Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 13, 2016

May 13, 2016

ਪੰਜਾਬ ਦੇ ਵਕੀਲਾਂ ਦੀ ਟੀਮ ਨੂੰ ਅੱਜ ਉਸ ਵੇਲੇ ਵੱਡੀ ਹੈਰਾਨੀ ਹੋਈ ਜਦੋਂ ਭਾਰਤ ਸਰਕਾਰ ਵਲੋਂ ਪੇਸ਼ ਸਾਲਿਸਟਰ ਜਨਰਲ ਰਣਜੀਤ ਕੁਮਾਰ ਵਲੋਂ ਕੇਂਦਰ ਦੇ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਵਿਚ ਕੇਂਦਰ ਦੇ ਨਿਰਪੱਖ ਹੋਣ ਸਬੰਧੀ ਇਕ ਲਾਈਨ ਬੋਲਣ ਤੋਂ ਬਾਅਦ ਪੰਜਾਬ ਵਲੋਂ ਸੁਪਰੀਮ ਕੋਰਟ ਵਿਚ ਰੱਖੇ ਸਾਰੇ ਪੱਖਾਂ ਦਾ ਇਕ-ਇਕ ਕਰਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ।
ਭਾਰਤ ਦੀ ਸਭ ਤੋਂ ਨਵੀਂ ਅਤੇ ਤਾਕਤਵਰ ਜਾਂਚ ਏਜੰਸੀ ਐਨ.ਆਈ.ਏ. ਨੇ 2008 ਦੇ ਮਾਲੇਗਾਂਓ ਬੰਬ ਧਮਾਕਿਆਂ ਵਿਚ ਸਾਧਵੀ ਪ੍ਰਗਿਆ ਠਾਕੁਰ ਤੋਂ ਮਕੋਕਾ ਹਟਾਉਣ ਦਾ ਫੈਸਲਾ ਕੀਤਾ ਹੈ। ਏਜੰਸੀ ਵਲੋਂ ਕੋਰਟ ਵਿਚ ਦਾਖਲ ਚਾਰਜਸ਼ੀਟ ਵਿਚ ਸਾਧਵੀ ਸਣੇ 6 ਬੰਦਿਆਂ ਨੂੰ ਕਲੀਨ ਚਿਟ ਦਿੱਤੀ ਗਈ ਹੈ।
ਨਿਰੰਕਾਰੀ ਮੁਖੀ ਹਰਦੇਵ ਸਿੰਘ ਦੀ ਕੈਨੇਡਾ ਦੇ ਮਾਂਟਰਿਅਲ ਸ਼ਹਿਰ ਵਿਚ ਇਕ ਕਾਰ ਹਾਦਸੇ ਵਿਚ ਮੌਤ ਹੋ ਗਈ। 1980 ਵਿਚ ਨਿਰੰਕਾਰੀ ਮੁਖੀ ਗੁਰਬਚਨ ਸਿੰਘ ਦੇ ਦਿੱਲੀ ਵਿਖੇ ਕਤਲ ਤੋਂ ਬਾਅਦ ਗੁਰਬਚਨ ਸਿੰਘ ਦੇ ਲੜਕੇ ਹਰਦੇਵ ਸਿੰਘ ਨੂੰ ਨਿਰੰਕਾਰੀਆਂ ਦਾ ਮੁਖੀ ਬਣਾਇਆ ਗਿਆ ਸੀ। ਇਸ ਵੇਲੇ ਹਰਦੇਵ ਸਿੰਘ ਦੀ ਉਮਰ 62 ਸਾਲ ਦੀ ਸੀ। ਨਿਰੰਕਾਰੀਆਂ ਦੀਆਂ 27 ਦੇਸ਼ਾਂ ਵਿਚ 100 ਸ਼ਾਖਾਵਾਂ ਹਨ, ਇਨ੍ਹਾਂ ਦਾ ਮੁਖ ਦਫਤਰ ਦਿੱਲੀ ਵਿਚ ਹੈ।
