Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 14, 2016

April 14, 2016

ਅੱਜ ਇੱਥੇ ਖਾਲਸਾ ਪੰਥ ਨੂੰ ਸਮਰਪਿਤ ਕੇਸਰੀ ਨਿਸ਼ਾਨ ਝੁਲਾਉਂਦਿਆਂ ਮੈਡਮ ਮੇਅਰ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇਥੇ ਕੇਸਰੀ ਨਿਸ਼ਾਨ ਝੁਲਾਇਆ ਜਾ ਰਿਹਾ ਹੈ, ਪਰ ਇਹ ਆਖਰੀ ਵਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੁਡੋ ਨੇ ਪਾਰਲੀਮੈਂਟ ਵਿੱਚ ਵੈਸਾਖੀ ਦੇ ਜਸ਼ਨ ਮਨਾ ਕੇ ਅਤੇ ਕਾਮਾਗਾਟਾ ਮਾਰੂ ਦੀ ਮੁਆਫੀ ਮੰਗਣ ਦਾ ਐਲਾਨ ਕਰਕੇ ਇਹ ਮੁੱਢ ਬੰਨ ਦਿੱਤਾ ਹੈ। ਮੇਅਰ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਸਿੱਖ ਕਮਿਊਨਟੀ ਨੇ ਬਰੈਂਪਟਨ ਸ਼ਹਿਰ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਯੂ.ਐਸ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ, ਜਿਸ ਵਿੱਚ ਈਸਟ ਕੋਸਟ ਅਮਰੀਕਾ ਦੀਆਂ 45 ਦੇ ਕਰੀਬ ਪੰਥਕ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਸ਼ਾਮਲ ਹਨ, ਵੱਲੋਂ ਖਾਲਸਾ ਸਾਜਣਾ ਦਿਵਸ, ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਅਤੇ ਸਿੱਖ ਕੌਮ ਦੀ ਅਜ਼ਾਦੀ ਨੂੰ ਮੁੱਖ ਰੱਖਦਿਆਂ 'ਫ੍ਰੀਡਮ ਮਾਰਚ ਫੌਰ ਸਿੱਖ ਨੇਸ਼ਨ' ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅਮਰੀਕਾ ਦੇ ਈਸਟ ਕੋਸਟ ਦੇ ਗੁਰਦੁਆਰਾ ਸਹਿਬਾਨਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਅਤੇ ਵੱਖ-ਵੱਖ ਪੰਥਕ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।
30 ਮਿਲੀਅਨ ਸਿੱਖ ਕੌਮ ਦੇ ਮੁੱਢਲੇ ਹੱਕਾਂ ਦੇ ਮੁੱਦੇ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਦੁਨੀਆ ਭਰ ਵਿੱਚ ਵਾਪਰ ਰਹੀਆਂ ਮਨੁੱਖੀ ਅਧਿਕਾਰਾਂ ਦੇ ਹਨਨ ਦੀਆਂ ਘਟਨਾਵਾਂ ਨੂੰ ਸੁਚੱਜੇ ਢੰਗ ਨਾਲ ਸਾਹਮਣੇ ਲਿਆਉਣ ਲਈ ਯੂ.ਐਸ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਟੀਵੀ84 ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਮਨੁੱਖੀ ਅਧਿਕਾਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਜਸਟਿਸ ਕਾਟਜੂ ਕਮਿਸ਼ਨ ਵਲੋਂ ਬੀਤੇ ਵਰ੍ਹੇ ੧੪ ਅਕਤੂਬਰ ਨੂੰ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੀ ਕੀਤੀ ਜਾਂਚ ਦੀ ਰਿਪੋਰਟ ਸੌਂਪ ਦਿੱਤੀ ਹੈ ਅਤੇ ਮੰਗ ਕੀਤੀ ਕਿ ਉਹ ਇਸ ਰਿਪੋਰਟ ਵਿੱਚ ਦਰਜ ਤਜਵੀਜਾਂ ਉਤੇ ਗੌਰ ਕਰਕੇ ਅਮਲੀ ਕਾਰਵਾਈ ਕਰੇ।
