Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 4, 2016

May 4, 2016

ਸੂਬੇ ਵਿੱਚ ਕਿਸੇ ਮਹਾਂਮਾਰੀ ਵਾਰ ਸ਼ੁਰੂ ਹੋਈ ਗੈਂਗ ਵਾਰ ਨੇ ਅੱਜ ਅੰਮ੍ਰਿਤਸਰ ਵਿੱਚ ਦਸਤਕ ਦਿੱਤੀ ਜਿਸਦੇ ਚਲਦਿਆਂ ਦੋ ਗੈਂਗ ਦਰਮਿਆਨ ਹੋਈ ਗੋਲੀਬਾਰੀ ਕਾਰਣ ਤਿੰਨ ਵਿਅਕਤੀ ਜਖਮੀ ਹੋ ਗਏ । ਹਮਲਾਵਰ ਗੋਲੀਆਂ ਚਲਾਉਣ ਬਾਅਦ ਬੜੀ ਹੁਸ਼ਿਆਰੀ ਨਾਲ ਆਪਣੀ ਅਗਲੇਰੀ ਮੰਜ਼ਿਲ ਵੱਲ ਨਿਕਲ ਗਏ ।
ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਉਹਨਾਂ ਇਕ ਹਜ਼ਾਰ ਪਰਿਵਾਰਾਂ ਨੂੰ 2-2 ਲੱਖ ਦੀ ਮਦਦ ਦਾ ਐਲਾਨ ਕੀਤਾ ਜਿਹੜੇ ਭਾਰਤੀ ਮਹਾਂਦੀਪ ਤੋਂ ਉੱਜੜ ਕੇ ਪੰਜਾਬ ਆ ਕੇ ਵਸ ਗਏ ਸਨ। ਭਾਰਤੀ ਮੀਡੀਆ ਰਿਪੋਰਟਾਂ ਮੁਤਾਬਕ ਇਹ ਰਕਮ ਕੇਂਦਰ ਸਰਕਾਰ ਵਲੋਂ 1984 ਸਿੱਖ ਕਤਲੇਆਮ ਪੀੜਤਾਂ ਦੇ ਮੁੜ ਵਸੇਵੇ ਦੀ ਸਕੀਮ ਤਹਿਤ ਜਾਰੀ ਕੀਤੀ ਗਈ।
ਵਿਧਾਨ ਸਭਾ ਵਿਚ ਤਾਂ ਬਾਦਲ ਦਲ ਅਤੇ ਭਾਜਪਾ ਨੇ ਐਕਟ ਦਾ ਸਮਰਥਨ ਕਰਕੇ ਇਸਨੂੰ ਸਰਬਸੰਮਤੀ ਨਾਲ ਪਾਸ ਕਰਵਾ ਦਿੱਤਾ ਪਰ ਬਾਹਰ ਪੰਜਾਬ ਦੇ ਲੋਕਾਂ ਨੂੰ ਇਹ ਕਿਹਾ ਕਿ ਜੇ ਅਸੀਂ ਸੱਤਾ ਵਿਚ ਆਏ ਤਾਂ ਧਾਰਾ 5 ਨੂੰ ਵੀ ਖਤਮ ਕਰ ਦਿਆਂਗੇ ਅਤੇ ਪੰਜਾਬ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿਆਂਗੇ। ਹੁਣ ਜਦ ਬਾਦਲ ਦਲ ਦੀ ਸਰਕਾਰ ਬਣੇ ਨੂੰ 9 ਸਾਲ ਹੋ ਚੁਕੇ ਹਨ ਪਰ ਪਾਣੀਆਂ ਦੇ ਮੁੱਦੇ ‘ਤੇ ਹੋਰ ਪਾਰਟੀਆਂ ਵਾਂਗ ਇਹ ਸਿਆਸਤ ਹੀ ਕਰ ਰਹੇ ਹਨ।
ਅਖਬਾਰਾਂ ਵਿਚ ਬੀਤੇ ਦਿਨਾਂ ਤੋਂ ਨਸ਼ਰ ਹੋ ਰਹੀਆਂ ਰਿਪੋਰਟਾਂ ਅਨੁਸਾਰ ਜਥੇਦਾਰਾਂ ਦੇ ਮਾਮਲੇ ਨੂੰ ਲੈ ਕੇ ਸਿੱਖ ਧਿਰਾਂ ਵਿਚ ਟਕਰਾਅ ਭਖਣ ਦੇ ਅਸਾਰ ਹਨ, ਕਿਉਕਿ 10 ਨਵੰਬਰ 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਨਵੇਂ ਜਥੇਦਾਰਾਂ ਨੇ ਸਰਗਰਮੀ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਥਾਪੇ ਗਏ ਜਥੇਦਾਰ ਅਜੇ ਤੱਕ ਵੀ ਨਹੀਂ ਹਟਾਏ ਗਏ।
ਡਾ: ਅੰਬੇਡਕਰ ਦੇ ਜਨਮ ਦਿਨ 'ਤੇ ਉਹਨਾਂ ਦੇ ਸਨਮਾਨ 'ਚ ਕੈਲੀਫੋਰਨੀਆ ਰਾਜ ਵਿਧਾਨ ਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ।
ਪੰਜਾਬ ਵਿਚ ਆਪ ਦੇ ਲੀਡਰਾਂ ਨੂੰ ਬਾਹਰੀ ਕਹਿਣ ਵਾਲੇ ਬਾਦਲ ਹੁਣ ਯੂ.ਪੀ. ਵਿਚ ਆਪਣੇ ਆਪ ਨੂੰ ਕੀ ਕਹਾਉਣਗੇ।
ਬੀਤੀ 23 ਅਪ੍ਰੈਲ ਨੂੰ ਸਿੱਖ ਸਿਆਸੀ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੇਰੋਲ ਉੱਤੇ ਰਿਹਾਈ ਹੋਈ। 1995 ਵਿਚ ਹੋਈ ਗ੍ਰਿਫਤਾਰੀ ਤੋਂ ਬਾਅਦ ਪ੍ਰੋ. ਭੁਲਰ ਨੂੰ ਪਹਿਲੀ ਵਾਰ ਪੇਰੋਲ ਮਿਲੀ ਹੈ ਅਤੇ ਉਹ 21 ਸਾਲ ਬਾਅਦ 21 ਦਿਨਾਂ ਲਈ ਰਿਹਾਅ ਹੋਏ ਹਨ। ਜੇਲ੍ਹ ਵਿਚੋਂ ਛੁੱਟੀ ਆਉਣ ਤੋਂ ਬਾਅਦ ਪ੍ਰੋ. ਭੁੱਲਰ ਆਪਣੀ ਧਰਮ ਪਤਨੀ ਬੀਬੀ ਨਵਨੀਤ ਕੌਰ ਨਾਲ ਅੰਮ੍ਰਿਤਸਰ ਵਿਖੇ ਰਹਿ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।