Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 12, 2016

June 12, 2016

ਫਿਲਮ ‘ਉੜਤਾ ਪੰਜਾਬ’ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਆਹਮੋ-ਸਾਹਮਣੇ ਆ ਗਏ ਹਨ। ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਅਤੇ ਸਰਕਾਰ ਨੂੰ ਬਦਨਾਮ ਕਰਨ ਲਈ ਆਪਣੇ ਬੰਦਿਆਂ ਰਾਹੀਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਇਹ ਫ਼ਿਲਮ ਤਿਆਰ ਕਰਵਾਈ ਹੈ। ‘ਆਪ’ ਨੇ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਬਾਦਲ ਸਰਕਾਰ ਇਸ ਫਿਲਮ ਰਾਹੀਂ ਜੱਗ-ਜ਼ਾਹਿਰ ਹੋਣ ਵਾਲੇ ਪੰਜਾਬ ਦੇ ਸੱਚ ਤੋਂ ਘਬਰਾ ਕੇ ਅਜਿਹੇ ਦੋਸ਼ ਲਾ ਰਹੀ ਹੈ।
ਹਿੰਦੂਤਵ ਦੀ ਹਮਾਇਤੀ ਜਮਾਤ ਆਰ.ਐਸ.ਐਸ. ਹੁਣ ਪੰਜਾਬ ਦੇ ਪਿੰਡਾਂ ਵਿਚ ਆਪਣੇ ਆਧਾਰ ਨੂੰ ਵਧਾਉਣ ਲਈ ਲੱਗੀ ਹੋਈ ਹੈ। ਗੁਰਦਾਸਪੁਰ ਦੇ ਗੋਲਡਨ ਕਾਲਜ ਆਫ ਐਜੂਕੇਸ਼ਨ ਵਿਚ 29 ਮਈ ਤੋਂ ਚਲ ਰਹੇ 20 ਦਿਨ ਦੇ ਕੈਂਪ ਵਿਚ ਸ਼ਾਮਲ ਹੋਣ ਲਈ ਭਾਗਵਤ ਪੰਜਾਬ ਪਹੁੰਚਿਆ।
ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਉੱਪਰ ਨਸ਼ਿਆ ਦੇ ਮੁੱਦੇ ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ ਹੈ। ਆਪ ਦੇ ਮੈਂਬਰ ਪਾਰਲੀਮੈਂਟ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕਿਹਾ ਕਿ ਇਕ ਪਾਸੇ ਰਾਹੁਲ ਗਾਂਧੀ ਨਸ਼ਿਆ ਦੇ ਮੁੱਦੇ ਉੱਤੇ ਪੰਜਾਬ ਵਿਚ ਪ੍ਰਦਰਸ਼ਨ ਕਰਨ ਦਾ ਢੋਂਗ ਕਰਦੇ ਹਨ ਅਤੇ ਦੂਜੇ ਪਾਸੇ ਨਸ਼ਾ ਤਸਕਰੀ ਦੇ ਦੋਸ਼ਾਂ ਵਿਚ ਘਿਰੇ ਕਾਂਗਰਸੀ ਨੇਤਾਵਾਂ ਬਾਰੇ ਚੁੱਪੀ ਧਾਰੇ ਹੋਏ ਹਨ । ਆਪ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਕਾਂਗਰਸੀ ਯੁਵਰਾਜ ਉੱਤੇ ਵਰਦਿਆ ਭਗਵੰਤ ਮਾਨ ਨੇ ਰਾਹੁਲ ਗਾਂਧੀ ਦੇ ਨਾਲ ਨਾਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿਚ ਨਸ਼ਿਆ ਦੀ ਸਮਸਿਆ ਲਈ ਬਰਾਬਰ ਦੇ ਜਿੰਮੇਵਾਰ ਦੱਸਿਆ ।
ਸਿੱਖ ਕਾਰਜਕਰਤਾ ਪਰਮਜੀਤ ਸਿੰਘ ਪੰਮਾ ਵਲੋਂ ਪੰਜਾਬ ਪੁਲਿਸ ਦੇ ਅਫਸਰਾਂ ਖਿਲਾਫ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਪੁਰਤਗਾਲ ਦੀ ਅਦਾਲਤ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜੋ ਕਿ ਖਾਰਜ ਕਰ ਦਿੱਤੀ ਗਈ ਹੈ। ਸ਼ਿਕਾਇਤ ਤਕਨੀਕੀ ਆਧਾਰ ’ਤੇ ਖਾਰਜ ਕੀਤੀ ਗਈ ਹੈ। ਅਦਾਲਤ ਨੇ ਇਹ ਮਹਿਸੂਸ ਕੀਤਾ ਕਿ ਸ਼ੱਕੀ ਪੁਰਤਗਾਲ ਤੋਂ ਬਾਹਰ ਦੇ ਹਨ ਅਤੇ ਭਾਰਤ ਨਾਲ ਹਵਾਲਗੀ ਦੀ ਗੱਲ ਤੋਂ ਬਾਅਦ ਹੀ ਕੋਈ ਕਾਰਵਾਈ ਹੋ ਸਕਦੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।