ਜਿੱਥੇ ਕੈਨੇਡਾ ਦੀ ਸੰਸਦ ਵਿੱਚ ਖਾਲਸਾ ਸਾਜ਼ਨਾ ਦਿਹਾੜੇ ਮੌਕੇ ਸ਼੍ਰੀ ਆਖੰਡ ਪਾਠ ਦੇ ਭੋਗ ਪਾਏ ਗਏ, ਉੱਥੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੇ ਖਾਲਸਾ ਸਾਜ਼ਨਾ ਦਿਹਾੜੇ ਮੌਕੇ ਸਿੱਖਾਂ ਨੂੰ ਮੁਬਾਰਕਬਾਦ ਦਿੰਦਿਆਂ ਹੋਇਆ ਸਿੱਖਾਂ ਦੀ ਮਿਹਨਤ ਤੇ ਉਨ੍ਹਾਂ ਦੀ ਹਿੰਮਤੀ ਭਾਵਨਾ ਨਾਲ ਬਰਤਾਨਵੀ ਜੀਵਨ 'ਚ ਸਿੱਖਾਂ ਵੱਲੋਂ ਪਾਏ ਗਏ ਯੋਗਦਾਨ ਦੀ ਪ੍ਰਸੰਸਾ ਕੀਤੀ।
ਪੀਲੀਭੀਤ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ੀ ਪੁਲਿਸ ਵਾਲਿਆਂ ਨੇ ਫੈਸਲੇ ਉਪਰੰਤ ਅਦਾਲਤ ਵਿੱਚ ਹੁੱਲੜਬਾਜ਼ੀ ਕੀਤੀ ਅਤੇ ਸੀਬੀਆਈ ਅਧਿਕਾਰੀਆਂ ਅਤੇ ਅਦਾਲਤ ਦੇ ਸਟਾਫ ਨੂੰ ਧਮਕੀਆਂ ਦਿੱਤੀਆਂ।ਅਦਾਲਤ ਦੇ ਸਟਾਫ ਅਤੇ ਪੀੜਤ ਪਰਿਵਾਰਾਂ ਨੇ ਜੱਜ ਦੇ ਕਮਰੇ ਵਿੱਚ ਵੜਕੇ ਜਾਨ ਬਚਾਈ।
ਕੈਨੇਡਾ ਦੀ ਪਾਰਟੀਮੈਂਟ ਵਿੱਚ ਖਾਲਸਾ ਸਾਜ਼ਨਾ ਦਿਹਾੜੇ ਨੂੰ ਮਨਾਉਣ ਲਈ ਸ਼੍ਰੀ ਆਖੰਡ ਪਾਠ ਸਾਹਿਬ ਪ੍ਰਕਾਸ ਕਰਵਾਇਆ ਗਿਆ ਅਤੇ ਵਿਸਾਖੀ ਵਾਲੇ ਦਿਨ ਹੋਏ ਵਿਸ਼ੇਸ਼ ਸਮਾਗਮ ਵਿੱਚ ਪ੍ਰਧਾਨ ਮੰਤਰੀ ਜਸਟਿਨ ਟੁਰਡੋ ਨੇ ਵਿਸ਼ੇਸ਼ ਤੌਰ 'ਤੇ ਸਿਰਕਤ ਕੀਤੀ।ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਦੇਸ਼ ਦੀ ਪਾਰਲੀਮੈਂਟ ਵਿੱਚ ਖਾਲਸਾ ਦਾ ਸਾਜ਼ਨਾ ਦਿਹਾੜਾ ਮਨਾਇਆ ਗਿਆ ਹੋਵੇ।
ਅੱਜ ਇੱਥੇ ਬਾਦਲ ਦਲ ਦੀ ਹੋਈ ਸਿਆਸੀ ਕਾਨਫਰੰਸ ਵਿੱਚ ਬੇਰੁਜਗਾਰ ਲਾਇਨਮੈਨ ਪੁਲਿਸ ਅਤੇ ਅਕਾਲੀ ਵਰਕਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ। ਪੁਲਿਸ਼ ਅਤੇ ਬਾਦਲ ਦਲ ਦੇ ਵਰਕਰਾਂ ਨੇ ਉਨ੍ਹਾਂ ਦੀ ਉਸ ਸਮੇਂ ਕੁੱਟਮਾਰ ਕੀਤੀ ਜਦੋਂ ਉਨ੍ਹਾਂ ਪ੍ਰਕਾਸ਼ ਸਿਮਘ ਬਾਦਲ ਅਤੇ ਸੁਖਬੀਰ ਬਾਦਲ ਦੇ ਭਾਸ਼ਣ ਦੌਰਾਨ ਨਾਅਰੇਬਾਜ਼ੀ ਕੀਤੀ।
ਖਾਲਸਾ ਸਾਜ਼ਾਨ ਦਿਹਾੜੇ 'ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ 'ਤੇ ਬਾਦਲ ਦਲ ਦੀ ਰਾਜਸੀ ਰੈਲ਼ੀ ਵਿੱਚ ਬੋਲਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦੋ ਫ਼ੀਸਦੀ ਆਬਾਦੀ ਵਾਲੇ ਪੰਜਾਬੀਆਂ ਦਾ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਿੱਚ 80 ਫ਼ੀਸਦੀ ਯੋਗਦਾਨ ਰਿਹਾ ਪਰ ਆਜ਼ਾਦੀ ਤੋਂ ਬਾਅਦ ਕੇਂਦਰ ਵਿੱਚ ਬਣੀਆਂ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਨਾਲ ਹਰ ਪੱਖ ’ਤੇ ਵਿਤਕਰੇਬਾਜ਼ੀ ਅਤੇ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਕੱਢਣ ਦੀ ਨਾ ਕੋਈ ਲੋੜ ਸੀ, ਨਾ ਹੈ ਅਤੇ ਨਾ ਹੀ ਇਸ ਨੂੰ ਬਣਨ ਦਿੱਤਾ ਜਾਵੇਗਾ। ਚਾਹੇ ਅਕਾਲੀ ਦਲ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।