ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਬੀਤੇ ਦਿਨੀਂ ਦਿੱਲੀ ਦੇ 1021 ਸਰਕਾਰੀ ਸਕੂਲਾਂ ਵਿਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਬਾਰੇ ਸਰਵੇ ਕਰਨ ਵਾਲੇ ਕਮੇਟੀ ਦੇ ਸਕੂਲ ਸਟਾਫ਼ ਦਾ ਅੱਜ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ, ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਸਕੂਲੀ ਸਿੱਖਿਆ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ, ਦਿੱਲੀ ਕਮੇਟੀ ਮੈਂਬਰ ਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਤੇ ਚੇਅਰਮੈਨ ਉੱਚ ਸਿੱਖਿਆ ਕਮੇਟੀ ਗੁਰਮਿੰਦਰ ਸਿੰਘ ਮਠਾਰੂ ਅਤੇ ਘਟਗਿਣਤੀ ਜਾਗਰੂਕਤਾ ਵਿਭਾਗ ਦੀ ਮੁਖੀ ਬੀਬੀ ਰਣਜੀਤ ਕੌਰ ਵੱਲੋਂ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿਨਗਰ ਵਿਖੇ ਸਟਾਫ਼ ਨੂੰ ਪ੍ਰਮਾਣ-ਪੱਤਰ ਅਤੇ ਲਗਭਗ 4 ਲੱਖ ਰੁਪਏ ਦੀ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।