Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 3, 2016

May 3, 2016

ਭਾਈ ਗੁਰਦੀਪ ਸਿੰਘ ਖੈੜਾ, ਜਿਹੜੇ ਕਿ ਕਰਨਾਟਕ ਦੀ ਜੇਲ੍ਹ ਵਿਚ ਬੰਦ ਸਨ, ਕੁਝ ਸਮਾਂ ਪਹਿਲਾਂ ਹੀ ਉਹ ਅੰਮ੍ਰਿਤਸਰ ਦੀ ਸੈਂਟਰਲ ਜੇਲ੍ਹ ਵਿਚ ਤਬਦੀਲ ਹੋਏ ਸੀ ਅਤੇ ਹੁਣ 27 ਸਾਲਾਂ ਬਾਅਦ ਰਿਹਾਅ ਹੋਏ ਹਨ। ਰਿਹਾਈ ਉਪਰੰਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਉਹਨਾਂ ਨਾਲ ਮੁਲਾਕਾਤ ਕਰਨ ਉਹਨਾਂ ਦੇ ਪਿੰਡ ਜਲੂਪੁਰ ਖੈੜਾ ਪਹੁੰਚੇ। ਮੁਲਾਕਾਤ ਦੌਰਾਨ ਉਹਨਾਂ ਨੇ ਇਸ ਗੱਲ ਦਾ ਸ਼ਿਕਵਾ ਕੀਤਾ ਕਿ ਲੰਮੀ ਜੇਲ੍ਹ ਯਾਤਰਾ ਦੌਰਾਨ ਉਹਨਾਂ ਨੂੰ ਅਕਾਲੀ ਦਲ ਅੰਮ੍ਰਿਤਸਰ ਦਾ ਕੋਈ ਵੀ ਆਗੂ ਮਿਲਣ ਨਹੀਂ ਗਿਆ।
ਦੁਬਈ ਅਤੇ ਵਰਜੀਨੀਆ ਵਿਖੇ ਅਰਦਾਸ ਨੂੰ ਬਦਲਣ, ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਵਿੱਚ ਤਬਦੀਲੀ ਕਰਨ ਅਤੇ ਨਿਤਨੇਮ ਦੀਆਂ ਬਾਣੀਆਂ ਨੂੰ ਬਦਲਣ ਦੀਆਂ ਘਟਨਾਵਾਂ ਦਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਸਖਤ ਨੋਟਿਸ ਲਿਆ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਯੂ.ਪੀ. ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਤੌਰ ’ਤੇ ਮਜਬੂਤ ਕਰਨ ਤੋਂ ਇਲਾਵਾ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ 40-45 ਅਜਿਹੀਆਂ ਸੀਟਾਂ ਦੀ ਭਾਲ ਕੀਤੀ ਜਾਏਗੀ ਜਿੱਥੇ ਸਿੱਖਾਂ ਅਤੇ ਪੰਜਾਬੀ ਭਾਈਚਾਰੇ ਦੀ ਬਹੁਗਿਣਤੀ ਹੋਵੇ ਅਤੇ ਜਿਥੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰਾਂ ਦੀ ਜਿੱਤ ਦੀ ਵੱਧ ਸੰਭਾਵਨਾ ਹੋਵੇ।
ਹਰਿਆਣਾ ਸਟਾਫ ਸਲੈਕਸ਼ਨ ਕਮਿਸ਼ਨ ਦੀ ਅੰਬਾਲਾ ਵਿਖੇ ਕੱਲ੍ਹ ਹੋਈ ਪ੍ਰੀਖਿਆ ਦੌਰਾਨ ਸਿੱਖ ਪ੍ਰੀਖਿਆਰਥੀਆਂ ਦੇ ਕਕਾਰ ਉਤਰਵਾ ਕੇ ਪ੍ਰੀਖਿਆ ਦੇਣ ਲਈ ਮਜਬੂਰ ਕਰਨ ਦੇ ਮਸਲੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਤਰ ਨੂੰ ਲਿਖੇ ਪੱਤਰ ਵਿਚ ਇਸ ਮੰਦਭਾਗੀ ਘਟਨਾ ਦੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਸਾਹੀਵਾਲ, ਪਾਕਿਸਤਾਨ: ਪਾਕਿਸਤਾਨ ਸਰਕਾਰ ਨੇ ਇਕ ਸਿੱਖ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਛੇ ਵਿਅਕਤੀਆਂ ਵਿਰੁਧ ਧਾਰਮਕ ਬੇਅਦਬੀ ਦੇ ਜ਼ੁਰਮ ਤਹਿਤ ਮੁਕਦਮਾ ਦਰਜ਼ ਕੀਤਾ ਹੈ। ਸਾਹੀਵਾਲ ਜਿਲ੍ਹੇ ਦੇ ਚੀਚਾਵਟਨੀ ਠਾਣੇ ਵਿਚ ਇਹ ਮਾਮਲਾ ਮਹਿੰਦਰ ਪਾਲ ਸਿੰਘ ਨਾਮੀ ਸਿੰਘ ਦੀ ਸ਼ਿਕਾਇਤ ਉੱਤੇ ਦਰਜ਼ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਅਨੁਸਾਰ ਇਕ ਬੱਸ ਰਾਹੀਂ ਮੁਲਤਾਨ ਤੋਂ ਫੈਸਲਾਬਾਦ ਜਾਂਦੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।