Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 20, 2016

June 20, 2016

ਦਿੱਲੀ ਹਾਈ ਕੋਰਟ ਨੇ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਸਿੱਖ ਬੱਚਿਆਂ ਲਈ 50 ਫੀਸਦੀ ਸੀਟਾਂ ਤੇ ਦਾਖਿਲੇ ਦਾ ਰਾਹ ਪੱਧਰਾ ਕਰ ਦਿੱਤਾ ਹੈ। ਜਸਟਿਸ ਜੀ.ਐਸ. ਸਿਸਤਾਨੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏ.ਐਸ. ਚੰਡੌਕ ਅਤੇ ਸਟੈਡਿੰਗ ਕਾਉਂਸਿਲ ਜਸਮੀਤ ਸਿੰਘ ਦੀਆਂ ਦਲੀਲਾਂ ਸੁਣਨ ਉਪਰੰਤ ਕਾਲਜ ਵਿਚ 2011 ਤੋਂ ਘਟਗਿਣਤੀ ਅਦਾਰੇ ਵੱਜੋਂ ਦਾਖਿਲਾ ਕਰਨ ’ਤੇ ਲਗੀ ਰੋਕ ਨੂੰ ਹਟਾਉਣ ਦਾ ਫੈਸਲਾ ਸੁਣਾਇਆ।
ਯੋਗ ਦਿਵਸ ਸਬੰਧੀ ਛੋਟੇਪੁਰ ਨੇ ਕਿਹਾ ਕਿ ਯੋਗ ਨੂੰ ਬੱਚਿਆਂ, ਸਰਕਾਰੀ ਅਧਿਆਪਕਾਂ ਅਤੇ ਸਰਕਾਰੀ ਮਸ਼ੀਨਰੀ ਉੱਤੇ ਜਿਸ ਤਰ੍ਹਾਂ ਥੋਪਿਆ ਜਾ ਰਿਹਾ ਹੈ ਉਹ ਸਰਾਸਰ ਧੱਕਾ ਹੈ। ਪ੍ਰਧਾਨ ਮੰਤਰੀ ਮੋਦੀ ਦੇ ਆਉਣ ਦੇ ਮੱਦੇਨਜ਼ਰ ਜਿਸ ਤਰ੍ਹਾਂ ਹਜ਼ਾਰਾਂ ਦੀ ਗਿਣਤੀ ਵਿਚ ਸਕੂਲੀ ਬੱਚਿਆਂ ਨੂੰ ਪਰੇਸ਼ਾਨ ਕੀਤਾ ਗਿਆ ਹੈ ਅਤੇ ਛੁੱਟੀਆਂ ਰੱਦ ਕਰਕੇ ਉਨ੍ਹਾਂ ਨੂੰ ਜ਼ੋਰ ਜ਼ਬਰਦਸਤੀ ਯੋਗ ਸਮਾਰੋਹ ਦਾ ਹਿੱਸਾ ਬਣਾਇਆ ਜਾ ਰਿਹਾ ਹੈ, ਉਹ ਸਰਕਾਰੀ ਮਸ਼ੀਨਰੀ ਦਾ ਦੁਰਉਪਯੋਗ ਅਤੇ ਨਿੰਦਣਯੋਗ ਕਦਮ ਹੈ।
ਗਵੰਤ ਮਾਨ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਹਲਕੇ ਵਿਚ ਕੈਪਟਨ' ਪ੍ਰੋਗਰਾਮ ਉੱਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਹੁਣ ਜੇਕਰ 'ਘਰ ਵਿਚ ਕੈਪਟਨ' ਪ੍ਰੋਗਰਾਮ ਦੇ ਤਹਤਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਘਰ-ਘਰ ਜਾਕੇ ਕਾਂਗਰਸ ਦੀ ਸਰਕਾਰ ਬਣਾਉਣ ਦੀ ਗੁਹਾਰ ਲਗਾਏ ਤਾਂ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਗੰਭੀਰਤਾ ਨਾਲ ਨਹੀਂ ਲੈਣਗੇ।
ਪੰਜਾਬ ‘ਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਕਰਜ਼ ਦੀ ਮਾਰ ਝੱਲ ਰਹੇ ਪੰਜਾਬ ਦੇ 2 ਹੋਰ ਕਿਸਾਨਾਂ ਨੇ ਆਪਣੀ ਜਾਨ ਦੇ ਦਿੱਤੀ ਹੈ। ਇਹ ਦਰਦਨਾਕ ਖਬਰ ਸੰਗਰੂਰ ਦੇ ਮੂਣਕ ਤੇ ਫਾਜ਼ਿਲਕਾ ਦੇ ਇੱਕ ਪਿੰਡ ਤੋਂ ਹੈ। ਦੋਵੇਂ ਕਿਸਾਨ ਆਰਥਿਕ ਮੰਦਹਾਲੀ ਤੇ ਸਿਰ ਚੜੇ ਕਰਜ਼ ਦੇ ਚੱਲਦੇ ਘਰ ਦਾ ਗੁਜਾਰਾ ਨਾ ਚਲਾ ਸਕਣ ਦੇ ਚੱਲਦੇ ਦੁਖੀ ਸਨ।
