Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 7, 2016

April 7, 2016

ਆਮ ਆਦਮੀ ਪਾਰਟੀ ਦੇ ਨੇਤਾਵਾਂ ਸੰਜੇ ਸਿੰਘ, ਸੁੱਚਾ ਸਿੰਘ ਛੋਟੇਪੁਰ ਅਤੇ ਭਗਵੰਤ ਮਾਨ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਸ਼ਾਸ਼ਿਤ ਉਤੱਰ-ਦਿੱਲੀ ਮਿਊਸੀਪਲ ਕਾਰਪੋਰੇਸ਼ਨ ਨੇ ਭਾਈ ਮਤੀਦਾਸ ਛਬੀਲ ਦੀ ਭੰਨ-ਤੋੜ ਨੂੰ ਅੰਜਾਮ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਦੀ ਇਸ ਵਿਚ ਕੋਈ ਵੀ ਭੂਮਿਕਾ ਨਹੀਂ ਹੈ। ਅਕਾਲੀ-ਭਾਜਪਾ ਇਸ ਮੁੱਦੇ ਨੂੰ ਗਲਤ ਢੰਗ ਨਾਲ ਪੇਸ਼ ਕਰਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣਾ ਚਾਹੁੰਦੇ ਹਨ।
ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਲਈ ਟਿਕਟਾਂ ਦੀ ਸ਼ੁਰੂਆਤ ਕਾਂਗਰਸ ਨੇ ਲੰਬੀ ਹਲਕੇ ਤੋਂ ਮਨਪ੍ਰੀਤ ਬਾਦਲ ਨੂੰ ਆਪਣਾ ਉਮੀਦਵਾਰ ਐਲਾਨ ਕਰ ਦਿੱਤਾ ਹੈ।
ਇੱਕ ਸਥਾਨਕ ਹੇਠਲੀ ਅਦਾਲਤ ਨੇ ਭਾਈ ਧਿਆਨ ਸਿੰਘ ਮੰਡ ਦੀ ਜ਼ਮਨਾਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸਤੋਂ ਬਆਦ ਜ਼ਮਾਨਤ ਲਈ ਜ਼ਿਲਾ ਸ਼ੈਸ਼ਨ ਅਦਾਲਤ ਵਿੱਚ ਪਹੁੰਚ ਕੀਤੀ ਜਾਵੇਗੀ।
ਭਾਰਤ ਮਾਤਾ ਦੀ ਜੈ ਨਾਂਹ ਕਹਿਣ ਵਾਲੇ ਦਾ ਸਿਰ ਵੱਢਣ ਦਾ ਰਾਮਦੇਣ ਯੋਗੀ ਵੱਲੋਂ ਦਿੱਤੇ ਬਿਆਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਰਾਮਦੇਵ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ " ਮੈਂ ਭਾਰਤ ਮਾਤਾ ਦੀ ਜੈ ਨਹੀਂ ਕਹਾਗਾਂ, ਰਾਮਦੇਵ ਵਿੱਚ ਹਿੰਮਤ ਹੈ ਤਾਂ ਮੇਰੇ ਸਿਰ ਵੱਢ ਕੇ ਵਿਖਾਵੇ।
ਭਾਈ ਮਤੀਦਾਸ ਜੀ ਦੀ ਯਾਦ ਵਿੱਚ ਬਣੀ ਛਬੀਲ਼ ਨੂੰ ਨਜ਼ਾਇਜ਼ ਨਿਰਮਾਣ ਦੇ ਨਾਂ ਹੇਠ ਦਿੱਲੀ ਨਗਰ ਨਿਗਮ ਵੱਲੋਂ ਢਾਹੁਣ ਦੀ ਕੋਸ਼ਿਸ਼ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਥਾਂ ਤੇ ਹਮਲਾ ਕਰਾਰ ਦਿੱਤਾ।
ਅਮਰੀਕਾ ਵਿੱਚ ਇੱਕ ਸਿੱਖ ਬੁਜ਼ਰਗ ਅਤੇ ੳਸੁਦੀ ਪਤਨੀ ਨੂੰ ਲੁਟੇਰਿਆਂ ਵੱਲੋਂ ਹਮਲਾ ਕਰਕਰੇ ਜਖਮੀ ਕਰ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਆਰੰਭ ਕਰ ਦਿੱਤੀ ਹੈ। ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮਾਮਲਾ ਲੁੱਟ ਖੋਹ ਨਾਲ ਸਬੰਧੀਤ ਹੈ ਅਤੇ ਨਸਲੀ ਨਹੀਂ ਲੱਗਦਾ।
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਦਿੱਤੀ ਰਿਪੋਰਟ ਵਿੱਚ ਖ਼ਦਸ਼ਾ ਜ਼ਾਹਰ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਦਾਖਲ ਹੋਏ ਸ਼ੱਕੀ ਫਿਦਾਈਨ ਹਮਲਾਵਰ ਹੋ ਸਕਦੇ ਹਨ। ਇਸ ਕਾਰਨ ਰਾਜ ਵਿਚ ਹਾਈ ਅਲਰਟ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ 'ਚ ਬੁੜੈਲ ਜੇਲ੍ਹ 'ਚ ਨਜ਼ਰਬੰਦ ਜਗਤਾਰ ਸਿੰਘ ਤਾਰਾ ਦੀ ਅਰਜ਼ੀ 'ਤੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜਵਾਬ ਦਾਇਰ ਕੀਤਾ । ਭਾਈ ਤਾਰਾ ਨੇ ਦਾਇਰ ਪਟੀਸ਼ਨ ਵਿੱਚ ਕਿਹਾ ਸੀ ਕਿ ਉਹ ਆਪਣੇ ਕੇਸ ਦੀ ਪੈਰਵੀ ਖੁਦ ਕਰਨੀ ਚਾਹੁੰਦੇ ਹਨ ਅਤੇ ਇਸਦੀ ਇਜ਼ਾਜਤ ਦਿੱਤੀ ਜਾਵੇ।
ਲਗਭਗ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਕੌਮੀ ਕਾਜ਼ ਦੇ ਲੇਖੇ ਲਾਕੇ ਕੇ ਜੇਲ ਵਿੱਚ ਬਿਤਾਉਣ ਵਾਲੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਗ਼ਤਨ ਆਰੰਭੇ ਗਏ ਹਨ। ਪ੍ਰੋ. ਭੁੱਲਰ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਆਖਿਆ ਕਿ ਪੈਰੋਲ ’ਤੇ ਰਿਹਾਈ ਵਾਸਤੇ ਯਤਨ ਸ਼ੁਰੂ ਕਰ ਦਿੱਤੇ ਹਨ ਅਤੇ ਇਸ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਆਖਿਆ ਕਿ ਚਾਰ ਅਪਰੈਲ ਨੂੰ ਬਟਾਲਾ ਪੁਲੀਸ ਵੱਲੋਂ ਦਰਜ ਕੇਸ ਰੱਦ ਹੋਣ ਮਗਰੋਂ ਅਦਾਲਤ ਨੇ ਭੁੱਲਰ ਨੂੰ ਉਸ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਲਦੀ ਹੀ ਉਸ ਦੀ ਪੈਰੋਲ ’ਤੇ ਰਿਹਾਈ ਹੋ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।