Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 23, 2016

June 23, 2016

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡਾਂ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਥਾਂਵਾਂ 'ਤੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹਿਰਦੇ ਵਲੂਧਰਣ ਵਾਲੀਆਂ ਘਟਨਾਵਾਂ ਦੇ ਜ਼ਖ਼ਮ ਹਾਲੇ ਤਾਜ਼ਾ ਹੀ ਸਨ ਕਿ ਉਨ੍ਹਾਂ ਦਾ ਵਿਰੋਧ ਕਰਨ ਵਾਲੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਉੱਤੇ 18 ਮਈ ਨੂੰ ਕੁਝ ਹਥਿਆਰਬੰਦ ਲੋਕਾਂ ਨੇ ਹਮਲਾ ਕਰਕੇ ਉਨ੍ਹਾਂ ਦੇ ਇਕ ਸਾਥੀ ਦਾ ਕਤਲ ਕਰ ਦਿੱਤਾ ਗਿਆ। ਸਿੱਖਾਂ ਨਾਲ ਇਹ ਕੀ ਤੇ ਕਿਉਂ ਹੋ ਰਿਹਾ ਹੈ? ਇਹ ਸਵਾਲ ਬਹੁਤ ਮਹੱਤਵਪੂਰਨ ਹੈ।
ਟਾਡਾ ਦੇ ਇਕ ਪੁਰਾਣੇ ਕੇਸ ਵਿਚ ਅੰਬਾਲਾ ਜੇਲ੍ਹ ਵਿਚ ਬੰਦ ਟਾਕਿੰਗ ਪੰਜਾਬ ਦੇ ਪੱਤਰਕਾਰ ਸੁਰਿੰਦਰ ਸਿੰਘ ਦੀ ਅੰਬਾਲਾ ਕੋਰਟ ਵਿਚ 22 ਜੂਨ ਨੂੰ ਪੇਸ਼ੀ ਸੀ, ਪੇਸ਼ੀ ਦੌਰਾਨ ਉਨ੍ਹਾਂ ਵਲੋਂ ਐਡਵੋਕੇਟ ਬਲਵੀਰ ਸਿੰਘ ਸੈਣੀ ਪੇਸ਼ ਹੋਏ।
ਜਿਉਂ ਹੀ ਤਲਵੰਤੀ ਸਾਬੋ ਵਿਖੇ ਸਰਬੱਤ ਖਾਲਸਾ ਦੇ ਪ੍ਰਬੰਧ ਨੂੰ ਸਾਰਥਕ ਬਣਾਉਣ ਲਈ ਤਾਲਮੇਲ ਕਮੇਟੀ ਅਤੇ ਦਫਤਰ ਖੋਲਣ ਦਾ ਐਲਾਨ ਕੀਤਾ ਗਿਆ ਤਾਂ ਬਾਦਲ ਸਰਕਾਰ ਨੂੰ ਕੰਬਣੀ ਛਿੜ ਗਈ ਅਤੇ ਪੰਜਾਬ ਅੰਦਰ ਕਾਰਜਕਾਰੀ ਜਥੇਦਾਰ ਅਤੇ ਸਰਗਰਮ ਸਿੰਘਾਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਈਸਟ ਦੇ ਪ੍ਰਧਾਨ ਸੁਖਮਿੰਦਰ ਸਿੰਘ ਹੰਸਰਾ ਨੇ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਇਹ ਸਮਝ ਚੁੱਕੇ ਹਨ ਕਿ ਪੰਜਾਬ ਅਤੇ ਦਿੱਲੀ ਸਰਕਾਰ ਨੇ ਲੋਕਤੰਤਰੀ ਮਖੌਟਾ ਪਹਿਿਨਆ ਹੋਇਆ ਹੈ ਜਦਕਿ ਅਸਲ ਵਿਚ ਇਹ ਤਾਨਾਸ਼ਾਹ ਸਰਕਾਰਾਂ ਹਨ। ਇਹ ਸਿੱਖਾਂ ਦੇ ਧਾਰਮਕ ਮਾਮਲਿਆਂ ਵਿਚ ਹੁਣ ਸਿੱਧਾ ਦਖਲ ਦੇਣ ਲੱਗ ਪਈਆਂ ਹਨ।
