ਅੱਜ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਅਹਿਮ ਇਕੱਤਰਤਾ ਅੰਮ੍ਰਿਤਸਰ ਵਿੱਚ ਹੋਈ ਜਿਸ ਵਿੱਚ ਗੰਭੀਰ ਵਿਚਾਰਾ ਤੋਂ ਬਾਅਦ ਜਾਰੀ ਸਾਂਝੇ ਬਿਆਨ ਵਿੱਚ ਖਾਲੜਾ ਮਿਸ਼ਨ ਦੀ ਸਰਪ੍ਰਸਤ ਪਰਮਜੀਤ ਕੌਰ ਖਾਲੜਾ ਸਪੋਕਸਮੈਨ ਸਤਵਿੰਦਰ ਸਿੰਘ ਪਲਾਸੋਰ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਭਾਈ ਸਤਵੰਤ ਸਿੰਘ ਮਾਣਕ ਨੇ ਕਿਹਾ ਕਿ ਝੂਠੇ ਪੁਲਿਸ ਮੁਕਾਬਲਿਆਂ ਅਤੇ ਨਸ਼ਿਆ ਰਾਂਹੀ ਜਵਾਨੀ ਦੀ ਨਸਲਕੁਸ਼ੀ, ਕਿਸਾਨਾਂ ਗਰੀਬਾਂ ਦੇ ਕਰਜੇ ਤੇ ਮੁਕੰਮਲ ਲੀਕ, ਰਾਜਨੀਤਿਕਾਂ ਤੇ ਅਫਸਰਸ਼ਾਹੀ ਦੀਆਂ ਜਾਇਦਾਦਾਂ ਦੀ ਪੜਤਾਲ 2017 ਦੀਆਂ ਚੋਣਾਂ ਦੇ ਅਹਿਮ ਮੁੱਦੇ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਪਾਰਟੀਆਂ ਨੂੰ ਇਨ੍ਹਾਂ ਮੁੱਦਿਆ ਬਾਰੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।