ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਯੂਨਾਈਟਿਡ ਅਤੇ ਹੋਰ ਜੱਥੇਬੰਦੀਆਂ ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਕਾਨਫਰੰਸ਼ ਮੌਕੇ 10 ਨਵੰਬਰ 2016 ਨੂੰ ਤਲਵੰਡੀ ਸਾਬੋ ਵਿਖੇ ਸੱਦੇ ਸਰਬੱਤ ਖਾਲਸਾ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਸਰਬੱਤ ਖਾਲਸਾ ਸੱਦਣ ਦਾ ਅਧਿਕਾਰ ਸਿਰਫ਼ ਅਕਾਲ ਤਖ਼ਤ ਦੇ ਜਥੇਦਾਰ ਕੋਲ ਹੈ। ਤਖ਼ਤ ਦਮਦਮਾ ਸਾਹਿਬ ਵਿਖੇ ਕੋਈ ਅਜਿਹਾ ਇਕੱਠ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ, ਜੋ ਸਿਧਾਂਤਾਂ ਦੀ ਉਲੰਘਣਾ ਕਰਕੇ ਕੀਤਾ ਜਾ ਰਿਹਾ ਹੋਵੇ।