Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 9, 2016

April 9, 2016

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਪੱਤਰਕਾਰ ਸੰਮੇਲਨ ਦੌਰਾਨ ਇੱਕ ਬੰਦੇ ਵੱਲੋ ਜੁੱਤੀ ਸੁੱਟਣ ਦੀ ਖਬਰ ਆ ਰਹੀ ਹੈ।
ਸਰਬੱਤ ਖ਼ਾਲਸਾ (2015) ਦੇ ਸਮਾਗਮ ਨਾਲ ਸਬੰਧਿਤ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਾਂਝੀ ਵਿਸਾਖੀ ਕਾਨਫ਼ਰੰਸ ਦਾਣਾ ਮੰਡੀ ਤਲਵੰਡੀ ਸਾਬੋ ਮਾਨਸਾ ਰੋਡ 'ਤੇ 13 ਅਪ੍ਰੈਲ ਨੂੰ ਹੋਵੇਗੀ । ਜਿਸ ਵਿਚ ਸਰਬੱਤ ਖ਼ਾਲਸਾ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸੰਤ-ਮਹਾਪੁਰਖ, ਕਥਾਂਵਾਚਕ, ਢਾਡੀ-ਰਾਗੀ, ਕਵੀਸਰ ਅਤੇ ਕੌਮ ਦੇ ਬੁੱਧੀਜੀਵੀ ਵਰਗ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ ।
ਬੀਤੀ 5 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸ਼ਹੀਦ ਭਗਤ ਸਿੰਘ ਦੀ ਭਾਣਜੀ ਬੀਬੀ ਗੁਰਮੀਤ ਕੌਰ ਅਤੇ ਲੁਧਿਆਣਾ ਨਿਵਾਸੀ ਬੀਬੀ ਪਲਵਿੰਦਰ ਕੌਰ ਵਲੋਂ ਸਾਬਕਾ ਪੁਲਿਸ ਅਧਿਕਾਰੀ ਗੁਰਮੀਤ ਪਿੰਕੀ ਵਲੋਂ ਝੂਠੇ ਪੁਲਿਸ ਮੁਕਾਬਲਿਅਾਂ ਦੇ ਖੁਲਾਸਿਅਾਂ ਬਾਰੇ ਜਾਂਚ ਕਰਨ ਲਈ ਪਾਈ ਗਈ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ।
ਆਰਥਿਕ ਤੰਗੀ ਕਾਰਨ ਦੋ ਕਿਸਾਨ ਮੌਤ ਦੇ ਮੂੰਹ ਜਾ ਪਏ। ਹੰਢਿਆਇਆ ਵਾਸੀ ਨੌਜਵਾਨ ਕਿਸਾਨ ਮਨਦੀਪ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਅਤੇ ਸਮਾਣਾ ਨੇੜੇ ਫਤਿਹਪੁਰ ਵਾਸੀ ਕਿਸਾਨ ਪ੍ਰਕਾਸ਼ ਚੰਦ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀਆਂ ਪੰਜਾਬ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਸਿੱਖੀ ਸਿਧਾਂਤਾਂ ਨੂੰ ਲੱਗ ਰਹੀ ਢਾਹ ਨੂੰ ਬਚਾਉਣ ਲਈ ਸਿੱਖ ਚਿੰਤਕਾਂ ਦੀ ਹੰਗਾਮੀ ਮੀਟਿੰਗ ਹੋਈ। ਇਹ ਮੀਟਿੰਗ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਯਤਨਾਂ ਸਦਕਾ ਵੱਖ-ਵੱਖ ਜਥੇਬੰਦੀਆਂ ਨੂੰ ਇਕ ਪਲੇਟਫਾਰਮ ’ਤੇ ਇਕੱਠਾ ਕਰਨ ਲਈ ਕੀਤੀ ਗਈ।
ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਪੰਜਾਬ ਨੇ ਦਲੀਲ ਦਿੱਤੀ ਕਿ ਪੰਜਾਬ ਦੇ ਪਾਣੀਆਂ ਦੇ ਮਸਲੇ ਦੇ ਹੱਲ ਲਈ ਇੱਕ ਨਵਾਂ ਟਰਬਿਊਨਲ ਕਾਇਮ ਕੀਤਾ ਜਾਵੇ ਜੋ ਕੌਮਾਂਤਰੀ ਪੱਧਰ 'ਤੇ ਪ੍ਰਮਾਣਿਤ ਰਾਇਪੇਰੀਅਨ ਸਿਧਾਂਤਾਂ ਅਨੁਸਾਰ ਅਤੇ ਪਾਣੀਆਂ ਦੇ ਘਟ ਰਹੇ ਵਹਾਅ ਸਣੇ ਸਾਰੇ ਪੱਖਾਂ ਉਤੇ ਗ਼ੌਰ ਕਰੇ। ਪੰਜਾਬ ਦਾ ਇਹ ਪੱਖ ਅੱਜ ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਿਕ ਬੈਂਚ ਅੱਗੇ ਸੂਬੇ ਵੱਲੋਂ ਪੇਸ਼ ਸੀਨੀਅਰ ਵਕੀਲ ਰਾਮ ਜੇਠਮਲਾਨੀ ਨੇ ਰੱਖਿਆ।
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ. ਬੀਰਦਵਿੰਦਰ ਸਿੰਘ ਨੂੰ ਕਾਂਗਰਸ ਵਿੱਚੋਂ 6 ਸਾਲ ਲਈ ਕੱਢਣ ਦਾ ਫੈਸਲਾ ਲਿਆ ਗਿਆ ਹੈ।
ਸਤਲੁਜ ਜਮੁਨਾ ਲਿੰਕ ਨਹਿਰ ( ਐਸਵਾਈਐਲ) ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਦਿੱਲੀ ਪਾਣੀ ਬੋਰਡ ਦੇ ਜਿਸ ਵਕੀਲ ਨੇ ਆਮ ਆਦਮੀ ਪਾਰਟੀ ਦੇ ਸਟੈਂਡ ਦੇ ਉਲਟ ਜਾ ਕੇ ਹਰਿਆਣੇ ਦੇ ਹੱਕ ਵਿੱਚ ਲਿਖਤ ਸਲਾਹ ਦਿੱਤੀ ਸੀ, ਪਤਾ ਚਲਦੇ ਹੀ ਦਿੱਲੀ ਸਰਕਾਰ ਨੇ ਉਸਦੀ ਸੇਵਾਵਾਂ ਨੂੰ ਖਤਮ ਕਰਨ ਦਾ ਫੈਸਲਾ ਲੈ ਲਿਆ ਹੈ। ਇਸਦੇ ਨਾਲ ਹੀ ਐਲਾਨ ਕਰ ਦਿੱਤੀ ਹੈ ਕਿ ਦਿੱਲੀ ਸਰਕਾਰ ਨਵੇਂ ਸਿਰੇ ਤੋਂ ਲਿਖਤ ਸਾਲਹ ਪੇਸ਼ ਕੀਤੀ ਜਾਵੇਗੀ।

ਅੰਮ੍ਰਿਤਸਰ: ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਤਲੁਜ਼ ਜਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਕੀਤੀ ਜਾ ਰਹੀ ਦੋਗਲੀ ਰਾਜਨੀਤੀ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਕੇਜਰੀਵਾਲ ਨੇ ਸਤਲੁਜ਼ ਜਮੁਨਾ ਲਿੰਕ ਨਹਿਰ ਨਹਿਰ ਬਣਾਉਣ ਦੇ ਹੱਕ ਵਿਚ ਬਿਆਨ ਦੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।