Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 7, 2016

June 7, 2016

ਭਾਰਤ ਸਰਕਾਰ ਵਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਤੇ ਟੈਕਾਂ ਅਤੇ ਤੋਪਾਂ ਨਾਲ ਲੈਸ ਭਾਰਤੀ ਫੌਜ ਵਲੋਂ ਕੀਤਾ ਗਿਆ ਅੱਤ ਵਹਿਸ਼ੀ ਅੱਤਿਆਚਾਰ ਸਿੱਖ ਤਵਾਰੀਖ ਵਿੱਚ ਤੀਜੇ ਖੂਨੀ ਘੱਲੂਘਾਰੇ ਵਜੋਂ ਜਾਣਿਆਂ ਜਾਂਦਾ ਹੈ ਅਤੇ ਇਸ ਭਿਅੰਕਰ ਕਹਿਰ ਨੂੰ ਸਿੱਖ ਕੌਮ ਭੁਲਾਉਣ ਵਾਸਤੇ ਕਦੇ ਸੋਚ ਵੀ ਨਹੀਂ ਸਕਦੀ। ਇਸ ਕੌਮੀ ਦਰਦ ਅਤੇ ਜ਼ਖਮ ਨੂੰ ਸੂਰਜ ਬਣਾਉਂਦੀ ਹੋਈ, ਵੀਹਵੀਂ ਸਦੀ ਦੇ ਮਹਾਨ ਸਿੱਖ, ਮਹਾਨ ਜਰਨੈਲ ਮਹਾਂਪੁਰਸ਼ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਸਮੇਤ ਭਾਰਤੀ ਫੌਜ ਨਾਲ ਜੂਝ ਕੇ ਸ਼ਹੀਦ ਹੋਏ ਉਹਨਾਂ ਦੇ ਸਾਥੀ ਸਿੰਘਾਂ ਦੀਆਂ ਸ਼ਹਾਦਤਾਂ ਨਾਲ ਸਿਰਜੇ ਗਏ ਅਜਾਦ ਸਿੱਖ ਰਾਜ ਲਈ ਜੱਦੋ ਜਹਿਦ ਜਾਰੀ ਰੱਖੇਗੀ। ਇਸ ਦਾ ਪ੍ਰਤੱਖ ਪ੍ਰਮਾਣ ਲੰਡਨ ਵਿੱਚ 5 ਜੂਨ ਐਤਵਾਰ ਨੂੰ 25 ਹਜ਼ਾਰ ਤੋਂ ਵੱਧ ਸਿੰਘ, ਸਿੰਘਣੀਆਂ ਵਲੋਂ ਕੀਤਾ ਰੋਸ ਮੁਜਾਹਰਾ ਹੈ।
ਬਾਦਲ ਸਰਕਾਰ ਵਲੋਂ ਸਿੱਖਾਂ ਨੂੰ ਸਾਕਾ ਸ੍ਰੀ ਦਰਬਾਰ ਸਾਹਿਬ ਜੂਨ 1984 ਘੱਲੂਘਾਰੇ ਦੀ 32ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚਣ ਤੋਂ ਦੋ ਦਿਨ ਪਹਿਲਾਂ ਹੀ ਗ੍ਰਿਫਤਾਰ ਕਰਨਾ ਸ਼ੁਰੂ ਕਰ ਦਿੱਤਾ ਸੀ। ਸਿੱਖ ਸੰਘਰਸ਼ ਦੇ ਉੱਘੇ ਖਾੜਕੂ ਨੇਤਾ ਭਾਈ ਦਲਜੀਤ ਸਿੰਘ ਅਤੇ ਭਾਈ ਕੰਵਰਪਾਲ ਸਿੰਘ ਦਲ ਖ਼ਾਲਸਾ ਸਮੇਤ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ।
“ਜਿਹੜੇ ਸਿੱਖਾਂ ਨੇ ਜ਼ਾਬਰ ਹਕੂਮਤਾਂ ਦੇ ਜੁਲਮ ਖੁਦ ਆਪਣੇ ਪੈਡੇਂ ਤੇ ਹੰਢਾਏ ਹੋਣ ਉਹ ਪੰਥਕ ਧਿਰਾਂ ਕਦੀ ਵੀ ਸ਼ਹੀਦੀ ਬਰਸੀਆਂ ਜਾਂ ਹੋਰ ਕੌਮੀ ਪ੍ਰੋਗਰਾਮਾਂ ਦੇ ਸਮੇਂ ਗੜਬੜ ਜਾਂ ਹੁਲੜਬਾਜੀ ਵਾਲੇ ਅਮਲ ਨਹੀਂ ਕਰ ਸਕਦੀਆਂ, ਜਿਸ ਨਾਲ ਸ਼ਹੀਦਾਂ ਦੀ ਆਤਮਾਵਾਂ ਨੂੰ ਦੁੱਖ ਪਹੁੰਚੇ ਅਤੇ ਸਿੱਖ ਕੌਮ ਦੀ ਬਦਨਾਮੀ ਹੋਵੇ। ਅਜਿਹੇ ਕੌਮ ਵਿਰੋਧੀ ਅਮਲ ਤਾਂ ਪੰਥ ਵਿਰੋਧੀ ਹਕੂਮਤੱ ਨੂੰ ਸਹੀ ਬੈਠਦੇ ਹਨ। ਜੋ ਸਿੱਖ ਕੌਮ ਨੂੰ ਬਦਨਾਮ ਕਰਕੇ ਬਹੁਗਿਣਤੀ ਹਿੰਦੂ ਕੌਮ ਨੂੰ ਆਪਣੇ ਸਿਆਸੀ ਸਵਾਰਥਾਂ ਦੀ ਪੂਰਤੀ ਲਈ ਆਪਣੇ ਮਗਰ ਲਗਾਉਣ ਦੀ ਤਾਕ ਵਿਚ ਰਹਿੰਦੇ ਹਨ ਅਤੇ ਸਿੱਖ ਕੌਮ ਵਿਰੋਧੀ ਤਾਕਤਾਂ ਨੂੰ ਖੁਸ਼ ਰੱਖਣ ਵਿਚ ਯਕੀਨ ਰੱਖਦੇ ਹਨ ।”
