Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 23, 2016

April 23, 2016

21 ਸਾਲ ਤੋਂ ਜੇਲ੍ਹ ਦੀਆਂ ਕਾਲ ਕੋਠੜੀਆਂ ਵਿੱਚ ਰਹਿਣ ਤੋਂ ਬਾਅਦ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਨੂੰ 21 ਦਿਨ ਦੀ ਪੈਰੋਲ ਤੇ ਰਿਹਾਈ ਹੋ ਗਈ। ਰਿਹਾਈ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਪ੍ਰੋ:ਭੁਲਰ ਨੇ ਸਿਰਫ ਐਨਾ ਹੀ ਕਿਹਾ 'ਸਭ ਦਾ ਧੰਨਵਾਦ'।
ਪਿਛਲੇ ਦਿਨੀ ਜਰਮਨ ਦੇ ਗੁਰਦੁਆਰਾ ਸਾਹਿਬ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਪਾਕਿਸਤਨ ਵਿੱਚ ਇਮਰਾਨ ਖਾਨ ਦੀ ਪਾਰਟੀ ਦੇ ਵਿਧਾਇਕ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰ. ਸੂਰਨ ਸਿੰਘ ਦੇ ਦਿਨ ਦਿਹਾੜੇ ਹੋਏ ਕਤਲ ਨੂੰ ਬਾਹਰਲੇ ਮੁਲਕਾਂ ਵਿੱਚ ਵੱਸਦੀ ਸਿੱਖ ਕੌਮ ਨੂੰ ਲੱਗਿਆ ਇੱਕ ਹੋਰ ਝਟਕਾ ਦੱਸਦਿਆਂ ਦਲ ਖਾਲਸਾ ਨੇ ਕਿਹਾ ਕਿ ਇਸ ਨਾਲ ਸਮੁੱਚੀ ਸਿੱਖ ਕੌਮ ਝੰਜੋੜੀ ਗਈ ਹੈ।
ਸਵਰਨਜੀਤ ਸਿੰਘ ਖਾਲਸਾ ਪ੍ਰਧਾਨ ਸਿੱਖ ਸੇਵਕ ਸੁਸਾਇਟੀ ‘ਅਮਰੀਕਾ ਜੋਨ’ ਨੂੰ ਸਿਟੀ ਆਫ਼ ਨਾਰਵਿਚ ਕਨੈਟੀਕੇਟ ਸਟੇਟ ਵਿਚ ਕਮਿਸ਼ਨ ਆਫ਼ ਸਿਟੀ ਪਲਾਨ ਦਾ ਮੈਂਬਰ ਚੁਣਿਆ ਗਿਆ ਹੈ। ਉਹ ਕੰਪਿਊਟਰ ਸਾਇੰਸ ਵਿਚ ਮਾਸਟਰ ਡਿਗਰੀ ਹੈ ਅਤੇ ਅਮਰੀਕਾ ਵਿਚ ਨਸਲਵਾਦ ਵਿਰੁੱਧ ਆਵਾਜ਼ ਬੁਲੰਦ ਕਰ ਰਿਹਾ ਤੇ ਜਾਤੀ ਤੇ ਨਸਲ ਤੋਂ ਉੱਠ ਕੇ ਸਾਮਾਜਿਕ ਸੇਵਾਵਾਂ ਵਿਚ ਮਹਾਨ ਯੋਗਦਾਨ ਪਾਇਆ ਹੈ।ਸਿਟੀ ਕੌਂਸਲ ਨੇ ਇਸੇ ਕਰਕੇ ਉਸ ਨੂੰ ਕਮਿਸ਼ਨ ਆਨ ਸਿਟੀ ਪਲੇਨਿੰਗ ਦਾ ਮੈਂਬਰ ਚੁਣਨ ਦਾ ਫੈਸਲਾ ਕੀਤਾ ਹੈ।
9 ਅਪ੍ਰੈਲ, 2016 ਨੂੰ "ਸੰਵਾਦ" ਵੱਲੋਂ ਲੁਧਿਆਣਾ ਵਿਖੇ "ਨੈਸ਼ਨਲਇਜ਼ਮ: ਮੌਜੂਦਾ ਸੰਧਰਭ ਵਿਚ" ਵਿਸ਼ੇ ਉੱਤੇ ਕਰਵਾਏ ਗਏ ਸੈਮੀਨਾਰ ਦੌਰਾਨ ਸ. ਅਜਮੇਰ ਸਿੰਘ ਨੇ ਆਪਣੇ ਵਖਿਆਨ ਦੌਰਾਨ ਭਾਰਤੀ ਰਾਸ਼ਟਰਵਾਦ ਦੇ ਮੁਢ ਦੀ ਨਿਸ਼ਾਨ ਦੇਹੀ ਕੀਤੀ ਸੀ।
