Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 15, 2016

April 15, 2016

'ਆਮ ਆਦਮੀ ਪਾਰਟੀ' (ਆਪ) ਨੇ ਬੁੱਧਵਾਰ ਨੂੰ ਬੇਰੋਜ਼ਗਾਰ ਲਾਈਨਮੈਨਾਂ 'ਤੇ ਬਠਿੰਡਾ ਪੁਲਿਸ ਵੱਲੋਂ ਬਦਲੇ ਦੀ ਭਾਵਨਾ ਨਾਲ ਦਰਜ ਕੀਤੇ ਗਏ ਝੁਠੇ ਮਾਮਲੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।
ਆਸਟਰੇਲੀਆ ਵੱਲ੍ਹੋਂ ਪੰਜਾਬ ਸਕੂਲ ਸਿੱਖਿਆ ਬੋਰਡ ਤੋ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵੀਜ਼ਾ ਨਾ ਦੇਣ ਦੇ ਚਰਚੇ ਸੰਬੰਧੀ ਆਸਟਰੇਲੀਆ ਦੇ ਆਵਾਸ ਅਤੇ ਸਰਹੱਦ ਸੁਰੱਖਿਆ ਵਿਭਾਗ ਨੇ ਅੱਜ ਇਹ ਸਪਸ਼ਟ ਕਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੜ੍ਹਾਈ ਵੀਜ਼ਾ ਜਾਰੀ ਨਾ ਹੋਣ ਦਾ ਇਕਹਿਰਾ ਕਾਰਨ ਨਹੀ ਹੈ ਸਥਾਨਕ ਜਨਤਕ ਰੇਡੀਓ ਐਸ.ਬੀ.ਐਸ ਨੂੰ ਦਿੱਤੀ ਗਈ ਜਾਣਕਾਰੀ 'ਚ ਵਿਭਾਗ ਦੇ ਬੁਲਾਰੇ ਨੇ ਕਿਹਾ ਹੈ ਕਿ ਸਹੀ ਮਾਅਨਿਆਂ 'ਚ ਆਸਟਰੇਲੀਆ ਆਓਣ ਵਾਲੇ ਆਰਜ਼ੀ ਆਵਾਸੀਆਂ ਲਈ ਸ਼ਰਤਾਂ 'ਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਜਿਹਾ ਕੋਈ ਫੈਸਲਾ ਸਾਹਮਣੇ ਨਹੀਂ ਆਇਆ ਕਿ ਸਿਰਫ਼ ਪੰਜਾਬ ਸਕੂਲ ਤੋਂ ਪੜ੍ਹਾਈ ਕਰਨ ਵਾਲਿਆਂ ਨੂੰ ਵੀਜ਼ੇ ਤੋਂ ਨਾਂਹ ਕੀਤੀ ਜਾਵੇ ।
ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਵਲੋਂ ਕਨੇਡਾ ਦੀ ਪਾਰਲੀਮੈਂਟ ਵਿੱਚ ਵਿਸਾਖੀ ਮੌਕੇ ਰਖਾਏ ਅਖੰਡ ਪਾਠ ਸਾਹਿਬ ਅਤੇ ਕਨੇਡਾ ਦੇ ਝੰਡੇ ਬਰਾਬਰ ਨਿਸ਼ਾਨ ਸਾਹਿਬ ਨੂੰ ਝੁਲਾਏ ਜਾਣ ਦੀ ਜਿੰਨੀ ਪ੍ਰਸੰਸਾ ਕੀਤੀ ਜਾਵੇ ਓਨੀ ਥੋੜੀ ਹੈ ।
ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਇੰਟਰਨੈਸ਼ਨਲ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਸਮੇਤ ਫ਼ੈਡਰੇਸ਼ਨ ਦੀ ਅੰਤਰਰਾਸ਼ਟਰੀ ਵਰਕਿੰਗ ਕਮੇਟੀ ਦੇ ਮੈਂਬਰ ਭਾਈ ਸਿਕੰਦਰ ਸਿੰਘ ਨਿਹੰਗ ਇਟਲੀ, ਭਾਈ ਸਿਮਰਨਜੀਤ ਸਿੰਘ ਖ਼ਾਲਸਾ ਇੰਗਲੈਂਡ, ਭਾਈ ਚਰਨਜੀਤ ਸਿੰਘ ਜਰਮਨ ਅਤੇ ਭਾਈ ਰਣਜੀਤ ਸਿੰਘ ਖ਼ਾਲਸਾ ਅਮਰੀਕਾ ਨਿਵਾਸੀ ਨੇ ਅੱਜ ਸਾਂਝੇ ਤੌਰ ਤੇ ਪ੍ਰੈੱਸ ਨੋਟ ਜਾਰੀ ਕਰਦਿਆਂ ਹੋਇਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਹੈ।
