ਯੂਨਾਇਟਿਡ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ, “ਪੰਜਾਬ ਤੋਂ ਬਾਹਰ ਸਿੱਖ ਸੰਗਤ ਨੇ ਜਥੇਦਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ। ਜਥੇਦਾਰਾਂ ਨੇ 10 ਮਈ ਨੂੰ ਅਕਾਲ ਤਖ਼ਤ ਸਾਹਿਬ, 13 ਮਈ ਨੂੰ ਤਖ਼ਤ ਕੇਸਗੜ੍ਹ ਸਾਹਿਬ ਅਤੇ 15 ਮਈ ਨੂੰ ਤਖ਼ਤ ਦਮਦਮਾ ਸਾਹਿਬ ਮੱਥਾ ਟੇਕਣਾ ਹੈ। ਅਸੀਂ ਇਹ ਯਾਤਰਾ ਬੁੱਧਵਾਰ ਨੂੰ ਤਖ਼ਤ ਹਜ਼ੂਰ ਸਾਹਿਬ ਤੋਂ ਸ਼ੁਰੂ ਕੀਤੀ ਸੀ।”