Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 18, 2016

June 18, 2016

ਭਾਈ ਜਗਤਾਰ ਸਿੰਘ ਹਵਾਰਾ ਦੇ ਮਰਯਾਦਾ ਸਬੰਧੀ ਸੰਦੇਸ਼ ਨੂੰ ਰੱਦ ਕਰਨ ਤੋਂ ਬਾਅਦ ਭਾਈ ਹਵਾਰਾ ਦੇ ਨੁਮਾਇੰਦੇ ਐਡਵੋਕੇਟ ਅਮਰ ਸਿੰਘ ਚਹਿਲ ਨੇ ਇਕ ਬਿਆਨ ਜਾਰੀ ਕਰਕੇ ਇਸਦਾ ਜਵਾਬ ਦਿੱਤਾ, ਜੋ ਇਸ ਪ੍ਰਕਾਰ ਹੈ: ਸਿੱਖ ਸਿਆਸਤ ਬਿਊਰੋ
ਖੰਨਾ ਪੁਲਿਸ ਨੇ ਕੁਝ ਦਿਨ ਪਹਿਲਾਂ ਰਿਸ਼ੀਕੇਸ਼ ਤੋਂ ਇਕ ਸਿੱਖ ਨੌਜਵਾਨ ਜਗਜੀਤ ਸਿੰਘ ਜੱਗਾ ਨੂੰ ਘਰੋਂ ਇਹ ਕਹਿ ਕੇ ਨਾਲ ਲਿਆਂਦਾ ਕਿ ਉਸਦੇ ਫੇਸਬੁਕ ਅਕਾਊਂਟ ’ਤੇ ਖ਼ਾਲਿਸਤਾਨ ਦਾ ਝੰਡਾ ਲੱਗਿਆ ਹੋਇਆ ਹੈ। ਪੁਲਿਸ ਨੇ ਉਸਨੂੰ ਉਸਦੀ ਮਕੈਨਿਕ ਦੀ ਵਰਕਸ਼ਾਪ ਤੋਂ ਕੰਮ ਕਰਦੇ ਨੂੰ ਉਸਦੇ ਪਿਤਾ ਹਰਵਿੰਦਰ ਸਿੰਘ ਦੇ ਸਾਹਮਣਿਉਂ ਲਿਆਂਦਾ ਕਿ ਸਾਡੇ ਕੁਝ ਅਫਸਰਾਂ ਨੇ ਕੁਝ ਪੁੱਛਗਿੱਛ ਕਰਨੀ ਹੈ ਅਤੇ ਇਸਨੂੰ ਜਲਦੀ ਹੀ ਛੱਡ ਦਿੱਤਾ ਜਾਏਗਾ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 'ਵਿਸ਼ੇਸ਼ ਜਾਂਚ ਟੀਮ' ਨੂੰ ਜਗਦੀਸ਼ ਭੋਲਾ ਦੇ ਨਸ਼ੀਲੇ ਕਾਰੋਬਾਰ ਦੀ ਜਾਂਚ 31 ਜੁਲਾਈ ਤੱਕ ਮੁਕੰਮਲ ਕਰਨ ਸਬੰਧੀ ਦਿੱਤੇ ਗਏ ਹੁਕਮਾਂ ਦਾ ਆਮ ਆਦਮੀ ਪਾਰਟੀ ਨੇ ਸਆਗਤ ਕਰਦਿਆਂ ਕਿਹਾ ਹੈ ਕਿ ਇਸ ਤੋਂ ਪਾਰਟੀ (ਆਪ) ਦੇ ਉਸ ਸਟੈਂਡ ਦੀ ਪ੍ਰੋੜ੍ਹਤਾ ਹੁੰਦੀ ਹੈ, ਜਿਸ ਵਿੱਚ ਅਕਾਲੀਆਂ ਉਤੇ ਦੋਸ਼ ਲਾਇਆ ਗਿਆ ਸੀ ਕਿ ਉਹ ਇਸ ਮਾਮਲੇ ਦੀ ਜਾਂਚ ਵਿੱਚ ਜਾਣਬੁੱਝ ਕੇ ਦੇਰੀ ਕਰ ਰਹੇ ਹਨ।
ਭਾਈ ਜਗਤਾਰ ਸਿੰਘ ਹਵਾਰਾ ਦੁਆਰਾ ਕੌਮ ਦੇ ਨਾਮ ਜਾਰੀ ਸੰਦੇਸ਼ ਬਾਰੇ ਗੱਲ ਕਰਦਿਆਂ ਕਿਹਾ ਇਸ ਸੰਦੇਸ਼ ਉੱਪਰ ਨਾ ਹੀ ਭਾਈ ਹਵਾਰਾ ਦੇ ਦਸਤਖਤ ਸਨ ਨਾ ਹੀ ਉਨ੍ਹਾਂ ਜਾਰੀ ਕੀਤਾ, ਇਹ ਤਾਂ ਇੰਟਰਨੈਟ ਤੋਂ ਹੀ ਪ੍ਰਾਪਤ ਹੋਇਆ ਸੀ ਇਸ ਲਈ ਇਹ ਰੱਦ ਸਮਝਿਆ ਜਾਵੇ।
