ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿਲੀ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਪਾਕਿਸਤਾਨ ਜੱਥਾ ਨਾ ਭੇਜਣ ਦੇ ਲਏ ਗਏ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੱਕੜ ਦੁਆਰਾ ਲਿਆ ਗਿਆ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹੋਂਦ ਹਸਤੀ ਤੇ ਮੱਕੜ ਦੀ ਪ੍ਰਧਾਨਗੀ ਦੇ ਕੱਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ।
ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੁਆਰਾ ਪੈਦਾ ਕੀਤਾ ਗਿਆ, ਨਸ਼ੇ ਦਾ ਦੈਂਤ ਹੁਣ ਆਪਣੇ ਰਚਨਹਾਰ ਨੂੰ ਨਿਗਲਣ ਲਈ ਤਿਆਰ ਬਰ ਤਿਆਰ ਹੈ। ਛੋਟੇਪੁਰ ਨੇ ਪੁਛਿਆ ਕਿ ਜੇਕਰ ਈਡੀ ਦੁਆਰਾ ਨਸ਼ੇ ਦਾ ਮਾਮਲੇ ਵਿਚ ਮੰਤਰੀ ਸਵਰਣ ਸਿੰਘ ਫਿਲੌਰ ਦੇ ਪੁੱਤਰ ਦਾ ਨਾਮ ਨਸ਼ਰ ਕਰਨ ਤੋਂ ਬਾਅਦ ਉਸ ਤੋਂ ਅਸਤੀਫਾ ਲਿਆ ਜਾ ਸਕਦਾ ਹੈ ਤਾਂ ਉਸੇ ਸਰਕਾਰ ਵਿਚ ਮੰਤਰੀ ਬਿਕਰਮ ਮਜੀਠੀਆ ਅਤੇ ਮੁੱਖ ਪਾਰਲੀਮੈਂਟਰੀ ਸਕੱਤਰ ਅਵਿਨਾਸ਼ ਚੰਦਰ ਨੂੰ ਉਸੇ ਤਰ੍ਹਾਂ ਦੇ ਦੋਸ਼ਾਂ ਲਈ ਸਰਕਾਰ ਤੋਂ ਚਲਦਾ ਕਿਉਂ ਨਹੀਂ ਕੀਤਾ ਗਿਆ।
ਸੀਨੀਅਰ ਪੱਤਰਕਾਰ ਸ. ਜਸਪਾਲ ਸਿੰਘ ਸਿੱਧੂ ਦੀ ਪੁਸਤਕ “ਸੰਤ ਭਿੰਡਰਾਂਵਾਲੇ ਦੇ ਰੂ-ਬ-ਰੂ: ਜੂਨ 1984 ਦੀ ਪੱਤਰਕਾਰੀ” ਦੇ ਹਵਾਲੇ ਨਾਲ ‘ਸੰਵਾਦ’ ਵਿਚਾਰ ਮੰਚ ਵਲੋਂ 4 ਜੂਨ, 2016 ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ “ਸਿੱਖ ਸੰਘਰਸ਼ ਦੀ ਸਿਧਾਂਤਕ ਸੇਧ ਤੇ ਪੈਂਤੜਿਆਂ ਦੀ ਪੜਚੋਲ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਯੋਗੇਂਦਰ ਯਾਦਵ ਦੇ ਸਵਰਾਜ ਅਭਿਆਨ ਦੇ ਪੰਜਾਬ ਯੂਨਿਟ ਵੱਲੋਂ ਬਣਾਈ ਸਵਰਾਜ ਪਾਰਟੀ ਨੂੰ ‘ਆਪ’ ਦੇ ਦੋ ਸਾਂਸਦਾ ਨੇ ਸਮਰਥਨ ਦਿੱਤਾ ਹੈ। ਇਸ ਸਮਰਥਨ ਦਾ ਆਡੀਓ ਤੇ ਵੀਡੀਓ ਸਬੂਤ ਵੀ ਮੌਜੂਦ ਹੈ। ਸਵਰਾਜ ਪਾਰਟੀ ਦੇ ਪ੍ਰਧਾਨ ਨੇ ਇਹ ਦਾਅਵਾ ਕੀਤਾ ਹੈ। ਕੱਲ੍ਹ ਸਵਰਾਜ ਪਾਰਟੀ ਬਣਦਿਆਂ ਹੀ ਦਾਅਵਾ ਕੀਤਾ ਗਿਆ ਸੀ ਕਿ ‘ਆਪ’ ਸੰਸਦ ਡਾ ਧਰਮਵੀਰ ਗਾਂਧੀ ਤੇ ਹਰਿੰਦਰ ਸਿੰਘ ਖਾਲਸਾ ਨੇ ਸਮਰਥਨ ਦੇ ਦਿੱਤਾ ਹੈ। ਪਰ ਖਾਲਸਾ ਤੇ ਗਾਂਧੀ ਨੇ ਅਜਿਹਾ ਕੋਈ ਵੀ ਸਮਰਥਨ ਦਿੱਤੇ ਜਾਣ ਤੋਂ ਇਨਕਾਰ ਕਰ ਦਿੱਤਾ ਸੀ।
