Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 14, 2016

June 14, 2016

ਟਕਸਾਲ ਨਾਲ ਜੁੜੇ ਕਈ ਪ੍ਰਚਾਰਕਾਂ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ਿਤ ਸਿੱਖ ਰਹਿਤ ਮਰਯਾਦਾ ’ਤੇ ਸਵਾਲ ਖੜਾ ਕੀਤਾ।
ਜਗਜੀਤ ਸਿੰਘ ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਨੇ ਬਿਕਰਮ ਮਜੀਠੀਆ ਵਲੋਂ ਦਾਇਰ ਕੀਤੀ ਅਰਜ਼ੀ ਖਾਰਜ ਕਰ ਦਿੱਤੀ ਹੈ, ਜਿਸ ਵਿਚ ਮਜੀਠੀਆ ਨੇ ਸੰਜੈ ਸਿੰਘ ਨੂੰ ਕੋਰਟ ਵਲੋਂ 8 ਫਰਵਰੀ, 2016 ਨੂੰ ਮਿਲੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ।
ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾ ਕੇ ਜਿਵੇਂ ਕਾਂਗਰਸ ਪਾਰਟੀ ਨੇ ਸਿੱਖਾਂ ਦੇ ਰਿਸਦੇ ਜ਼ਖਮਾਂ 'ਤੇ ਲੂਣ ਛਿੜਕਿਆ ਹੈ, ਉਵੇਂ ਹਰ ਇਨਸਾਫ ਪਸੰਦ ਸਿੱਖ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿੱਖਾਂ ਦੀ ਬਹੁਗਿਣਤੀ ਵਾਲੇ ਸੂਬੇ ਪੰਜਾਬ ਵਿਚ ਕਾਂਗਰਸ ਦੇ 'ਰਾਜਨੀਤਕ ਅੰਤ' ਨੂੰ ਯਕੀਨੀ ਬਣਾਵੇ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. 1984 ਕਤਲੇਆਮ ਦੀ ਜਾਂਚ ਲਈ ਦਿੱਲੀ ਪੁਲਿਸ ਦੀ ਬਜਾਏ ਦੂੱਜੇ ਸੂਬੇ ਦੀ ਪੁਲਿਸ ਜਾਂ ਸੀ.ਬੀ.ਆਈ. ਤੋਂ ਉਕਤ ਕੇਸਾਂ ਦੀ ਜਾਂਚ ਕਰਵਾਉਣ ਦੀ ਵਕਾਲਤ ਕਰਦੇ ਹੋਏ ਦਿੱਲੀ ਪੁਲਿਸ ਦੀ ਪੁਰਾਣੀ ਕਾਰਜਪ੍ਰਣਾਲੀ ਨੂੰ ਸਿੱਖਾਂ ਨੂੰ ਇਨਸਾਫ ਨਾ ਮਿਲਣ ਦਾ ਦੋਸ਼ੀ ਵੀ ਦੱਸਿਆ। ਜੀ.ਕੇ. ਨੇ ਖਾਸ ਤੌਰ ਤੇ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਕਮਲਨਾਥ ਦੇ ਕੇਸਾਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਵੀ ਐਸ.ਆਈ.ਟੀ. ਤੋਂ ਕੀਤੀ।
ਜੂਨ 1984 ਦੌਰਾਨ ਸਿੱਖ ਤਵਾਰੀਖ ਵਿੱਚ ਵਾਪਰੇ ਤੀਜੇ ਖੂਨੀ ਘੱਲੂਘਾਰੇ ਦੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੇ ਸਤਿਕਾਰਯੋਗ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਯੂਨਾਈਟਿਡ ਖਾਲਸਾ ਦਲ ਯ. ਕੇ. ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਿੱਖਾਂ ਦੀ ਅਣਖ, ਗੈਰਤ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਵਾਲੇ, ਸਿੱਖ ਗੁਰਧਾਮਾਂ ਦੀ ਪਵਿੱਤਰਤਾ ਹਿੱਤ ਆਪਾ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਜਨਮ ਦੇਣ ਵਾਲੀਆਂ ਮਾਤਾਵਾਂ ਮਹਾਨ ਹੋਇਆ ਕਰਦੀਆਂ ਹਨ।
