Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 12, 2016

April 12, 2016

ਨਾਭਾ ਦੀ ਜੇਲ ਵਿੱਚ ਬੰਦ ਭਾਈ ਧਿਆਨ ਸਿੰਘ ਮੰਡ ਨੂੰ ਉਨ੍ਹਾਂ ਖਿਲਾਫ ਪੰਜਾਬ ਪੁਲਿਸ ਵੱਲੋਂ ਦਰਜ਼ ਕੇਸ ਵਿੱਚ ਪੁਲਿਸ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕਰ ਸਕੀ।
ਪਿਛਲੇ ਸਮੇਂ ਹਰਿਆਣੇ ਵਿੱਚ ਜਾਟ ਅੰਦੋਲਨ ਦੌਰਾਨ ਮੂਰਥਲ 'ਚ ਬੀਬੀਆਂ ਨਾਲ ਹੋਏ ਸਮੂਹਿਕ ਜਬਰ ਜਨਾਹ ਹੋਣ ਤੋਂ ਇਨਕਾਰ ਕਰਦੀ ਆ ਰਹੀ ਹਰਿਆਣਾ ਪੁਲਿਸ ਆਪਣੇ ਦਾਅਵੇ ਤੋਂ ਪਲਟ ਗਈ ਹੈ।ਹਰਿਆਣਾ ਪੁਲਿਸ ਨੇ ਬੀਤੇ ਦਿਨ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪ੍ਰਵਾਨ ਕੀਤਾ ਹੈ ਕਿ ਜਾਟ ਅੰਦੋਲਨ ਦੌਰਾਨ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਸੰਭਾਵਨਾ ਹੋ ਸਕਦੀ ਹੈ।
ਪੰਜਾਬ ਦੇ ਦਰਿਆਈ ਪਾਣਆਂਿ ਦੀ ਵੰਡ ਸਬੰਧੀ ਬਣੇ ਇਰਾਡੀ ਟ੍ਰਿਬਿਊਨਲ ਨੂੰ ਭੰਗ ਕਰਵਾਉਣ ਲਈ ਪੰਜਾਬ ਸਰਕਾਰ ਦਿੱਲੀ ਹਾਈਕੋਰਟ ਵਿੱਚ ਚਾਰਾਜੋਈ ਕਰੇਗੀ। 24 ਜੁਲਾਈ, 1985 ਨੂੰ ਹੋਏ ਰਾਜੀਵ-ਲੌਂਗੋਵਾਲ ਸਮਝੌਤੇ ਅਧੀਨ ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀਆਂ ਦੀ ਵੰਡ ਲਈ ਇਰਾਡੀ ਟ੍ਰਿਬਿਊਨਲ ਕਾਇਮ ਕੀਤਾ ਗਿਆ ਸੀ।30 ਦਸੰਬਰ, 2010 ਨੂੰ ਜਸਟਿਸ ਇਰਾਡੀ ਦੁਨੀਆਂ ਤੋਂ ਰੁਖ਼ਸਤ ਹੋ ਗਏ ਪਰ ਟ੍ਰਿਬਿਊਨਲ ਦੀ ਅੰਤਿਮ ਰਿਪੋਰਟ ਨਹੀਂ ਆਈ। ਸੂਤਰਾਂ ਅਨੁਸਾਰ ਟ੍ਰਿਬਿਊਨਲ ਦੇ ਚੇਅਰਮੈਨ ਤੇ ਮੈਂਬਰਾਂ ਦੀ ਗੈ਼ਰਹਾਜ਼ਰੀ ਵਿੱਚ ਹਾਲਾਂਕਿ ਇਸ ਦਾ ਵਜੂਦ ਨਹੀਂ ਹੈ ਪਰ ਤਕਨੀਕੀ ਤੌਰ ਉੱਤੇ ਇਸ ਨੂੰ ਬੰਦ ਨਹੀਂ ਕੀਤਾ ਗਿਆ।
ਸ਼ਨੀ ਸ਼ਿੰਗਣਾਪੁਰ ਮੰਦਿਰ 'ਚ ਔਰਤਾਂ ਦੇ ਦਾਖਲੇ ਨੂੰ ਬਦਸ਼ਗਨੀ ਕਰਾਰ ਦਿੰਦਿਆ ਸ਼ੰਕਰਾਚਾਰੀਆ ਸਵਾਮੀ ਸਵਰੂਪਾਨੰਦ ਸਰਸਵਤੀ ਨੇ ਔਰਤਾਂ ਖਿ਼ਲਾਫ ਅਪਰਾਧ ਵੱਧਣ ਦੀ ਸੰਭਵਨਾ ਪ੍ਰਗਟ ਕੀਤੀ ਹੈ ।
ਪਿਛਲੇ ਦੋ ਦਹਾਕਿਆਂ ਤੋਂ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਦੀ ਰਿਹਾਈ ਲਈ ਯਤਨ ਸ਼ੁਰੂ ਹੋਣ ਦੀਆਂ ਖਬਰਾਂ ਹਨ।ਪੰਜਾਬੀ ਅਖਬਾਰ ਟ੍ਰਿਬਿਊਨ ਵਿੱਚ ਨਸ਼ਰ ਖਬਰ ਅਨੁਸਾਰ ਪੰਜਾਬ ਦੀਆਂ ਕੁਝ ਰਾਜਨੀਤਿਕ ਸ਼ਖਸ਼ੀਅਤਾਂ ਵੱਲੋਂ ਉਨ੍ਹਾਂ ਦੀ ਰਿਹਾਈ ਲਈ ਚਾਰਾਜੋਈ ਸ਼ੁਰੂ ਕੀਤੀ ਗਈ ਹੈ।