ਹਵਾਈ ਯੋਜਨਾਵਾਂ ’ਤੇ ਚਰਚਾ ਕਰਨ ਲਈ ਜਨਤਾ ਦੇ ਪੈਸੇ ’ਤੇ ਵਿਦੇਸ਼ ਘੁੰਮਣ ’ਤੇ ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਘੇਰਦਿਆਂ ਕਿਹਾ ਕਿ ਹੁਣ ਵਿਦੇਸ਼ਾਂ ਵਿਚ ਜਾ ਕੇ ਯੋਜਨਾਵਾਂ ਬਣਾਉਣ ਦਾ ਕੋਈ ਫਾਇਦਾ ਨਹੀਂ। ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਦੀਆਂ ਯੋਜਨਾਵਾਂ ਹਮੇਸ਼ਾ ਤੋਂ ਹੀ ਹਕੀਕਤ ਤੋਂ ਕੋਹਾਂ ਦੂਰ ਰਹੀਆਂ ਨੇ ਅਤੇ ਉਹ ਕਦੇ ਵੀ ਸੱਚ ਨਹੀਂ ਹੋ ਸਕਦੀਆਂ।
ਜ਼ਿਕਰਯੋਗ ਹੈ ਕਿ ਭਾਈ ਮੱਖਣ ਸਿੰਘ ਬੱਬਰ ਅਮਰੀਕਾ ਦੇ ਗ੍ਰੀਨ ਕਾਰਡ ਹੋਲਡਰ ਸਨ। ਪੰਥਕ ਜਜ਼ਬੇ ਕਾਰਨ ਸਾਰੀਆਂ ਸੁਖ ਸਹੂਲਤਾਂ ਛੱਡ ਉਹ ਸਿੱਖ ਸੰਘਰਸ਼ ਦਾ ਹਿੱਸਾ ਬਣੇ। ਉਨ੍ਹਾਂ ਦੀ ਮਾਤਾ ਨਮਿਤ ਅੰਤਮ ਅਰਦਾਸ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ 21 ਮਈ ਨੂੰ ਹੋਵੇਗੀ।
ਆਮ ਆਦਮੀ ਪਾਰਟੀ (ਆਪ) ਨੇ ਗਊ ਰੱਖਿਆ ਦੇ ਨਾਂ ’ਤੇ ਬਿਜਲੀ, ਕਾਰਾਂ, ਸਕੂਟਰਾਂ ਅਤੇ ਮੈਰਿਜ ਪੈਲਸਾਂ, ਸ਼ਰਾਬ, ਸੀਮੇਂਟ ਅਤੇ ਹੋਰ ਚੀਜਾਂ ’ਤੇ ਸੈਸ ਲਗਾਉਣ ਦੇ ਫੈਸਲਿਆਂ ਨੂੰ ਪੰਜਾਬ ਦੀ ਅਕਾਲੀ– ਬੀਜੇਪੀ ਸਰਕਾਰ ਦੀ ਦੀਵਾਲੀਆ ਸੋਚ ਅਤੇ ਮਾੜੀ ਆਰਥਿਕ ਪ੍ਰਬੰਧਨ ਦੀ ਨਿਸ਼ਾਨੀ ਦੱਸਿਆ।
ਅਜਾਦ ਵਿਧਾਇਕ ਤੇ ਟੀਮ ਇਨਸਾਫ ਮੁਖੀ ਸਿਮਰਜੀਤ ਸਿੰਘ ਬੈਂਸ ਆਉਣ ਵਾਲੇ ਦਿਨਾਂ 'ਚ ਬਾਦਲ ਪਰਿਵਾਰ ਤੇ ਬਿਕਰਮ ਮਜੀਠੀਆ ਲਈ ਵੱਡੀ ਮੁਸ਼ਕਲ ਪੈਦਾ ਕਰਨ ਦੀ ਤਿਆਰੀ 'ਚ ਹਨ। ਬੈਂਸ ਕੋਲ ਇਕ ਅਜਿਹਾ ਵੀਡੀਓ ਸਬੂਤ ਹੈ ਜਿਸ ਤੋਂ ਬਿਕਰਮ ਮਜੀਠੀਆ ਦੇ ਡਰੱਗ ਤਸਕਰੀ ਨਾਲ ਜੁੜੇ ਲੋਕਾਂ ਨਾਲ ਸਬੰਧਾਂ ਦਾ ਖੁਲਾਸਾ ਹੋ ਜਾਏਗਾ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਇਕ ਨਹੀਂ ਸਗੋਂ ਕਈ ਸਬੂਤ ਉਨ੍ਹਾਂ ਕੋਲ ਮੌਜੂਦ ਹਨ ਜਿਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਸਭ ਕੁਝ ਸਾਫ ਹੋ ਜਾਏਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।