਾਗਮ ਸਬੰਧੀ ਸਿੱਖ ਸਿਆਸਤ ਦੀ ਖਾਸ ਰਿਪੋਰਟ ਵੇਖੋ।
ਲੁਧਿਆਣਾ: ਨਾਮਧਾਰੀ ਡੇਰੇ ਦੇ ਸਾਬਕਾ ਮੁਖੀ ਜਗਜੀਤ ਸਿੰਘ ਦੀ ਧਰਮ ਪਤਨੀ ਚੰਦ ਕੌਰ ਨੂੰ ਅੱਜ ਨਾਮਧਾਰੀ ਡੇਰੇ ਭੈਣੀ ਵਿਖੇ ਅਣਪਛਾਤੇ ਬੰਦਿਆਂ ਵੱਲੋਂ ਗੋਲੀ ਮਾਰ ਕੇ ਗੰਭੀਰ ਜਖਮੀ ਕਰ ਦਿੱਤਾ ਗਿਆ ਹੈ। ਜਖਮੀ ਹਾਲਤ ਵਿੱਚ ਉਨ੍ਹਾਂ ਨੂੰ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਦਾਖਿਲ ਕਰਵਾਇਆ ਗਿਆ ਹੈ।
ਭਾਰਤ ਵਿੱਚ ਹਿੰਦੂ ਰਾਸ਼ਟਰਵਾਦ ਦੀ ਚੱਲ ਰਹੀ ਲਹਿਰ ਵਿੱਚ ਆਰਐੱਸਐੱਸ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਹੋਰ ਭਗਵਾਵਾਦੀ ਜੱਥੇਬੰਦੀਆਂ ਤੋਂ ਬਾਅਦ ਹੁਣ ਭਾਰਤ ਦੀ ਕੇਂਦਰੀ ਅਤੇ ਕਈ ਸੂਬਿਆਂ ਦੀ ਸਤਾ 'ਤੇ ਕਾਬਜ਼ ਭਾਜਪਾ ਵੀ ਕੁੱਦ ਪਈ ਹੈ।
ਭਾਰਤੀ ਫਿਲ਼ਮ ਸੈਂਸਰ ਬੋਰਡ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਪੰਜਾਬੀ ਫਿਲਮ "ਸਾਕਾ ਨਨਕਾਣਾ ਸਾਹਿਬ" ਨੂੰ ਨੌਜਵਾਨਾਂ ਅਤੇ ਬੱਚਿਆਂ ਫਿਲਮ ਵੇਖਣ ਤੋਂ ਰੋਕਣ ਲਈ ਏ ਸਰਟੀਫਿਕੇਟ ਦੇਣ'ਤੇ ਰੋਸ ਜਾਹਿਰ ਕਰਦਿਆਂ ਕਿਹਾ ਸੈਂਸਰ ਬੋਰਡ ਸਿੱਖ ਇਤਿਹਾਸ ਨਾਲ ਸਬੰਧਤ ਫ਼ਿਲਮਾਂ ਨਾਲ ਵਿਤਕਰਾ ਤੁਰੰਤ ਬੰਦ ਕਰੇ ਤੇ 'ਸਾਕਾ ਨਨਕਾਣਾ ਸਾਹਿਬ' ਵਰਗੀਆਂ ਪੰਜਾਬੀ ਇਤਿਹਾਸਕ ਫ਼ਿਲਮਾਂ ਦੇ ਵਿਕਾਸ ਲਈ ਸਹੀ ਰੋਲ ਅਦਾ ਕਰੇ ।
1991 ਵਿੱਚ ਪੀਲੀਭੀਤ ਵਿਖੇ ਝੂਠੇ ਪੁਲਿਸ ਮੁਕਾਬਲੇ 'ਚ 10 ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਨ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਜਿਮੇਵਾਰ ਪੁਲਿਸ ਵਾਲਿਆਂ ਨੂੰ ਦੋਸ਼ੀ ਕਰਾਰ ਦੇਣ ਦਾ ਸਵਾਗਤ ਕਰਦਿਆਂ ਕਿਹਾ ਅਜਿਹੇ ਮਾਮਲਿਆਂ ਵਿੱਚ ਜਿਥੇ ਅਦਾਲਤਾਂ ਨੂੰ ਦੋਸ਼ੀਆਂ ਖਿ਼ਲਾਫ਼ ਸਖਤ ਸਜ਼ਾਵਾਂ ਮਿੱਥਣੀਆਂ ਚਾਹੀਦੀਆਂ ਹਨ, ਉਥੇ ਭਾਰਤ 'ਚ ਘੱਟ ਗਿਣਤੀਆਂ ਨਾਲ ਹੋ ਰਹੀ ਜ਼ਿਆਦਤੀ ਵੱਲ ਧਿਆਨ ਦੇਣਾ ਚਾਹੀਦਾ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।