ਪੀਲੀਭੀਤ ਜੇਲ੍ਹ ਕਾਂਡ ਦੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਅਤੇ ਦੋਸ਼ੀਆਂ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧੀ ਕਾਨੂੰਨੀ ਚਾਰਾਜੋਈ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਦਿੱਲੀ ਕਮੇਟੀ ਨੇ ਇਨ੍ਹਾਂ ਪੀੜਤਾਂ ਨੂੰ ਆਰਥਿਕ ਮਦਦ ਦੇਣ ਦਾ ਵੀ ਭਰੋਸਾ ਦਿੱਤਾ ਹੈ। 8 ਅਤੇ 9 ਨਵੰਬਰ 1994 ਦੀ ਦਰਮਿਆਨੀ ਰਾਤ ਨੂੰ ਪੀਲੀਭੀਤ ਦੀ ਜੇਲ੍ਹ ਵਿੱਚ ਵਾਪਰੀ ਘਟਨਾ ਵਿੱਚ 7 ਸਿੱਖਾਂ ਦੀ ਮੌਤ ਹੋ ਗਈ ਸੀ ਜਦਕਿ 21 ਜਣੇ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿਚੋਂ ਕਈ ਉਮਰ ਭਰ ਲਈ ਅਪਾਹਜ ਹੋ ਚੁੱਕੇ ਹਨ।
ਲੁਧਿਆਣਾ ਬਾਰ ਐਸੋਸੀਏਸ਼ਨ ਦੇ 100 ਤੋਂ ਵਧੇਰੇ ਮੈਂਬਰ ਵਕੀਲਾਂ ਦੇ ਇੱਕ ਗਰੁੱਪ ਨੇ ਸਾਬਕਾ ਅਟਾਰਨੀ ਜਨਰਲ ਵਕੀਲ ਅਮਰਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਵਿੱਚ ਸ਼ਾਮਲ ਹੋਏ ਵਕੀਲਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਮਾਗਮ ਵਿੱਚ ਜ਼ੋਨ ਕੋਆਰਡੀਨੇਟਰ ਕਰਨਲ ਸੀ ਐੱਮ ਲਖਨਪਾਲ ਅਤੇ ‘ਆਪ’ ਦੇ ਕਿਸਾਨ ਅਤੇ ਲੇਬਰ ਵਿੰਗ ਦੇ ਸੂਬਾ ਜਨਰਲ ਸਕੱਤਰ ਆਹਿਬਾਬ ਸਿੰਘ ਗਰੇਵਾਲ, ਆਈ. ਐਚ. ਆਰ. ਓ. ਦੇ ਸਾਬਕਾ ਪ੍ਰਧਾਨ ਡੀ ਐੱਸ ਗਿੱਲ, ਵਰਿੰਦਰ ਖਾਰਾ ਤੇ ਐਡਵੋਕੇਟ ਇੰਦਰਜੀਤ ਸਿੰਘ ਹਾਜ਼ਰ ਸਨ।
ਜਾਟ ਰਾਖਵਾਂਕਰਨ ਸੰਘਰਸ਼ ਕਮੇਟੀ ਨੇ ਸਰਕਾਰੀ ਨੌਕਰੀਆਂ 'ਚ ਰਾਖਵਾਂਕਰਨ ਦੇ ਲਈ 5 ਜੂਨ ਤੋਂ ਹਰਿਆਣਾ ਵਿਚ ਫਿਰ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ।
ਮੂਲ ਨਾਨਕਸ਼ਾਹੀ ਅਤੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ (ਬਿਕਰਮੀ ਰੂਪੀ) ਦੇ ਵਿਵਾਦ ਕਾਰਨ ਸਿੱਖ ਹਲਕਿਆਂ 'ਚ ਧਾਰਮਿਕ ਦਿਹਾੜੇ ਮਨਾਉਣ ਸਬੰਧੀ ਦੁਬਿਧਾ ਅਜੇ ਵੀ ਬਰਕਰਾਰ ਹੈ, ਜਿਸ ਦਾ ਪ੍ਰਭਾਵ ਹੁਣ ਪੰਜਵੀਂ ਪਾਤਸ਼ਾਹੀ ਦੇ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ 'ਤੇ ਪਵੇਗਾ।
ਮੀਡੀਆ ਵਿਚ ਛਪੀ ਰਿਪੋਰਟ ਮੁਤਾਬਕ ਪ੍ਰਸ਼ਾਸਨ ਨੇ ਜਲੰਧਰ ਵਿਚ ਪੈਰਾ ਮਿਲਟਰੀ (ਇੰਡੋ-ਤਿੱਬਤ ਬਾਰਡਰ ਪੁਲਿਸ) ਲਾਈ ਅਤੇ ਪੰਜਾਬ ਪੁਲਿਸ ਦੀ ਨਫਰੀ ਵੀ ਵਧਾ ਦਿੱਤੀ ਗਈ ਹੈ।
ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਗੜ੍ਹੀ ਗੁਰਦਾਸ ਨੰਗਲ ਤੋਂ ਗੁਰਦੁਆਰਾ ਸ਼ਹੀਦੀ ਸਥਾਨ ਬਾਬਾ ਬੰਦਾ ਸਿੰਘ ਬਹਾਦਰ ਮਹਿਰੌਲੀ ਤਕ ਸਜਾਏ ਗਏ ਨਗਰ ਕੀਰਤਨ ਪ੍ਰਤੀ ਦਿੱਲੀ ਦੀਆਂ ਸੰਗਤਾਂ ਵੱਲੋਂ ਮੌਸ਼ਮ ਦੀ ਪਰਵਾਹ ਨਾ ਕਰਦੇ ਹੋਏ ਵਿਖਾਈ ਗਈ ਸ਼ਰਧਾ ਅਤੇ ਉਤਸ਼ਾਹ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦਾ ਧੰਨਵਾਦ ਕੀਤਾ ਹੈ।
Next Page »