1984 ਸਿੱਖ ਕਤਲੇਆਮ ਦੇ ਪੀੜਤਾਂ ਦਾ ਕੇਸ ਲੜ ਰਹੇ ਐਚ. ਐਸ. ਫੂਲਕਾ ਨੇ ਕਿਹਾ ਕਿ ਅਜਿਹਾ ਕਰਕੇ ਕਾਂਗਰਸ ਨੇ 1984 ਸਿੱਖ ਕਤਲੇਆਮ ਦੇ ਪੀੜਤਾਂ ਦੇ 'ਜ਼ਖਮਾਂ 'ਤੇ ਲੂਣ ਛਿੜਕਣ' ਦੀ ਕੋਸ਼ਿਸ਼ ਕੀਤੀ ਹੈ।
ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਮੁੰਬਈ ਹਾਈ ਕੋਰਟ ਵਲੋਂ ਫਿਲਮ 'ਉੜਤਾ ਪੰਜਾਬ' ਨੂੰ ਰਿਲੀਜ਼ ਕਰਨ ਦੇ ਆਦੇਸ਼ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਪ੍ਰੈਸ ਵਿਚ ਜਾਰੀ ਬਿਆਨ ਵਿਚ ਆਪ ਨੇਤਾ ਅਤੇ ਸੰਗਰੂਰ ਤੋਂ ਸੰਸਦ ਨੇਤਾ ਭਗਵੰਤ ਮਾਨ ਅਤੇ ਉਘੇ ਆਗੂ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਇਹ ਫਿਲਮ ਪੰਜਾਬ ਵਿਚ ਨਸ਼ੇ ਦੀ ਸਮੱਸਿਆ ਨੂੰ ਉਜਾਗਰ ਕਰਦੀ ਪ੍ਰਤੀਤ ਹੁੰਦੀ ਹੈ। ਇਸ ਲਈ ਇਹ ਬਿਨਾਂ ਕਿਸੇ ਦੇਰੀ ਦੇ ਲੋਕਾਂ ਤਕ ਪਹੁੰਚਣੀ ਚਾਹੀਦੀ ਹੈ।
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੀ ਕੀਤੀ ਜਾ ਰਹੀ ਅਣਦੇਖੀ ਨੇ ਪੰਜਾਬੀ ਭਾਸ਼ਾ ਦੇ ਵਿਕਾਸ ’ਚ ਅੜਿੱਕੇ ਖੜ੍ਹੇ ਕੀਤੇ ਹਨ। ਸੂਚਨਾ ਅਧਿਕਾਰ ਕਾਨੂੰਨ ਤਹਿਤ ਹਾਸਲ ਜਾਣਕਾਰੀ ਮੁਤਾਬਕ ਵਿਭਾਗ ਨੇ ਪਿਛਲੇ ਸਾਲਾਂ ਦੌਰਾਨ ਕਿਤਾਬਾਂ ਵੇਚ ਕੇ 4 ਕਰੋੜ ਰੁਪਏ ਦੀ ਕਮਾਈ ਤਾਂ ਕੀਤੀ, ਪਰ ਦੂਜੀਆਂ ਭਾਸ਼ਾਵਾਂ ’ਚ ਪ੍ਰਕਾਸ਼ਿਤ ਹੋਇਆ ਸਾਹਿਤ ਪੰਜਾਬੀ ’ਚ ਛਾਪਣ ਸਬੰਧੀ ਵਿਭਾਗ ਤਕਰੀਬਨ ਫੇਲ੍ਹ ਹੀ ਸਾਬਤ ਹੋਇਆ ਹੈ।
'ਉੜਤਾ ਪੰਜਾਬ' ਫ਼ਿਲਮ ਨੂੰ ਲੈ ਕੇ ਜਾਰੀ ਵਿਵਾਦ ਦਰਮਿਆਨ ਬੰਬੇ ਹਾਈ ਕੋਰਟ ਨੇ ਇਕ ਸੀਨ ਦੇ ਕੱਟ ਨਾਲ ਫ਼ਿਲਮ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਫ਼ਿਲਮ ਨਿਰਮਾਤਾ ਨੂੰ ਪਿਸ਼ਾਬ ਕਰਨ ਦਾ ਦ੍ਰਿਸ਼ ਹਟਾਉਣ ਅਤੇ ਇਕ ਸੋਧਿਆ ਡਿਸਕਲੇਮਰ ਦੇਣ ਲਈ ਕਿਹਾ ਹੈ।
ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਣ ਅਕਸਰ ਜਾਂਦੇ ਰਹਿੰਦੇ। ਕਦੀ ਇਕੱਲਿਆਂ, ਕਦੀ ਦੋਸਤਾਂ ਸਮੇਤ, ਕਦੀ ਬੱਚਿਆਂ ਨਾਲ, ਤਕਰੀਬਨ ਤਕਰੀਬਨ ਮਹੀਨੇ ਵਿੱਚ ਇੱਕ ਵਾਰੀ ਔਸਤਨ ਚੱਕਰ ਲੱਗ ਹੀ ਜਾਂਦਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।