Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 6, 2016

April 6, 2016

ਦਿੱਲੀ ਪ੍ਰਸ਼ਾਸ਼ਨ ਵੱਲੋਂ ਪੁਲਿਸ ਦੀ ਮੱਦਦ ਨਾਲ ਢਾਹੀ ਛਬੀਲ ਨੂੰ ਸਿੱਖ ਸੰਗਤਾਂ ਅਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਰਜ਼ੀ ਤੌਰ 'ਤੇ ਦੁਬਾਰਾ ਬਣਾ ਕੇ ਜਲ ਸੇਵਾ ਸ਼ੁਰੂ ਕਰ ਦਿੱਤੀ ਹੈ।
ਬਹਾਰ ਸਰਕਾਰ ਨੇ ਇੱਕ ਲੋਕ ਹਿੱਤ ਇੱਕ ਵੱਡਾ ਫੈਸਲਾ ਲੈਦਿਆਂ ਬਿਹਾਰ 'ਚ ਅੱਜ ਤੋਂ ਹਰ ਕਿਸਮ ਦੀ ਸ਼ਰਾਬ 'ਤੇ ਲੱਗੀ ਪਾਬੰਦੀ ਦੇ ਫੈਸਲੇ 'ਤੇ ਕੈਬਨਿਟ ਦੀ ਮੋਹਰ ਲਾ ਦਿੱਤੀ ਹੈ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉਤਰਾਖੰਡ ਦੇ ਰਾਜਪਾਲ ਡਾ. ਕੇ. ਕੇ. ਪਾਲ ਨੇ ਅੱਜ ਅਧਿਕਾਰੀਆਂ ਨਾਲ ਬੈਠਕ ਕੀਤੀ, ਜਿਸ 'ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਵੀ ਹਾਜ਼ਰ ਸਨ। ਬੈਠਕ 'ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 25 ਮਈ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਜਾਣਗੇ।
ਪਠਾਨਕੋਟ ਫੌਜੀ ਹਵਾਈ ਅੱਡੇ ਦੇ ਹਮਲੇ ਦੀ ਜਾਂਚ ਕਰਨ ਆਈ ਪਾਕਿਸਤਾਨ ਦੀ ਪਾਕਿਸਤਾਨ ਦੀ ਸਾਂਝੀ ਜਾਂਚ ਟੀਮ (ਜੇ. ਆਈ. ਟੀ.) ਦੀ ਰਿਪੋਰਟ ਲੀਕ ਹੋਈ ਰਿਪੋਰਟ ਵਿੱਚ ਪਠਾਨਕੋਟ ਹਮਲੇ ਨੂੰ ਭਾਰਤ ਦਾ ਡਰਾਮਾ ਦੱਸਿਆ ਹੈ।
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਜੂਨ 1984 ਦੇ ਫੌਜੀ ਹਮਲੇ ਦੌਰਾਨ ਭਾਰਤੀ ਫੌਜ ਵੱਲੋਂ ਉੱਥੋਨ ਚੁੱਕੇ ਇਤਿਹਾਸਕ ਦਸਤਾਵੇਜ਼ ਅਤੇ ਹੋਰ ਕੀਮਤੀ ਚੀਜ਼ਾਂ ਵਾਪਸ ਕਰਨ ਲਈ ਬਭਾਰਤੀ ਰੱਖਿਆ ਮੰਤਰੀ ਰੀ ਮਨੋਹਰ ਪਰੀਕਰ ਮੁਾਲਕਾਤ ਕੀਤੀ।
ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਵਾਲੇ ਯੂਪੀ ਪੁਲਿਸ ਦੇ 47 ਬੰਦਿਆਂ ਨੂੰ ਸੀਬੀਆਈ ਅਦਾਲਤ ਵੱਲੋਂ ਦਿੱਤੀ ਉਮਰ ਕੈਦ ਦੀ ਸਜ਼ਾ ਕਰਦਿਆਂ ਦਲ਼ ਖਾਲਸਾ ਨੇ ਕਿਹਾ ਕਿ ਇਸ ਨਾਲ ਇਸ ਫੈਸਲੇ ਨਾਲ ਪੀੜਤ ਸਿੱਖ ਪਰਿਵਾਰਾਂ ਨੂੰ ਰਾਹਤ ਮਿਲੇਗੀ।