ਮਿਲੀਆਂ ਰਿਪੋਰਟਾਂ ਮੁਤਾਬਕ 10 ਨਵੰਬਰ 2015 ਦੇ ਪੰਥਕ ਇਕੱਠ ਵਿਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਨੇ ਛਾਪੇਮਾਰੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੁਨਾਇਟਿਡ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਫੜ੍ਹਨ ਲਈ ਵੀ ਛਾਪੇਮਾਰੀ ਕੀਤੀ ਗਈ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੁਲਿਸ ਤੇ ਪ੍ਰਸ਼ਾਸਨ ਦੇ ਅਫਸਰਾਂ ਨੂੰ ਕਾਂਗਰਸੀ ਵਰਕਰਾਂ ਨੂੰ ਤੰਗ ਤੇ ਪ੍ਰੇਸ਼ਾਨ ਕਰਦਿਆਂ ਪੱਖਪਾਤ ਕਰਨ ਖਿਲਾਫ ਚੇਤਾਵਨੀ ਦਿੱਤੀ ਹੈ।
ਸ਼ਿਵ ਸੈਨਾ (ਘਨੌਲੀ ਗਰੁੱਪ) ਦੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਅਮਿਤ ਅਰੋੜਾ (35) ਨੇ ਇਸੇ ਸਾਲ 3 ਫਰਵਰੀ ਨੂੰ ਆਪਣੇ ਆਪ ’ਤੇ ਹਮਲਾ ਹੋਣ ਦਾ ਡਰਾਮਾ ਕੀਤਾ ਸੀ। ਇਹ ਡਰਾਮਾ ਉਸਨੇ ਆਪਣੀ ਸੁਰੱਖਿਆ ਵਧਾਉਣ ਲਈ ਕੀਤਾ ਸੀ। ਇਸ ਗੱਲ ਦਾ ਖੁਲਾਸਾ ਲੁਧਿਆਣਾ ਪੁਲਿਸ ਨੇ ਕੀਤਾ ਹੈ।
ਬੁੱਧਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੱਸ ਖਡੂਰ ਸਾਹਿਬ ਦੇ ਨੇੜੇ ਤਰਨ ਤਾਰਨ-ਗੋਇੰਦਵਾਲ ਸੜਕ ’ਤੇ ਤੇਜ਼ ਰਫਤਾਰੀ ਕਾਰਨ ਖੇਤਾਂ ’ਚ ਵੜ ਗਈ ਜਿਸ ਕਾਰਨ 25 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਦੇ ਆਰ.ਟੀ.ਆਈ. ਸੈਲ ਦਾ ਕਨਵੀਨਰ ਬਣਾ ਦਿੱਤਾ ਗਿਆ। ਆਰ.ਟੀ.ਆਈ ਕਾਰਕੁਨ ਵਕੀਲ ਦਿਨੇਸ਼ ਚੱਢਾ ਨੂੰ ਆਰ.ਟੀ.ਆਈ. ਸੈਲ ਦਾ ਸਹਿ ਕਨਵੀਰਨ ਥਾਪਿਆ ਗਿਆ।
ਦਿੱਲੀ ਦੇ ਚਾਰੋ ਖਾਲਸਾ ਕਾਲਜਾਂ ਵਿਚ ਸਿੱਖ ਬੱਚਿਆਂ ਲਈ 50 ਫੀਸਦੀ ਸੀਟਾਂ ਰਾਖਵੀਆਂ ਰਖਣ ਦਾ ਰਾਹ ਪੱਧਰਾ ਹੋਣ ਤੇ ਹੁਣ ਸਿਆਸਤ ਭੱਖ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਖਾਲਸਾ ਕਾਲਜਾ ਦੇ ਘਟਗਿਣਤੀ ਅਦਾਰੇ ਵੱਜੋਂ ਮਾਨਤਾ ਬਹਾਲ ਹੋਣ ਦੇ ਬਾਰੇ ਦਿੱਤੇ ਗਏ ਬਿਆਨ ਨੂੰ ਕਮੇਟੀ ਨੇ ਗੁਮਰਾਹਪੂਰਨ ਅਤੇ ਝੂਠ ਦਾ ਪੁਲਿੰਦਾ ਕਰਾਰ ਦਿੱਤਾ ਹੈ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਸਰਨਾ ਨੂੰ ਤਥਾਂ ਦੇ ਆਧਾਰ ਤੇ ਬਿਆਨਬਾਜ਼ੀ ਕਰਨ ਦੀ ਸਲਾਹ ਦਿੱਤੀ ਹੈ। ਜੌਲੀ ਨੇ ਦਾਅਵਾ ਕੀਤਾ ਕਿ ਜੇਕਰ ਅਸੀਂ ਸਰਨਾ ਦੇ ਪ੍ਰਬੰਧਕੀ ਕਾਲ ਦੌਰਾਨ ਉਨ੍ਹਾਂ ਦੇ ਵਕੀਲਾਂ ਵੱਲੋਂ ਹਾਈ ਕੋਰਟ ਵਿਚ ਦਿਤੇ ਗਏ ਬਿਆਨਾਂ ਨੂੰ ਜਨਤਕ ਕਰ ਦਿੱਤਾ ਤਾਂ ਸਰਨਾ ਦਾ ਦਿੱਲੀ ਦੀ ਸਿਆਸਤ ਵਿਚ ਖੜੇ ਰਹਿਣਾ ਮੁਸ਼ਕਿਲ ਹੋ ਜਾਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।