Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 19, 2016

May 19, 2016

ਸੰਵਾਦ ਦੇ ਮੰਚ ਤੋਂ “ਭਾਰਤੀ ਰਾਸ਼ਟਰਵਾਦ ਦਾ ਉਭਾਰ ਤੇ ਪਾਸਾਰ” ਵਿਸ਼ੇ 'ਤੇ 22 ਮਈ ਨੂੰ ਪੰਜਾਬੀ ਭਵਨ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਰਾਮਸਰ ਸਾਹਿਬ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਮੁਕੰਮਲ ਤੇ 9 ਸਰੂਪਾਂ ਦੀਆਂ ਜਿਲਦਾਂ ਅਗਨ ਭੇਟ ਹੋਣ ਦੀ ਘਟਨਾ ਨੂੰ ਅਤਿ ਦੁਖਦਾਈ ਕਰਾਰ ਦਿੰਦਿਆਂ ਦਮਦਮੀ ਟਕਸਾਲ (ਅਜਨਾਲਾ) ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਕਮੇਟੀਆਂ ਸਥਾਪਿਤ ਕਰਨਾ ਕੋਈ ਅਹਿਮੀਅਤ ਨਹੀ ਰੱਖਦਾ।
ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਜੁਝਾਰ ਵਲੋਂ ਚਲਾਈ ਜਾ ਰਹੀ ਕੰਪਨੀ ਫਾਸਟਵੇ ਟਰਾਂਸਮਿਸ਼ਨਸ ਸਰਵਿਿਸਜ਼ (ਪ) ਲਿਿਮਟਡ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਪੰਜਾਬ ਦੇ ਖਜ਼ਾਨੇ ਵਿਚੋਂ 2800 ਕਰੋੜ ਦੇ ਟੈਕਸ ਚੋਰੀ ਦੇ ਦੋਸ਼ ਲਾਏ ਹਨ। ਆਪ ਨੇ ਦੋਸ਼ ਲਾਇਆ ਕਿ ਅਜਿਹੀ ਠੱਗੀ ਪਿਛਲੇ ਅੱਠ ਸਾਲਾਂ ਤੋਂ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਸਰਪ੍ਰਸਤੀ ਨਾਲ ਕੀਤੀ ਜਾ ਰਹੀ ਹੈ। ਆਪ ਵਲੋਂ ਦੋਸ਼ ਲੱਗੇ ਕਿ ਪੰਜਾਬ ਦੇ ਸਭ ਤੋਂ ਵੱਡੇ ਕੇਬਲ ਨੈਟਵਰਕ ਨੇ 'ਕੇਬਲ ਮਾਫੀਆ' ਦਾ ਰੂਪ ਧਾਰ ਲਿਆ ਹੈ ਅਤੇ ਇਸ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ।
ਸੂਬੇ ਵਿੱਚ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਵਾਪਰੀਆਂ ਘਟਨਾਵਾਂ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਚੌਕਸ ਹੋਣ ਦਾ ਸੰਦੇਸ਼ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਪਣੀ ਹਾਲਤ ‘ਔਰੋਂ ਕੋ ਨਸੀਹਤ ਆਪ ਮੀਆਂ ਫਜ਼ੀਹਤ’ ਵੇਖਣ ਨੂੰ ਮਿਲੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਦੇ ਉਪ ਮੁਖਮੰਤਰੀ ਮਨੀਸ਼ ਸਿਸੋਦੀਆਂ ਨੂੰ ਪੰਜਾਬੀ ਭਾਸ਼ਾ ਵਿਚ ਪੱਤਰ ਲਿੱਖ ਕੇ ਦਿੱਲੀ ਵਿਚ ਪੰਜਾਬੀ ਨੂੰ ਦੂਜ਼ੀ ਭਾਸ਼ਾ ਦਾ ਦਰਜ਼ਾ ਪ੍ਰਾਪਤ ਹੋਣ ਦੀ ਜਾਣਕਾਰੀ ਦਿੰਦੇ ਹੋਏ ਖਾਲੀ ਪਈਆਂ ਪੰਜਾਬੀ ਅਧਿਆਪਕਾਂ ਦੀ ਅਸਾਮੀਆਂ ਨੂੰ ਤੁਰੰਤ ਭਰਨ ਦੀ ਅਪੀਲ ਕੀਤੀ ਹੈ।