ਅਮਰੀਕੀ ਫੌਜ ਵਿੱਚ ਸਿੱਖੀ ਸਰੂਪ ਵਿੱਚ ਰਹਿ ਕੇ ਸੇਵਾਵਾਂ ਨਿਭਾਉਣ ਦੀ ਲੜਾਈ ਕੈਪਟਨ ਸਿਮਰਤਪਾਲ ਸਿੰਘ ਵੱਲੋਂ ਜਿੱਤਣ ਤੋਂ ਬਾਅਦ ਹੁਣ ਅਮਰੀਕੀ ਰੱਖਿਆ ਮਹਿਕਮੇ ਨੇ ਤਿੰਨ ਹੋਰ ਸਿੱਖਾਂ ਨੂੰ ਅਮਰੀਕੀ ਫੌਜ ਵਿੱਚ ਸਿੱਖੀ ਸਰੂਪ ਵਿੱਚ ਰਹਿ ਕੇ ਸੇਵਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਕ ਮਹੀਨੇ ਵਿਚ ਇਸ ਤਰ੍ਹਾਂ ਦੀ ਚੌਥੀ ਪ੍ਰਵਾਨਗੀ ਹੈ ਜਿਸ ਨਾਲ ਅਮਰੀਕਾ ਵਿਚ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਪੰਜਾਬ ਦੇ ਦਰਿਆਈ ਪਾਣੀਆਂ ਸਬੰਧੀ ਪੰਜਾਬ ਦੀਆਂ ਵੱਖ-ਵੱਖ ਸਰਕਾਰਾਂ ਵੱਲੋਂ ਸਮੇਂ ਸਮੇਂ ਕੀਤੀਆਂ ਗਲਤੀਆਂ ਦਾ ਖਮਿਆਜ਼ਾ ਪੰਜਾਬ ਨੂੰ ਭੁਗਤਣਾ ਪੈ ਰਿਹਾ ਹੈ, ਉੱਥੇ ਭਾਰਤੀ ਸੁਪਰੀਮ ਕੋਰਟ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਆਪਣੇ ਪੈਰਾਂ 'ਤੇ ਆਪ ਕੁਹਾੜਾ ਮਾਰਨ ਦੀਆਂ ਫਿਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਕੈਨੇਡਾ ਦੀ ਸੰਸਦ ਵਿੱਚ ਖਾਲਸਾ ਸਿਰਜਣਾ ਦਿਹਾੜਾ ਮਨਾਉਣ ਸਬੰਧੀ ਹੋਏ ਵਿਸ਼ੇਸ਼ ਸਮਗਾਮ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਾਮਾਗਾਟਾ ਮਾਰੂ ਕਾਂਡ ਦੇ ਦੁਖਾਂਤ ਨੂੰ ਯਾਦ ਕਰਦਿਆਂ ਇਸ ਕਾਂਡ ਦੀ ਮੁਆਫੀ ਹਾਊਸ ਆਫ ਕਾਮਨਜ਼ 'ਚ ਮੰਗਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ 18 ਮਈ 2016 ਨੂੰ ਸੰਸਦ ਵਿਚ ਇਸ ਦੀ ਮੁਆਫੀ ਬਕਾਇਦਾ ਖੜ੍ਹੇ ਹੋ ਕੇ ਮੰਗਣਗੇ। ਸ੍ਰੀ ਟਰੂਡੋ ਦੇ ਮੁਆਫੀ ਮੰਗਣ ਦੇ ਐਲਾਨ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਵਿਚ ਇਸ ਦਾ ਸਵਾਗਤ ਕੀਤਾ।
ਲੁਧਿਆਣਾ ਦੇ ਪੰਜਾਬੀ ਭਵਨ ਵਿਚ 9 ਅਪਰੈਲ, 2016 ਨੂੰ ਵਿਚਾਰਕ ਜਥੇਬੰਦੀ "ਸੰਵਾਦ" ਵਲੋਂ 'ਨੈਸ਼ਨਲਇਜ਼ਮ: ਮੌਜੂਦਾ ਸੰਦਰਭ ਵਿਚ' ਵਿਸ਼ੇ ਉਪਰ ਸੈਮੀਨਾਰ ਨੇ ਪੰਜਾਬ ਤੇ ਖਾਸ ਕਰਕੇ ਸਿੱਖ ਹਲਕਿਆਂ ਵਿਚ ਵਿਚਾਰਕ ਖੜੋਤ ਨੂੰ ਤੋੜਦਿਆਂ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਇਸ ਸੈਮੀਨਾਰ ਨੇ ਲੰਬੇ ਸਮੇਂ ਤੋਂ ਸੁਹਿਰਦ ਤੇ ਗੰਭੀਰ ਯਤਨਾਂ ਦੀ ਕੀਤੀ ਜਾ ਰਹੀ ਉਡੀਕ ਨੂੰ ਵਿਰਾਮ ਲਗਾਇਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।