ਬੀਤੀ 13 ਜੂਨ ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਡੇਰਾ ਪ੍ਰੇਮੀ ਗੁਰਦੇਵ ਸਿੰਘ (37) ਪੁੱਤਰ ਰਾਮ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਸੀ ਜਿਸ ਦੀ ਬੀਤੀ ਦੇਰ ਰਾਤ ਦਿਆਨੰਦ ਮੈਡੀਕਲ ਕਾਲਜ ਲੁਧਿਆਣਾ ਵਿਖੇ ਮੌਤ ਹੋ ਗਈ। ਅੱਜ ਸ਼ਾਮ ਕਰੀਬ 6 ਵਜੇ ਗੁਰਦੇਵ ਸਿੰਘ ਦੀ ਲਾਸ਼ ਡੇਰਾ ਸਿਰਸਾ ਕੋਟਕਪੂਰਾ ਵਿਖੇ ਲਿਆਂਦੀ ਗਈ ਙ ਇਸ ਮੌਕੇ ਕਾਫੀ ਡੇਰਾ ਪ੍ਰੇਮੀ ਹਾਜ਼ਰ ਸਨ।
ਆਮ ਆਦਮੀ ਪਾਟੀ (ਆਪ) ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਮੱਖੁ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਭ ਤੋਂ ਖਤਰਨਾਕ ਮੌਕਾ ਪ੍ਰਸਤ ਦੱਸਦੇ ਹੋਏ ਕਿਹਾ ਹੈ ਕਿ ਨਿੱਜੀ ਸਵਾਰਥ ਲਈ ਇਹ ਨੇਤਾ ਪੰਜਾਬ ਅਤੇ ਕੌਮ ਦੇ ਹਿਤਾਂ ਨੂੰ ਦਾਅ ਉੱਤੇ ਲਗਾਉਂਦੇ ਰਹੇ ਹਨ। ਅੱਜ ਦੋਵੇਂ ਨੇਤਾ ਹੀ ਦੱਸਣ ਲੱਗੇ ਹਨ ਕਿ ਆਪਣੇ-ਆਪਣੇ ਸਵਾਰਥ ਲਈ ਕਮਲ ਨਾਥ ਨੂੰ ਕਿਵੇਂ ਕਲੀਨ ਚਿੱਟ ਦਿੰਦੇ ਰਹੇ ਹਨ, ਜੋ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂਆਂ ਵਿੱਚੋਂ ਇੱਕ ਹਨ।
ਸਾਲ 2002 ਦੇ ਗੁਲਬਰਗ ਸੁਸਾਇਟੀ ਕਤਲੇਆਮ ਦੇ 14 ਸਾਲ ਬਾਅਦ ਵਿਸ਼ੇਸ਼ ਅਦਾਲਤ ਨੇ ਅੱਜ 24 ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰ ਦਿੱਤਾ। ਇਸ ਮਾਮਲੇ ਵਿਚ ਸਾਬਕਾ ਸੰਸਦ ਮੈਂਬਰ ਅਹਿਸਾਨ ਜਾਫ਼ਰੀ ਸਮੇਤ 69 ਲੋਕਾਂ ਨੂੰ ਜਿਉਂਦੇ ਸਾੜ ਦਿੱਤਾ ਗਿਆ ਸੀ। ਗੁਲਬਰਗ ਸੁਸਾਇਟੀ ਕਤਲੇਆਮ ਮਾਮਲੇ ਨੂੰ ਸੱਭਿਅਕ ਸਮਾਜ ਦੇ ਇਤਿਹਾਸ ਦਾ 'ਸਭ ਤੋਂ ਕਾਲਾ ਦਿਨ' ਕਰਾਰ ਦਿੰਦਿਆਂ ਅਦਾਲਤ ਨੇ ਸਾਲ 2002 ਵਿਚ ਗੋਧਰਾ ਕਾਂਡ ਬਾਅਦ ਹੋਈ ਹਿੰਸਾ ਦੌਰਾਨ 69 ਲੋਕਾਂ ਦੀ ਹੱਤਿਆ ਦੇ ਮਾਮਲੇ ਵਿਚ ਅਦਾਲਤ ਨੇ 11 ਦੋਸ਼ੀਆਂ ਨੂੰ ਉਮਰ ਕੈਦ, 12 ਨੂੰ 7-7 ਸਾਲ ਅਤੇ ਇਕ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ।
ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਵਿੰਗ ਬੇਰੋਜਗਾਰੀ, ਨਸ਼ਾ ਅਤੇ ਮਹਿੰਗਾਈ ਦੇ ਵਿਰੁੱਧ ਸ਼ਨੀਵਾਰ ਤੋਂ ਰਾਜ ਭਰ ਵਿੱਚ ਹਸਤਾਖਰ ਅਭਿਆਨ ਸ਼ੁਰੂ ਕਰ ਰਿਹਾ ਹੈ। ਮਹਿਲਾ ਵਿੰਗ ਦੀ ਪ੍ਰਦੇਸ਼ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਸ਼ੁੱਕਰਵਾਰ ਇੱਥੇ ਪ੍ਰੈਸ ਕਾਨਫਰੰਸ ਵਿੱਚ ਇਸਦਾ ਐਲਾਨ ਕਰਦੇ ਹੋਏ ਦੱਸਿਆ ਕਿ ਇਸ ਅਭਿਆਨ ਦੇ ਤਹਿਤ ਸੂਬੇ ਦੇ ਘਰ-ਘਰ ਦਸਤਕ ਦਿੱਤੀ ਜਾਵੇਗੀ ਅਤੇ ਔਰਤਾਂ ਨੂੰ ਬੇਰੋਜਗਾਰੀ, ਨਸ਼ਾ ਅਤੇ ਮਹਿੰਗਾਈ ਵਰਗੀ ਸਮਸਿਆਵਾਂ ਦੇ ਵਿਰੁੱਧ ਡੱਟਣ ਦੀ ਅਪੀਲ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਦੇਸ਼ ਮਹਿਲਾ ਵਿੰਗ ਦੀ ਜਨਰਲ ਸਕੱਤਰ ਗੁਰਪ੍ਰੀਤ ਕੌਰ ਗਿਲ, ਉਪ-ਪ੍ਰਧਾਨ ਕੁਲਦੀਪ ਕੌਰ, ਸੰਯੁਕਤ ਸਕੱਤਰ ਅਤੇ ਬੁਲਾਰੇ ਰਾਜ ਲਾਲੀ ਗਿਲ, ਸੰਯੁਕਤ ਸਕੱਤਰ ਸੁਰਿੰਦਰ ਕੌਰ, ਮਹਿਲਾ ਨੇਤਾ ਪ੍ਰਿੰਸੀਪਲ ਕਰਮਜੀਤ ਕੌਰ ਅਤੇ ਮਨਜੀਤ ਕੌਰ ਨਾਭਾ ਮੌਜੂਦ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੱਖ ਵੱਖ ਹਲਕਿਆਂ ਵਿਚ ਪਾਰਟੀ ਨੂੰ ਮਜਬੁੂਤ ਕਰਨ ਲਈ ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂਆਂ ਨੂੰ ਵਿਸ਼ੇਸ਼ ਜ਼ਿੰਮੇਵਾਰੀ ਦਿੰਦੇ ਹੋਏ ਅੱਜ ਪਟਿਆਲਾ ਦੇ ਆਗੂ ਸਤਬੀਰ ਸਿੰਘ ਖਟੜਾ ਨੂੰ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸਨੌਰ ਵਿਧਾਨ ਸਭਾ ਹਲਕੇ ਵਿਚ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜਰ ਰਹਿਣ ਲਈ ਆਦੇਸ਼ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।