ਬੋਲਦਾ ਪੰਜਾਬ ਦੇ ਮੋਢੀ ਪੱਤਰਕਾਰ ਸੁਰਿੰਦਰ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਅੰਬਾਲਾ ਜੇਲ੍ਹ ਵਿਚ ਕੈਦ ਹਨ। 28 ਅਪ੍ਰੈਲ, 2016 ਨੂੰ ਸਿੱਖ ਸਿਆਸਤ ਨਿਊਜ਼ ਨੇ ਸੁਰਿੰਦਰ ਸਿੰਘ ਦੇ ਵਕੀਲ ਰਾਜਵਿੰਦਰ ਸਿੰਘ ਬੈਂਸ ਨਾਲ ਕੇਸ ਸਬੰਧੀ ਗੱਲਬਾਤ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨਾਲ ਫੋਨ ’ਤੇ ਗੱਲਬਾਤ ਕਰਕੇ ਬੀਤੇ ਦਿਨ ਲੁਧਿਆਣਾ ਵਿਖੇ ਹੋਏ ਕਾਤਲਾਨਾ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਪੰਜਾਬ ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਮਿਸ਼ਨ 2017 ਨੂੰ ਧਿਆਨ ਵਿਚ ਰੱਖਦਿਆਂ ਪੂਰੀ ਤਰ੍ਹਾਂ ਚੋਣ ਮੂਡ ਵਿਚ ਆ ਗਈ ਹੈ। ਹਰ ਰੋਜ਼ ਹੀ ਕੈਬਨਿਟ ਮੀਟਿੰਗਾਂ ਦੌਰਾਨ ਵੋਟਰਾਂ ਨੂੰ ਲੁਭਾਉਣ ਦੇ ਤਰ੍ਹਾਂ-ਤਰ੍ਹਾਂ ਵਾਅਦੇ ਅਤੇ ਦਾਅਵੇ ਕੀਤੇ ਜਾ ਰਹੇ ਹਨ। ਜੋ ਕੰਮ ਪਿਛਲੇ ਸਾਢੇ ਨੌਂ ਸਾਲ ਵਿਚ ਸਰਕਾਰ ਨੇ ਲਟਕਾਈ ਰੱਖੇ ਹਨ, ਉਹਨਾਂ ਨੂੰ ਹੁਣ ‘‘ਆਈ ਜੰਨ ਵਿੰਨੋ ਕੁੜੀ ਦੇ ਕੰਨ’’ ਦੀ ਕਹਾਵਤ ਵਾਂਗ ਹੁਣ ਉਹਨਾਂ ਨੂੰ ਦਿਨਾਂ ਅਤੇ ਘੰਟਿਆਂ ਵਿਚ ਹੀ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।
ਭਾਈ ਮੱਖਣ ਸਿੰਘ ਬੱਬਰ ਉਰਫ ਗਿੱਲ ਨੂੰ ਉਹਨਾਂ ਦੀ ਮਾਤਾ ਦੀ ਅੰਤਮ ਅਰਦਾਸ ਵਿਚ ਸ਼ਾਮਲ ਹੋਣ ਲਈ 21 ਦਿਨ ਦੀ ਪੈਰੋਲ ਮਿਲ ਗਈ ਹੈ। ਉਨ੍ਹਾਂ ਦੀ ਮਾਤਾ ਮਨਸੋ ਕੌਰ ਦੀ ਅੰਤਮ ਅਰਦਾਸ ਉਨ੍ਹਾਂ ਦੇ ਪਿੰਡ ਨੂਰਪੁਰ ਜੱਟਾਂ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ 21 ਮਈ ਨੂੰ ਹੋਵੇਗੀ।
ਲੁਧਿਆਣਾ ਪੁਲਿਸ ਨੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ 'ਤੇ ਹਮਲੇ ਦੇ ਸਬੰਧ ਵਿਚ 4 ਬੰਦੇ ਫੜੇ ਹਨ। ਉਨ੍ਹਾਂ ਨੂੰ ਜੱਜ ਸਾਹਮਣੇ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਗ੍ਰਿਫਤਾਰ ਵਿਅਕਤੀਆਂ ਮਨਜੀਤ ਸਿੰਘ ਧਰਮਪੁਰਾ ਜ਼ਿਲ੍ਹਾ ਲੁਧਿਆਣਾ, ਗਗਨਦੀਪ ਸਿੰਘ ਪਿੰਡ ਛੰਦੜਾਂ, ਸਾਹਨੇਵਾਲ, ਜਸਪ੍ਰੀਤ ਸਿੰਘ ਪਿੰਡ ਛੰਦੜਾਂ, ਹਰਦੀਪ ਸਿੰਘ ਪਿੰਡ ਕੋਹਾੜ ਨੇੜੇ ਮਲੇਰਕੋਟਲਾ ਨੂੰ 4 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।