ਜੂਨ 1984 ਦੌਰਾਨ ਸਿੱਖ ਤਵਾਰੀਖ ਵਿੱਚ ਵਾਪਰੇ ਤੀਜੇ ਖੂਨੀ ਘੱਲੂਘਾਰੇ ਦੀ ਯਾਦ ਵਿੱਚ ਇੰਗਲੈਂਡ ਭਰ ਦੇ ਸਿੱਖਾਂ ਵਲੋਂ ਪੰਜ ਜੂਨ ਦਿਨ ਐਤਵਾਰ ਨੂੰ ਲੰਡਨ ਵਿਖੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਸਮੂਹ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਭਾਰੀ ਰੋਸ ਮੁਜਾਹਰਾ ਕੀਤਾ ਗਿਆ। ਕੇਸਰੀ ਅਤੇ ਨੀਲੀਆਂ ਦਸਤਾਰਾਂ ਅਤੇ ਦੁਪੱਟਿਆਂ ਨਾਲ ਸਜੀਆਂ 25 ਹਜ਼ਾਰ ਤੋਂ ਵੱਧ ਸਿੱਖ ਸੰਗਤਾਂ ਵਲੋਂ ਭਾਰਤ ਸਰਕਾਰ ਖਿਲਾਫ ਰੋਸ, ਰੋਹ ਅਤੇ ਵਿਦਰੋਹ ਦੀ ਪ੍ਰਚੰਡ ਭਾਵਨਾ ਨਾਲ ਡਬਰਦਸਤ ਸ਼ਮੂਲੀਅਤ ਕੀਤੀ ਗਈ।
ਜੂਨ 1984 ’ਚ ਵਾਪਰੇ ਘੱਲੂਘਾਰੇ ਦੀ 32ਵੀਂ ਬਰਸੀ ਪਾਕਿਸਤਾਨ ਦੇ ਨਨਕਾਣਾ ਸਾਹਿਬ, ਲਾਹੌਰ, ਪੇਸ਼ਾਵਰ ਤੇ ਡਹਿਰਕੀ ਸ਼ਹਿਰਾਂ ’ਚ ਮਨਾਈ ਗਈ। ਇਸ ਵਿੱਚ ਪਾਕਿਸਤਾਨੀ ਸਿੱਖਾਂ ਨੇ ਖ਼ਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਨਾਅਰੇ ਲਾਏ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਨਨਕਾਣਾ ਸਾਹਿਬ ਵਿੱਚ ਪਾਕਿਸਤਾਨੀ ਸਿੱਖਾਂ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਦੇ ਸਕੂਲ ਵਿੱਚ ਦਰਬਾਰ ਸਾਹਿਬ ’ਚ ਭਾਰਤੀ ਫੌਜ ਵੱਲੋਂ ਕੀਤੇ ਗਏ ਹਮਲੇ ਸਬੰਧੀ ਜਾਣਕਾਰੀ ਸਟੇਜ ਡਰਾਮੇ ਦੇ ਰੂਪ ਵਿੱਚ ਪੇਸ਼ ਕੀਤੀ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਅਤੇ ਰਿਫਰੈਂਡਮ-2020 ਵਾਲੀਆਂ ਟੀ-ਸ਼ਰਟਾਂ ਅਤੇ ਜਰਸੀਆਂ ਵੰਡਦੇ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਇਨ੍ਹਾਂ ਨੌਜਵਾਨਾਂ 'ਚੋਂ ਕੁਝ ਦੀ ਉਮਰ ਮਹਿਜ਼ 14-15 ਸਾਲ ਨਜ਼ਰ ਆ ਰਹੀ ਸੀ, ਜਿਨ੍ਹਾਂ ਨੂੰ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਹਾਲਾਤ ਵਿਗਾੜਣ ਦੇ ਦੋਸ਼ਾਂ 'ਚ ਫੜ ਕੇ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।
ਘੱਲੂਘਾਰਾ ਦਿਹਾੜਾ: ਤਸਵੀਰਾਂ ਦੀ ਜ਼ਬਾਨੀ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।