ਭਾਰਤੀ ਫੌਜੀ ਵੱਲੋਂ ਇੱਕ ਵਿਦਿਆਰਥਣ ਨਾਲ ਛੇੜਛਾੜ ਕਰਨ ਦੀ ਘਟਨਾਂ ਤੋਂ ਬਾਅਦ ਪਲਿਸ/ਫੌਜ ਵੱਲੋਂ ਕੀਤੀ ਗੋਲੀਬਾਰੀ ਵਿੱਚ ਚਾਰ ਬੰਦਿਆਂ ਦੀ ਮੌਤ ਖਿਲਾਫ ਰੋਸ ਜ਼ਾਹਿਰ ਕਰ ਰਹੇ ਲੋਕਾਂ 'ਤੇ ਫੌਜ ਵੱਲੋਂ ਕੀਤੀ ਗੋਲੀਬਾਰੀ ਵਿੱਚ ਇੱਕ ਹੋਰ ਬੰਦੇ ਦੀ ਮੌਤ ਹੋ ਗਈ ਜਦੋਂਕਿ ਤਿੰਨਾਂ ਦੇ ਹੋਰ ਜ਼ਖਮੀ ਹੋਣ ਦੀਆਂ ਖਬਰਾਂ ਹਨ।
ਆਨੰਦਪੁਰ ਸਾਹਿਬ: ਸਿੱਖ ਯੂਥ ਆਫ ਪੰਜਾਬ ਨੇ ਖਾਲਸਾ ਸਾਜਨਾ ਦਿਹਾੜੇ ਨੂੰ ਸਿੱਖ ਕੌਮੀ ਦਿਵਸ ਵਜੋਂ ਮਨਾਉਦਿਆਂ ਸਿੱਖ ਰਾਸ਼ਟਰਵਾਦ ਦੇ ਵਿਸ਼ੇ ਤੇ ਇੱਕ ਵਿਚਾਰ ਗੋਸ਼ਟੀ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਸਮਾਗਮ ਆਨੰਦਪੁਰ ਸਾਹਿਬ ਵਿਖੇ ੧੭ ਅਪ੍ਰੈਲ ਨੂੰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਸਿੱਖ ਸੱਭਿਆਚਾਰ ਅਤੇ ਨਿਆਰੀ ਪਛਾਣ ਸਬੰਧੀ ਗੰਭੀਰ ਅਤੇ ਡੂੰਘੀਆਂ ਵੀਚਾਰਾਂ ਕੀਤੀਆਂ ਜਾਣਗੀਆਂ।
ਜਵਹਾਰ ਲਾਲ ਨਹਿਰੂ ਯੁਨੀਵਰਸਿਟੀ ਦੇ ਵਿਦਿਆਰਥੀਆਂ ਕਨ੍ਹਈਆ ਕੁਮਾਰ ਅਤੇ ਉਮਰ ਖਾਲਿਦ ਨੂੰ ਮਾਰਨ ਵਾਲੇ ਨੂੰ ਇਨਾਮ ਦੇਣ ਦੀ ਚਿੱਠੀ ਪਿਸਤੌਲ ਸਮੇਤ ਮਿਲਣ ਮਗਰੋਂ ਪੁਲਿਸ ਨੇ ਉਮਰ ਖਾਲਿਦ ਤੇ ਕਨ੍ਹਈਆ ਕੁਮਾਰ ਦੀ ਸੁਰੱਖਿਆ 'ਚ ਵਾਧਾ ਕੀਤਾ ਹੈ।
ਹਰਿਆਣਾ ਦੇ ਸਿਹਤ ਮੰਤਰੀ ਨੇ ਤੰਬਾਕੂ 'ਤੇ ਪੂਰਨ ਰੋਕ ਲਾਉਣ ਲਈ ਇੱਕ ਹਫਤੇ ਦਾ ਸਮਾ ਦਿੱਤਾ ਹੈ।ਤੰਬਾਕੂ ਤੋਂ ਹੋਣ ਵਾਲੀਆਂ ਖਤਰਨਾਕ ਬੀਮਾਰੀਆਂ ਤੋਂ ਬਚਾਓ ਲਈ ਸੂਬੇ ਦਾ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ।ਕੈਂਸਰ ਵਰਗੀ ਜਾਨਲੇਵਾ ਬੀਮਾਰੀਆਂ ਨੂੰ ਸੱਦਾ ਦੇਣ ਵਾਲੇ ਤੇ ਜਾਨਲੇਵਾ ਸਾਬਿਤ ਹੋ ਰਹੇ ਤੰਬਾਕੂ ਅਤੇ ਸੂਬੇ ਦੇ ਲੋਕਾਂ ਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਸਿਹਤ ਮੰਤਰੀ ਅਨਿਲ ਵਿਜ ਨੇ ਸਖ਼ਤ ਰੁੱਖ ਅਖ਼ਤਿਆਰ ਕੀਤਾ ਹੈ।
ਭਾਰਤੀ ਸੁਪਰੀਮ ਕੋਰਟ ਨੇ ਸਾਲ 2017 'ਚ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਵਾਸਤੇ ਤਿਆਰ ਕੀਤੀਆਂ ਜਾਣ ਵਾਲੀਆਂ ਫੋਟੋ ਵਾਲੀਆਂ ਵੋਟਰ ਸੂਚੀਆਂ ਸਬੰਧੀ ਦਿੱਲੀ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਅਦਾਲਤ ਨੂੰ 19 ਅਪ੍ਰੈਲ ਤੱਕ ਜਾਣਕਾਰੀ ਦੇਣ ਲਈ ਕਿਹਾ ਹੈ ।
ਕਸ਼ਮੀਰ ਵਾਦੀ ਵਿੱਚ ਭਾਰਤੀ ਫੌਜੀ ਵੱਲੋਂ ਇੱਕ ਵਿਦਿਆਰਥਣ ਨਾਲ ਛੇੜਛਾੜ ਕਰਨ ਦੀ ਘਟਨਾਂ ਤੋਂ ਬਾਅਦ ਹੁਣ ਤੱਕ ਇੱਕ ਬੀਬੀ ਸਮੇਤ ਚਾਰ ਬੰਦਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਅੱਜ ਤੀਜੇ ਦਿਨ ਵੀ ਬੰਦ ਜਾਰੀ ਰਿਹਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।