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਐਸ.ਆਈ.ਟੀ. ਬਣਾਉਣ ਦੀ ਇੱਛਾ ਪ੍ਰਗਟ ਕਰਦੇ ਹੋਏ ਇਜਾਜ਼ਤ ਮੰਗੀ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਵਾਗਤ ਤਾਂ ਜ਼ਰੂਰ ਕਰਦਾ ਹੈ ਲੇਕਿਨ ਅਜਿਹੇ ਉਦਮਾਂ ਨੂੰ ਇਸ ਕਰਕੇ ਫ਼ਲ ਨਹੀਂ ਪਵੇਗਾ ਕਿਉਂਕਿ ਮੋਦੀ ਦੀ ਹਿੰਦੂਤਵ ਹਕੂਮਤ ਕਦੀ ਵੀ ਨਹੀਂ ਚਾਹੇਗੀ ਕਿ ਦਿੱਲੀ ਸਿੱਖ ਕਤਲੇਆਮ ਦੀ ਅਗਵਾਈ ਕਰਨ ਵਾਲੇ ਹਿੰਦੂਤਵ ਸੋਚ ਵਾਲੇ ਆਗੂਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇ ਅਤੇ ਹਿੰਦੂ ਰਾਸ਼ਟਰ ਦੀ ਕੌਮਾਂਤਰੀ ਪੱਧਰ 'ਤੇ ਬਦਨਾਮੀ ਹੋਵੇ। ਇਸ ਲਈ ਕੇਜਰੀਵਾਲ ਨੂੰ ਮੋਦੀ ਤੋਂ ਐਸ.ਆਈ.ਟੀ. ਬਣਾਉਣ ਲਈ ਇਜਾਜ਼ਤ ਲੈਣ ਦੀ ਬਜਾਏ ਆਪਣੀ ਦਿੱਲੀ ਹਕੂਮਤ ਵੱਲੋ “ਪੀਪਲਜ਼ ਕਮਿਸ਼ਨ” ਕਾਇਮ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ।”
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਦੀ ਨੂੰ 1984 ਸਿੱਖ ਕਤਲੇਆਮ 'ਤੇ ਬਣੀ ਵਿਸ਼ੇਸ਼ ਜਾਂਚ ਟੀਮ ਦੇ ਸਬੰਧ ਵਿਚ ਇਕ ਚਿੱਠੀ ਲਿਖੀ ਜੋ ਅਖ਼ਬਾਰਾਂ ਵਿਚ ਵੀ ਇਸ਼ਤਿਹਾਰ ਦੇ ਰੂਪ ਵਿਚ ਛਾਪੀ ਗਈ ਹੈ। ਪਾਠਕਾਂ ਲਈ ਅਸੀਂ ਇਸਦੀ ਕਾਪੀ ਛਾਪ ਰਹੇ ਹਾਂ: ਸਿੱਖ ਸਿਆਸਤ ਬਿਊਰੋ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਜੱਥਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਵਿਚ 21 ਜੂਨ ਮੰਗਲਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਇਹ ਜੱਥਾ ਨਨਕਾਣਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸੱਚਾ ਸੌਦਾ ਸਾਹਿਬ, ਗੁਰਦੁਆਰਾ ਪੰਜਾਬ ਸਾਹਿਬ (ਹਸਨ ਅਬਦਾਲ), ਲਾਹੌਰ, ਕਰਤਾਰਪੁਰ ਸਾਹਿਬ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨਾਂ ਉਪਰੰਤ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਅੰਮ੍ਰਿਤਸਰ ਪਰਤ ਆਵੇਗਾ।
ਆਮ ਆਦਮੀ ਪਾਰਟੀ (ਆਪ) ਨੇ ਅਧਿਆਪਕ ਯੋਗਤਾ ਪ੍ਰੀਖਿਆ (ਟੈਟ) ਪਾਸ ਬੇਰੋਜ਼ਗਾਰਾਂ ਉੱਤੇ ਕੀਤੇ ਲਾਠੀ ਚਾਰਜ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਪੰਜਾਬ ਦੇ ਆਪਣੇ ਬੇਰੋਜ਼ਗਾਰ ਨੌਜਵਾਨਾਂ ਦੇ ਨਾਲ ਅਜਿਹਾ ਸਲੂਕ ਕਰ ਰਹੀ ਹੈ ਜਿਵੇਂ ਉਹ ਦੁਸ਼ਮਣ ਦੇਸ਼ ਤੋਂ ਆ ਕੇ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰ ਰਹੇ ਹੋਣ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।