Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 5, 2016

May 5, 2016

ਭਾਈ ਸਰਵਣ ਸਿੰਘ ਸੱਬਾ ਵਾਸੀ ਸਿੰਬਲ ਕੈਂਪ ਜੰਮੂ ਦੀ ਹਾਈ ਕੋਰਟ ਤੋਂ ਜ਼ਮਾਨਤ ਹੋ ਗਈ। ਸਰਵਣ ਸਿੰਘ ਕਪੂਰਥਲਾ ਜੇਲ੍ਹ ਵਿਚ ਬੰਦ ਹਨ।
ਜ਼ਿੰਦਗੀ ਨੂੰ ਅਲਵਿਦਾ ਕਹਿਣ ਲਈ ਬਲਜੀਤ ਸਿੰਘ ਨੇ ਕੋਠੇ ’ਤੇ ਚੜਕੇ ਜ਼ਹਿਰੀਲੀ ਦਵਾਈ ਪੀ ਲਈ ਤੇ ਬਾਕੀ ਬਚਦੀ ਬੋਤਲ ਹੇਠਾਂ ਸੁੱਟ ਦਿੱਤੀ ਜੋ ਬਲੂ ਦੀ ਮਾਤਾ ਨੇ ਪੀ ਲਈ। ਪ੍ਰਸ਼ਾਸਨ ਤੇ ਆੜਤੀਆ ਸਾਰਾ ਤਮਾਸ਼ਾ ਚੁਪ-ਚਾਪ ਦੇਖਦਾ ਰਿਹਾ।
ਅਮਰੀਕਾ ਦੇ ਸੂਬੇ ਵਰਜੀਨੀਆ ਵਿਖੇ ਅੰਮ੍ਰਿਤ ਸੰਚਾਰ ਮੌਕੇ ਸਿਰਫ ਦੋ ਬਾਣੀਆਂ ਪੜ੍ਹਕੇ ਮਰਿਆਦਾ ਨਾਲ ਕੀਤੇ ਖਿਲਵਾੜ ਦਾ ਗੰਭੀਰ ਨੋਟਿਸ ਲੈਂਦਿਆਂ ਸਾਲ 2015 ਵਿੱਚ ਸਿੱਖ ਕੌਮ ਨੂੰ ਧਾਰਮਿਕ ਸੇਧ ਦੇਣ ਹਿੱਤ ਅੱਗੇ ਆਏ ਭਾਈ ਸਤਨਾਮ ਸਿੰਘ ਖੰਡੇਵਾਲਾ ਤੇ ਸਾਥੀਆਂ ਨੇ ਵਿਸ਼ਵ ਭਰ ਵਿੱਚ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਅ ਰਹੇ ਪੰਜ ਪਿਆਰੇ ਸਾਹਿਬਾਨ ਨੂੰ ਬੇਨਤੀ ਰੂਪੀ ਅਪੀਲ ਕੀਤੀ ਹੈ ਕਿ: ‘ਆਉ!ਸਾਰੇ ਰਲਕੇ ਸ਼ਬਦ ਗੁਰੂ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਮੁਹਿੰਮ ਨੂੰ ਇੱਕ ਲਹਿਰ ਦੇ ਰੂਪ ਵਿੱਚ ਚਲਾਕੇ ਪੰਥ ਦੀ ਸੇਵਾ ਕਰੀਏ ਤੇ ਪੰਥ ਨੂੰ ਦਰਪੇਸ਼ ਮਸਲਿਆਂ ਨੂੰ ਗੁਰਮਤਿ ਦੀ ਰੋਸ਼ਨੀ ਵਿੱਚ ਹੱਲ ਕਰਨ ਹਿੱਤ ਯਤਨਸ਼ੀਲ ਹੋਈਏ’।
ਬੀਤੇ ਦਿਨ ਅਮੀਰੀਕੀ ਸੂਬੇ ਕੈਲੇਫੋਰਨੀਆ ਦੇ ਫਰੈਜ਼ਨੋ ਸ਼ਹਿਰ ਵਿਚ ਪੰਜਾਬ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੂੰ ਪਰਵਾਸੀ ਸਿੱਖਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਿਆ।
‘‘ਮੇਰੇ ਕੋਲ ਭਾਰਤੀ ਡਰਾਇਵਿੰਗ ਲਾਇਸੰਸ ਹੈ, ਮੇਰਾ ਪਾਸਪੋਰਟ ਦੱਸਦਾ ਹੈ ਕਿ ਮੈਂ ਭਾਰਤੀ ਹਾਂ, ਮੇਰੀ ਜੇਬ ਵਿਚ ਭਾਰਤੀ ਕਰੰਸੀ ਪਈ ਹੈ ਜਿਸ ’ਤੇ ਗਾਂਧੀ ਦੀ ਫੋਟੋ ਲੱਗੀ ਹੈ... ਇਸ ਲਈ ਮੈਨੂੰ ਇਸ ਗੱਲ ‘ਤੇ ਕੋਈ ਇਤਰਾਜ਼ ਨਹੀਂ ਕਿ ਮੈਂ ਭਾਰਤੀ ਰਾਸ਼ਟਰਵਾਦੀ ਦੇ ਤੌਰ ‘ਤੇ ਪਛਾਣਿਆ ਜਾਵਾਂ’’
ਯੂ. ਐਨ. ਆਈ ਦੇ ਸੇਵਾਮੁਕਤ ਪੱਤਰਕਾਰ ਸ. ਜਸਪਾਲ ਸਿੰਘ ਸਿੱਧੂ ਦੀ ਕਿਤਾਬ "ਸੰਤ ਭਿੰਡਰਾਂਵਾਲੇ ਦੇ ਰੂ-ਬ-ਰੂ ਜੂਨ 1984 ਦੀ ਪੱਤਰਕਾਰੀ" ਬੀਤੇ ਦਿਨੀਂ ਚੰਡੀਗੜ੍ਹ ਵਿਖੇ ਜਾਰੀ ਕੀਤੀ ਗਈ।
ਮਾਨ ਦਲ ਦੇ ਆਗੂਆਂ ਨੇ ਕਿਹਾ ਕਿ ਬੀਤੇ ਸਮੇਂ ਭਾਈ ਮੋਹਕਮ ਸਿੰਘ ਨੇ ਵਾਰ-ਵਾਰ ਐਲਾਨ ਕੀਤਾ ਸੀ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਨਕਸ਼ੇ-ਕਦਮਾਂ ਦੇ ਚੱਣਲਗੇ, ਹੁਣ ਆਪਣੇ ਕੌਲ ਤੋਂ ਫਿਰਦਿਆਂ ਉਹ ਖ਼ਾਲਿਸਤਾਨ ਦੇ ਮੁੱਦੇ ‘ਤੇ ਆਪਣੇ ਕਦਮ ਪਿੱਛੇ ਖਿੱਚ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।