Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 24, 2016

April 24, 2016

ਅੱਜ ਇੱਥੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਸਰਪ੍ਰਸਤ ਬੀਬੀ ਪਰਮਜੀਤ ਕੌਰ ਖਾਲੜਾ, ਪ੍ਰਧਾਨ ਹਰਮਨਦੀਪ ਸਿੰਘ ਸਰਹਾਲੀ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾਂ,ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਸ਼੍ਰੀ ਦਰਬਾਰ ਸਾਹਿਬ ਤੇ ਫੌਜੀ ਹਮਲਾ ਹਿੰਦੂਤਵੀ ਸ਼ਕਤੀਆਂ (ਇੰਦਰਾਕਿਆਂ, ਭਾਜਪਾਕਿਆਂ, ਆਰ.ਐਸ.ਐਸ.ਕਿਆਂ) ਵੱਲੋਂ ਸਿੱਖੀ ਨਾਲ 5 ਸਦੀਆਂ ਪੁਰਾਣਾ ਵੈਰ ਕੱਢਣ ਲਈ ਕੀਤਾ ਗਿਆ ਸੀ, ਉੱਥੇ ਬਾਦਲਕੇ ਆਪਣੀ ਰਾਜਨੀਤਿਕ ਮੌਤ ਦੇ ਡਰੋਂ ਸੰਤ ਜਰਨੈਲ ਸਿੰਘ ਭਿੰਡਰਾਵਾਲਿਆ ਦੀ ਮੌਤ ਚਾਹੁੰਦਿਆ ਇਸ ਯੋਜਨਾਬੰਦੀ ਵਿੱਚ ਸ਼ਾਮਿਲ ਹੋਏ।
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਨਵੇਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਤਿੰਨ ਮੈਂਬਰੀ ਪੈਨਲ ਦਾ ਗਠਨ ਕਰ ਦਿੱਤਾ ਹੈ, ਜੋ ਭਵਿੱਖ ਵਿੱਚ ਹੋਣ ਵਾਲੀ ਹਰ ਇੱਕ ਛੋਟੇ ਵੱਡੇ ਆਗੂ ਦੇ ਸ਼ਾਮਲ ਹੋਣ ਸਬੰਧੀ ਆਖਰੀ ਫ਼ੈਸਲਾ ਲਵੇਗਾ। ਇਸਦੇ ਨਾਲ ਹੀ ਪਾਰਟੀ ਦੇ ਸਾਰੇ ਆਗੂਆਂ, ਜੋਨਲ ਇੰਚਾਰਜਾਂ, ਸੈਕਟਰ ਇੰਚਾਰਜਾਂ ਅਤੇ ਕੇਂਦਰੀ ਆਬਰਜਵਰਾਂ ਉੱਤੇ ਆਪਣੇ ਪੱਧਰ ਉੱਤੇ ਕਿਸੇ ਨੂੰ ਪਾਰਟੀ ਵਿੱਚ ਸ਼ਾਮਿਲ ਕਰਣ ਸਬੰਧੀ ਰੋਕ ਲਗਾ ਦਿੱਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਦੀਆਂ ਸਿਰ 'ਤੇ ਹਨ ਅਤੇ ਆਮ ਆਦਮੀ ਪਾਰਟੀ ਨੇ ਜਿੱਥੇ ਆਪਣੇ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਉੱਥੇ ਅਜੇ ਤੱਕ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਨਹੀਂ ਐਲਾਨਿਆ। ਚੋਣਾਂ ਤੋਂ ਪਹਿਲਾਂ ਕਿਸੇ ਵੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਦਾਅਵੇਦਾਰ ਦਾ ਨਾਂ ਐਲਾਨ ਬਹੁਤ ਜਰੂਰੀ ਹੁੰਦਾ ਹੈ।