ਪੰਜਾਬੀ ਫਿਲਮ ‘ਵਨਸ ਅਪੌਨ ਏ ਟਾਈਮ’ ਇਨ ਅੰਮ੍ਰਿਤਸਰ ਦੇ ਟਰੇਲਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਹਿੰਸਕ ਦ੍ਰਿਸ਼ ਦਿਖਾਏ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਫਿਲਮਾਂ ਵਿੱਚ ਸਿੱਖ ਧਰਮ ਦੀ ਮਰਿਆਦਾ ਦੀ ਹੁੰਦੀ ਉਲੰਘਣਾ ਨੂੰ ਸਥਾਈ ਤੌਰ ‘ਤੇ ਰੋਕਣ ਲਈ ਭਾਰਤੀ ਫਿਲਮ ਸੈਂਸਰ ਬੋਰਡ ਵਿੱਚ ਸਿੱਖ ਨੁਮਾਇੰਦੇ ਸ਼ਾਮਲ ਕੀਤੇ ਜਾਣ ਤਾਂ ਜੋ ਕੋਈ ਵੀ ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਇਤਰਾਜ਼ਯੋਗ ਦ੍ਰਿਸ਼ ਹਟਾਏ ਜਾ ਸਕਣ।
ਪਿਛਲ਼ੇ ਸਾਲ ਅਕਤੂਬਰ ਮਹੀਨੇ ਤੋਂ ਸ਼ੁਰੂ ਹੋਈਆਂ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਲਾ ਰੁਕਣ ਦਾ ਨਾਂ ਨਹੀ ਲੈ ਰਿਹਾ। ਸ਼ਰਾਰਤੀ ਅਨਸਰਾਂ ਅਤੇ ਗੁਰਬਾਣੀ ਦੇ ਸਰਬ ਸਾਂਝੇ ਉਪਦੇਸ਼ ਦੇ ਵਿਰੋਧੀਆਂ ਵੱਲੋਂ ਗੁਰਬਾਣੀ ਦਾ ਅਪਮਾਨ ਕਰਨ ਦੀਆਂ ਘਟਨਾਵਾਂ ਲਗਾਤਾਰ ਪੰਜਾਬ ਦੀ ਗੂਰਾਂ ਸਵਾਰੀ ਧਰਤ 'ਤੇ ਵਾਪਰ ਰਹੀਆਂ ਹਨ। ਅੱਜ ਇੱਥੋਂ ਨੇੜਲੇ ਪਿੰਡ ਭਿੱਟੇਵੱਢ ਵਿੱਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਦਿੱਲੀ ਸਰਕਾਰ ਵੱਲੋਂ ਪੁਲਿਸ ਦੀ ਮੱਦਦ ਨਾਲ ਸੀਸਗੰਜ਼ ਖੇਤਰ ਵਿੱਚ ਸ਼ਹੀਦ ਭਾਈ ਮਤੀ ਦਾਸ ਜੀ ਦੀ ਯਾਦ ਵਿੱਚ ਬਣੀ ਛਬੀਲ ਨੂੰ ਢਾਹੁਣ ਕਾਰਣ ਹਾਲਾਤ ਤਨਾਅ-ਪੂਰਨ ਬਣ ਗਏ ਹਨ।
ਪੰਜਾਬ ਦੇ ਪਾਣੀਆਂ ਦੇ ਮਾਮਲੇ 'ਤੇ ਭਾਰਤੀ ਸੂਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਹੋਰ ਸੂਬਿਆਂ ਨਾਲ ਰਲ ਕੇ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਲਏ ਪੰਜਾਬ ਵਿਰੋਧੀ ਪੈਤੜੇ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇੱਥੋਂ ਜਾਰੀ ਇਕ ਬਿਆਨ 'ਚ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਦੌਰਾਨ ਪੰਜਾਬ ਦੀ ਹੋਣੀ ਤਹਿ ਕਰਨ ਵਾਲੇ ਇਸ ਗੰਭੀਰ ਮਾਮਲੇ 'ਤੇ ਪੰਜਾਬ ਵਿਰੁੱਧ ਸਟੈਂਡ ਲੈ ਕੇ ਪੰਜਾਬ ਦੇ ਹਿੱਤਾਂ ਨਾਲ ਗ਼ੱਦਾਰੀ ਕੀਤੀ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।