“ਕੋਹਿਨੂਰ ਹੀਰਾ” ਮਹਾਰਾਜਾ ਰਣਜੀਤ ਸਿੰਘ ਦੀ ਖਾਲਸਾ ਲਹੌਰ ਹਕੂਮਤ ਦੀ ਮਲਕੀਅਤ ਹੈ ਅਤੇ ਜਿਸ ਉਤੇ ਕੇਵਲ ਅਤੇ ਕੇਵਲ ਸਿੱਖ ਕੌਮ ਦਾ ਹੀ ਹੱਕ ਹੈ। ਉਸ ਨੂੰ ਕਦੀ ਹਿੰਦ ਜਾਂ ਪੰਜਾਬ ਦਾ ਕਹਿ ਕੇ ਸਿੱਖ ਕੌਮ ਦੇ ਅਧਿਕਾਰ ਨੂੰ ਚੁਨੌਤੀ ਦੇਣ ਦੀ ਖੁਦ ਹੀ ਗੁਸਤਾਖੀ ਕੀਤੀ ਜਾ ਰਹੀ ਹੈ। ਜਿਸ ਨੂੰ ਸਿੱਖ ਕੌਮ ਕਤਈ ਬਰਦਾਸ਼ਤ ਨਹੀਂ ਕਰੇਗੀ।”ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇਜਾਰੀ ਭਿਆਨ ਵਿੱਚ ਕੀਤਾ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾ ਜਨਰਲ ਇਜਲਾਸ (ਈ. ਜੀ. ਐਮ.) ਸੁੱਖ-ਸ਼ਾਂਤੀ ਨਾਲ ਨੇਪਰੇ ਚੜ੍ਹਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲ੍ਹੀ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ, ਜਿਸ ਵਿਚ ਜਨਰਲ ਸਕੱਤਰ ਦੀ ਰਿਪੋਰਟ ਤੇ ਖਜ਼ਾਨਚੀ ਦੀ ਰਿਪੋਰਟ ਤੋਂ ਇਲਾਵਾ ਗੁਰੂ ਘਰ ਦੀ ਜਾਇਦਾਦ ਨੂੰ ਵੇਚਣ ਬਾਰੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ।
ਪਿਛਲੇ ਦਿਨੀ ਜਰਮਨੀ ਦੇ ਸ਼ਹਿਰ ਐਸਨ ਦੇ ਗੁਰਦੁਆਰਾ ਨਾਨਕਸਰ 'ਚ ਬੀਤੇ ਦਿਨੀਂ ਹੋਏ ਧਮਾਕੇ ਦੇ ਮਾਮਲੇ 'ਚ ਉਥੇ ਚੱਲ ਰਹੀ ਜਾਂਚ ਸਬੰਧੀ ਭਾਰਤ ਨੇ ਅੱਜ ਕਿਹਾ ਕਿ ਸਰਕਾਰ ਚਲ ਰਹੀ ਜਾਂਚ ਨੂੰ ਨੇੜਿਓ ਵਾਚ ਰਹੀ ਹੈ ਅਤੇ ਜਰਮਨ ਸਰਕਾਰ ਦੇ ਸੰਪਰਕ 'ਚ ਹੈ ।
ਵੱਖ-ਵੱਖ ਦੇਸ਼ਾਂ ਵਿੱਚ ਨਸਲੀ ਹਮਲਿਆਂ ਦਾ ਸ਼ਿਕਾਰ ਹੋਰ ਰਹੀ ਸਿੱਖ ਕੌਮ ਦੀ ਸਹਾਇਤਾ ਲਈ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ।
ਸਿੱਖ ਹਿੱਤਾਂ ਲਈ ਕੰਮ ਕਰੀ ਸੰਸਥਾ ਸਿੱਖਸ ਫਾਰ ਜਸਟਿਸ ਵੱਲੋਂ ਕੀਤੀ ਸ਼ਿਕਾਇਤ 'ਤੇ ਰੈਲੀਆਂ ਰੱਦ ਹੋਣ ਦੇ ਰੋਸ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪੱਤਰ ਲਿਖਿਆ ਹੈ।
ਬਾਦਲ ਸਰਕਾਰ ਵੱਲੋਂ ਪੰਜਾਬ ਦੀ ਮਾਲੀ ਹਾਲਤ ਵਧੀਆ ਹੋਣ ਦੇ ਪਾਏ ਜਾ ਰਹੇ ਰੌਲੇ ਦੀ ਫੂਕ ਇੰਡੀਆ ਰੇਟਿੰਗਸ ਏਜ਼ੰਸੀ ਨੇ ਕੱਢ ਦਿੱਤੀ ਹੈ। ਇੰਡੀਆ ਰੇਟਿੰਗਸ ਏਜੰਸੀ ਦਾ ਕਹਿਣਾ ਕਿ ਪੰਜਾਬ ਦੀ ਵਿਤੀ ਹਾਲਤ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਹੁਣ ਇਹ ਬਹੁਤ ਹੀ ਸੰਕਟਪੂਰਣ ਸਥਿਤੀ 'ਚ ਪਹੁੰਚ ਗਈ ਹੈ ਜਿਹੜਾ ਆਪਣੇ ਗੋਦਾਮਾਂ ਚੋਂ 20 ਹਜ਼ਾਰ ਕਰੋੜ ਦਾ ਅਨਾਜ ਲਾਪਤਾ ਹੋਣ ਕਾਰਨ ਵਿਵਾਦ ਦਾ ਕੇਂਦਰ ਬਣਿਆਂ ਹੋਇਆ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।