ਆਮ ਆਦਮੀ ਪਾਰਟੀ (ਆਪ) ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ 25 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਨੇ 16 ਮੈਂਬਰੀ ਚੋਣ ਪ੍ਰਚਾਰ ਕਮੇਟੀ ਤੇ 5 ਮੈਂਬਰੀ ਸਕਰੀਨਿੰਗ ਕਮੇਟੀ ਦਾ ਵੀ ਐਲਾਨ ਕਰ ਦਿੱਤਾ ਹੈ । ਪਾਰਟੀ ਨੇ ਸੰਭਾਵਨਾ ਜਤਾਈ ਹੈ ਕਿ ਮਈ ਮਹੀਨੇ ਦੇ ਅੰਤ ਤੱਕ ਪਹਿਲੀ ਸੂਚੀ ਤੇ ਜੂਨ ਦੇ ਅੰਤ ਤੱਕ ਸਾਰੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ।
ਸਿੱਖਾਂ ਨੂੰ ਮਜ਼ਾਕੀਆ ਲਹਿਜ਼ੇ ਵਿੱਚ ਪੇਸ਼ ਕਰਦੀ ਫਿਲਮ ਸੰਤ ਬੰਤਾ ਪ੍ਰਾਈਵੇਟ ਲਿਮਟਿਡ 'ਤੇ ਪੰਜਾਬ ਸਰਕਾਰ ਨੇ ਪਾਬੰਦੀ ਲਾ ਦਿੱਤੀ ਹੈ।ਰਾਜ ਸਰਕਾਰ ਵੱਲੋਂ ਅੱਜ ਰਾਤ ਇਸ ਸਬੰਧੀ ਹੁਕਮ ਜਾਰੀ ਕੀਤਾ ਗਿਆ ।ਜਿਸ ਅਨੁਸਾਰ ਇਸ ਫ਼ਿਲਮ ਨੂੰ ਰਾਜ ਦੇ ਸਿਨੇਮਿਆਂ 'ਚ ਦਿਖਾਉਣ 'ਤੇ ਅਗਲੇ ਹੁਕਮਾਂ ਤੱਕ ਪਾਬੰਦੀ ਰਹੇਗੀ ।
ਅੱਜ ਸ਼ਾਮੀਂ ਕਰੀਬ ਸਵਾ ਛੇ ਵਜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸ਼ਿਵ ਸੈਨਾ ਆਗੂ ਦੁਰਗਾ ਪ੍ਰਸ਼ਾਦ ਗੁਪਤਾ (40) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਹਾਇਕ ਸੂਰਨ ਸਿੰਘ ਦੇ ਕਤਲ ਦੀ ਪਾਕਿਸਤਾਨੀ ਤਾਲਿਬਾਨ ਜ਼ਿੰਮੇਵਾਰੀ ਲਈ ਹੈ ।
ਸਿੱਖ ਸਿਆਸੀ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ 21 ਸਾਲ ਬਾਅਦ 21 ਦਿਨਾਂ ਵਾਸਤੇ ਅੱਜ ਪੈਰੋਲ ’ਤੇ ਰਿਹਾਅ ਹੋ ਗਏ ਹਨ। ਰਿਹਾਅ ਹੋਣ ਤੋਂ ਬਾਅਦ ਪ੍ਰੋ. ਭੁੱਲਰ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੱਥਾ ਟੇਕਿਆ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਅੱਜ ਸ਼ਾਮ ਨੂੰ ਜੇਲ੍ਹ ਵਿਭਾਗ ਵੱਲੋਂ ਉਸ ਦੀ ਪੈਰੋਲ ’ਤੇ ਰਿਹਾਈ ਸਬੰਧੀ ਹੁਕਮ ਦਿੱਤੇ ਗਏ ਅਤੇ ਮਗਰੋਂ ਉਸ ਦੀ ਪਤਨੀ ਨਵਨੀਤ ਕੌਰ ਉਸ ਨੂੰ ਹਸਪਤਾਲ ਤੋਂ ਘਰ ਲੈ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।